< ਹਿਜ਼ਕੀਏਲ 26 >

1 ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִ֛י בְּעַשְׁתֵּֽי־עֶשְׂרֵ֥ה שָׁנָ֖ה בְּאֶחָ֣ד לַחֹ֑דֶשׁ הָיָ֥ה דְבַר־יְהוָ֖ה אֵלַ֥י לֵאמֹֽר׃
2 ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਸ਼ਹਿਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ।
בֶּן־אָדָ֗ם יַ֠עַן אֲשֶׁר־אָ֨מְרָה צֹּ֤ר עַל־יְרוּשָׁלַ֙͏ִם֙ הֶאָ֔ח נִשְׁבְּרָ֛ה דַּלְתֹ֥ות הָעַמִּ֖ים נָסֵ֣בָּה אֵלָ֑י אִמָּלְאָ֖ה הָחֳרָֽבָה׃
3 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ।
לָכֵ֗ן כֹּ֤ה אָמַר֙ אֲדֹנָ֣י יְהוִ֔ה הִנְנִ֥י עָלַ֖יִךְ צֹ֑ר וְהַעֲלֵיתִ֤י עָלַ֙יִךְ֙ גֹּויִ֣ם רַבִּ֔ים כְּהַעֲלֹ֥ות הַיָּ֖ם לְגַלָּֽיו׃
4 ਉਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ, ਉਹ ਦੇ ਬੁਰਜ਼ਾਂ ਨੂੰ ਤੋੜ ਦੇਣਗੇ, ਮੈਂ ਉਹ ਦੀ ਮਿੱਟੀ ਤੱਕ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚੱਟਾਨ ਬਣਾ ਛੱਡਾਂਗਾ।
וְשִׁחֲת֞וּ חֹמֹ֣ות צֹ֗ר וְהָֽרְסוּ֙ מִגְדָּלֶ֔יהָ וְסִֽחֵיתִ֥י עֲפָרָ֖הּ מִמֶּ֑נָּה וְנָתַתִּ֥י אֹותָ֖הּ לִצְחִ֥יחַ סָֽלַע׃
5 ਉਹ ਸਾਗਰ ਵਿੱਚ ਜਾਲ਼ ਸੁੱਟਣ ਦਾ ਸਥਾਨ ਹੋਵੇਗਾ, ਕਿਉਂ ਜੋ ਮੈਂ ਹੀ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ।
מִשְׁטַ֨ח חֲרָמִ֤ים תִּֽהְיֶה֙ בְּתֹ֣וךְ הַיָּ֔ם כִּ֚י אֲנִ֣י דִבַּ֔רְתִּי נְאֻ֖ם אֲדֹנָ֣י יְהוִ֑ה וְהָיְתָ֥ה לְבַ֖ז לַגֹּויִֽם׃
6 ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ!
וּבְנֹותֶ֙יהָ֙ אֲשֶׁ֣ר בַּשָּׂדֶ֔ה בַּחֶ֖רֶב תֵּהָרַ֑גְנָה וְיָדְע֖וּ כִּי־אֲנִ֥י יְהוָֽה׃ פ
7 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ।
כִּ֣י כֹ֤ה אָמַר֙ אֲדֹנָ֣י יְהוִ֔ה הִנְנִ֧י מֵבִ֣יא אֶל־צֹ֗ר נְבוּכַדְרֶאצַּ֧ר מֶֽלֶךְ־בָּבֶ֛ל מִצָּפֹ֖ון מֶ֣לֶךְ מְלָכִ֑ים בְּס֛וּס וּבְרֶ֥כֶב וּבְפָרָשִׁ֖ים וְקָהָ֥ל וְעַם־רָֽב׃
8 ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ।
בְּנֹותַ֥יִךְ בַּשָּׂדֶ֖ה בַּחֶ֣רֶב יַהֲרֹ֑ג וְנָתַ֨ן עָלַ֜יִךְ דָּיֵ֗ק וְשָׁפַ֤ךְ עָלַ֙יִךְ֙ סֹֽלְלָ֔ה וְהֵקִ֥ים עָלַ֖יִךְ צִנָּֽה׃
9 ਉਹ ਆਪਣੇ ਕਿਲ੍ਹਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜ਼ਾਂ ਨੂੰ ਢਾਹ ਦੇਵੇਗਾ।
וּמְחִ֣י קָֽבָלֹּ֔ו יִתֵּ֖ן בְּחֹֽמֹותָ֑יִךְ וּמִ֨גְדְּלֹתַ֔יִךְ יִתֹּ֖ץ בְּחַרְבֹותָֽיו׃
10 ੧੦ ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨ੍ਹੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ-ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ।
מִשִּׁפְעַ֥ת סוּסָ֖יו יְכַסֵּ֣ךְ אֲבָקָ֑ם מִקֹּול֩ פָּרַ֨שׁ וְגַלְגַּ֜ל וָרֶ֗כֶב תִּרְעַ֙שְׁנָה֙ חֹֽומֹותַ֔יִךְ בְּבֹאֹו֙ בִּשְׁעָרַ֔יִךְ כִּמְבֹואֵ֖י עִ֥יר מְבֻקָּעָֽה׃
11 ੧੧ ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ।
בְּפַרְסֹ֣ות סוּסָ֔יו יִרְמֹ֖ס אֶת־כָּל־חֽוּצֹותָ֑יִךְ עַמֵּךְ֙ בַּחֶ֣רֶב יַהֲרֹ֔ג וּמַצְּבֹ֥ות עֻזֵּ֖ךְ לָאָ֥רֶץ תֵּרֵֽד׃
12 ੧੨ ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ।
וְשָׁלְל֣וּ חֵילֵ֗ךְ וּבָֽזְזוּ֙ רְכֻלָּתֵ֔ךְ וְהָֽרְסוּ֙ חֹומֹותַ֔יִךְ וּבָתֵּ֥י חֶמְדָּתֵ֖ךְ יִתֹּ֑צוּ וַאֲבָנַ֤יִךְ וְעֵצַ֙יִךְ֙ וַֽעֲפָרֵ֔ךְ בְּתֹ֥וךְ מַ֖יִם יָשִֽׂימוּ׃
13 ੧੩ ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ।
וְהִשְׁבַּתִּ֖י הֲמֹ֣ון שִׁירָ֑יִךְ וְקֹ֣ול כִּנֹּורַ֔יִךְ לֹ֥א יִשָּׁמַ֖ע עֹֽוד׃
14 ੧੪ ਮੈਂ ਤੈਨੂੰ ਨੰਗੀ ਚੱਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
וּנְתַתִּ֞יךְ לִצְחִ֣יחַ סֶ֗לַע מִשְׁטַ֤ח חֲרָמִים֙ תִּֽהְיֶ֔ה לֹ֥א תִבָּנֶ֖ה עֹ֑וד כִּ֣י אֲנִ֤י יְהוָה֙ דִּבַּ֔רְתִּי נְאֻ֖ם אֲדֹנָ֥י יְהוִֽה׃ ס
15 ੧੫ ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਣ ਕੱਟਣ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ?
