< ਹਿਜ਼ਕੀਏਲ 27 >

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
耶和华的话又临到我说:
2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਉੱਤੇ ਵੈਣ ਪਾ
“人子啊,要为泰尔作起哀歌,
3 ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਾ ਹਾਂ,
说:你居住海口,是众民的商埠;你的交易通到许多的海岛。主耶和华如此说: 泰尔啊,你曾说: 我是全然美丽的。
4 ਤੇਰੀਆਂ ਹੱਦਾਂ ਸਾਗਰ ਦੇ ਵਿੱਚ ਹਨ ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ।
你的境界在海中, 造你的使你全然美丽。
5 ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।
他们用示尼珥的松树做你的一切板, 用黎巴嫩的香柏树做桅杆,
6 ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੌਵਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ।
用巴珊的橡树做你的桨, 用象牙镶嵌基提海岛的黄杨木为坐板。
7 ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।
你的篷帆是用埃及绣花细麻布做的, 可以做你的大旗; 你的凉棚是用以利沙岛的蓝色、紫色布做的。
8 ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ।
西顿和亚发的居民作你荡桨的。 泰尔啊,你中间的智慧人作掌舵的。
9 ਗਬਾਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ।
迦巴勒的老者和聪明人 都在你中间作补缝的; 一切泛海的船只和水手 都在你中间经营交易的事。
10 ੧੦ ਫ਼ਾਰਸ ਅਤੇ ਲੂਦ ਅਤੇ ਪੂਟ ਦੇ ਲੋਕ ਤੇਰੀ ਫੌਜ ਵਿੱਚ ਤੇਰੇ ਯੋਧੇ ਸਨ। ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ।
“波斯人、路德人、弗人在你军营中作战士;他们在你中间悬挂盾牌和头盔,彰显你的尊荣。
11 ੧੧ ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰਬੀਰ ਤੇਰੇ ਬੁਰਜ਼ਾਂ ਵਿੱਚ ਸਨ, ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।
亚发人和你的军队都在你四围的墙上,你的望楼也有勇士;他们悬挂盾牌,成全你的美丽。
12 ੧੨ ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।
“他施人因你多有各类的财物,就作你的客商,拿银、铁、锡、铅兑换你的货物。
13 ੧੩ ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।
雅完人、土巴人、米设人都与你交易;他们用人口和铜器兑换你的货物。
14 ੧੪ ਬੈਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।
陀迦玛族用马和战马并骡子兑换你的货物。
15 ੧੫ ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਉਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ।
底但人与你交易,许多海岛作你的码头;他们拿象牙、乌木与你兑换。
16 ੧੬ ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
亚兰人因你的工作很多,就作你的客商;他们用绿宝石、紫色布绣货、细麻布、珊瑚、红宝石兑换你的货物。
17 ੧੭ ਯਹੂਦਾਹ ਅਤੇ ਇਸਰਾਏਲ ਦਾ ਦੇਸ ਉਹ ਤੇਰੇ ਵਪਾਰੀ ਸਨ, ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
犹大和以色列地的人都与你交易;他们用米匿的麦子、饼、蜜、油、乳香兑换你的货物。
18 ੧੮ ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ।
大马士革人因你的工作很多,又因你多有各类的财物,就拿黑本酒和白羊毛与你交易。