כֹּ֥ה אָמַ֛ר אֲדֹנָ֥י יְהוִ֖ה לְצֹ֑ור הֲלֹ֣א ׀ מִקֹּ֣ול מַפַּלְתֵּ֗ךְ בֶּאֱנֹ֨ק חָלָ֜ל בֵּהָ֤רֵֽג הֶ֙רֶג֙ בְּתֹוכֵ֔ךְ יִרְעֲשׁ֖וּ הָאִיִּֽים׃
16 ੧੬ ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ।
וֽ͏ְיָרְד֞וּ מֵעַ֣ל כִּסְאֹותָ֗ם כֹּ֚ל נְשִׂיאֵ֣י הַיָּ֔ם וְהֵסִ֙ירוּ֙ אֶת־מְעִ֣ילֵיהֶ֔ם וְאֶת־בִּגְדֵ֥י רִקְמָתָ֖ם יִפְשֹׁ֑טוּ חֲרָדֹ֤ות ׀ יִלְבָּ֙שׁוּ֙ עַל־הָאָ֣רֶץ יֵשֵׁ֔בוּ וְחָֽרְדוּ֙ לִרְגָעִ֔ים וְשָׁמְמ֖וּ עָלָֽיִךְ׃
17 ੧੭ ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!
וְנָשְׂא֨וּ עָלַ֤יִךְ קִינָה֙ וְאָ֣מְרוּ לָ֔ךְ אֵ֣יךְ אָבַ֔דְתְּ נֹושֶׁ֖בֶת מִיַּמִּ֑ים הָעִ֣יר הַהֻלָּ֗לָה אֲשֶׁר֩ הָיְתָ֨ה חֲזָקָ֤ה בַיָּם֙ הִ֣יא וְיֹשְׁבֶ֔יהָ אֲשֶׁר־נָתְנ֥וּ חִתִּיתָ֖ם לְכָל־יֹושְׁבֶֽיהָ׃
18 ੧੮ ਹੁਣ ਟਾਪੂ ਤੇਰੇ ਡਿੱਗਣ ਦੇ ਦਿਨ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ।
עַתָּה֙ יֶחְרְד֣וּ הָֽאִיִּ֔ן יֹ֖ום מַפַּלְתֵּ֑ךְ וְנִבְהֲל֛וּ הָאִיִּ֥ים אֲשֶׁר־בַּיָּ֖ם מִצֵּאתֵֽךְ׃ ס
19 ੧੯ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੈਂ ਤੈਨੂੰ ਉਹਨਾਂ ਸ਼ਹਿਰਾਂ ਵਰਗਾ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ।
כִּ֣י כֹ֤ה אָמַר֙ אֲדֹנָ֣י יְהוִ֔ה בְּתִתִּ֤י אֹתָךְ֙ עִ֣יר נֶחֱרֶ֔בֶת כֶּעָרִ֖ים אֲשֶׁ֣ר לֹֽא־נֹושָׁ֑בוּ בְּהַעֲלֹ֤ות עָלַ֙יִךְ֙ אֶת־תְּהֹ֔ום וְכִסּ֖וּךְ הַמַּ֥יִם הָרַבִּֽים׃
20 ੨੦ ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।
וְהֹורַדְתִּיךְ֩ אֶת־יֹ֨ורְדֵי בֹ֜ור אֶל־עַ֣ם עֹולָ֗ם וְ֠הֹושַׁבְתִּיךְ בְּאֶ֨רֶץ תַּחְתִּיֹּ֜ות כָּחֳרָבֹ֤ות מֵֽעֹולָם֙ אֶת־יֹ֣ורְדֵי בֹ֔ור לְמַ֖עַן לֹ֣א תֵשֵׁ֑בִי וְנָתַתִּ֥י צְבִ֖י בְּאֶ֥רֶץ חַיִּֽים׃
21 ੨੧ ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
בַּלָּהֹ֥ות אֶתְּנֵ֖ךְ וְאֵינֵ֑ךְ וּֽתְבֻקְשִׁ֗י וְלֹֽא־תִמָּצְאִ֥י עֹוד֙ לְעֹולָ֔ם נְאֻ֖ם אֲדֹנָ֥י יְהֹוִֽה׃ ס

< ਹਿਜ਼ਕੀਏਲ 26 >