19 ੧੯ ਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ-ਮੱਤੇ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ।
威但人和雅完人拿纺成的线、亮铁、桂皮、菖蒲兑换你的货物。
20 ੨੦ ਦਦਾਨ ਤੇਰਾ ਵਪਾਰੀ ਸੀ ਜੋ ਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ।
底但人用高贵的毯子、鞍、屉与你交易。
21 ੨੧ ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਪਹਿਲੌਠੇ ਲੇਲੇ, ਛੱਤਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
阿拉伯人和基达的一切首领都作你的客商,用羊羔、公绵羊、公山羊与你交易。
22 ੨੨ ਸ਼ਬਾ ਅਤੇ ਰਾਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁੱਲੇ ਪੱਥਰ ਅਤੇ ਸੋਨਾ ਤੇਰੇ ਸੌਦੇ ਦੇ ਲਈ ਦਿੰਦੇ ਸਨ।
示巴和拉玛的商人与你交易,他们用各类上好的香料、各类的宝石,和黄金兑换你的货物。
23 ੨੩ ਹਾਰਾਨ, ਕੰਨੇਹ, ਅਦਨ ਅਤੇ ਸ਼ਬਾ ਦੇ ਵਪਾਰੀ ਅਤੇ ਅੱਸ਼ੂਰ ਅਤੇ ਕਿਲਮਦ ਤੇਰੇ ਵਪਾਰੀ ਸਨ।
哈兰人、干尼人、伊甸人、示巴的商人,和亚述人、基抹人与你交易。
24 ੨੪ ਇਹੋ ਤੇਰੇ ਵਪਾਰੀ ਸਨ, ਜੋ ਵਧੀਆ ਕੱਪੜੇ ਅਤੇ ਬੈਂਗਣੀ ਤੇ ਕਸੀਦੇ ਦੇ ਦੁਸ਼ਾਲੇ ਅਤੇ ਕੀਮਤੀ ਪੁਸ਼ਾਕਾਂ ਦੇ ਭਰੇ ਹੋਏ ਦਿਆਰ ਦੇ ਸੰਦੂਕ ਡੋਰੀ ਨਾਲ ਕੱਸੇ ਹੋਏ ਤੇਰੀਆਂ ਮੰਡੀਆਂ ਵਿੱਚ ਵੇਚਣ ਲਈ ਲਿਆਉਂਦੇ ਸਨ।
这些商人以美好的货物包在绣花蓝色包袱内,又有华丽的衣服装在香柏木的箱子里,用绳捆着与你交易。
25 ੨੫ ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ, ਤੂੰ ਸਾਗਰਾਂ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੀ।
他施的船只接连成帮为你运货, 你便在海中丰富极其荣华。
26 ੨੬ ਤੇਰੇ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋੜਿਆ ਹੈ।
荡桨的已经把你荡到大水之处, 东风在海中将你打破。
27 ੨੭ ਤੇਰਾ ਧਨ, ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਤੇਰੇ ਸਾਰੇ ਯੋਧੇ ਜੋ ਤੇਰੇ ਵਿੱਚ ਹਨ ਅਤੇ ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਨ ਸਾਗਰ ਦੇ ਵਿਚਕਾਰ ਡਿੱਗਣਗੇ।
你的资财、物件、货物、 水手、掌舵的、 补缝的、经营交易的, 并你中间的战士和人民, 在你破坏的日子必都沉在海中。
28 ੨੮ ਤੇਰੇ ਮਲਾਹਾਂ ਦੇ ਚੀਕਣ ਦੀ ਦੁਹਾਈ ਨਾਲ, ਰੜ ਦੇ ਮੈਦਾਨ ਕੰਬਣ ਲੱਗ ਜਾਣਗੇ।
你掌舵的呼号之声一发, 郊野都必震动。
29 ੨੯ ਸਾਰੇ ਮਾਂਝੀ, ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਉਤਰ ਆਉਣਗੇ, ਉਹ ਧਰਤੀ ਤੇ ਖਲੋਣਗੇ,
凡荡桨的和水手, 并一切泛海掌舵的, 都必下船登岸。
30 ੩੦ ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਧਾਹਾਂ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ।
他们必为你放声痛哭, 把尘土撒在头上, 在灰中打滚;
31 ੩੧ ਉਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਉਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,
又为你使头上光秃, 用麻布束腰, 号咷痛哭, 苦苦悲哀。
32 ੩੨ ਅਤੇ ਸਿਆਪੇ ਵਿੱਚ ਤੇਰੇ ਉੱਤੇ ਵੈਣ ਚੁੱਕਣਗੇ, ਅਤੇ ਤੇਰੇ ਉੱਤੇ ਇਸ ਤਰ੍ਹਾਂ ਰੋਣਗੇ, ਕਿ ਕੌਣ ਸੂਰ ਦੇ ਵਰਗਾ ਹੈ, ਜਿਹੜਾ ਸਾਗਰ ਦੇ ਵਿਚਕਾਰ ਨਾਸ ਹੋਇਆ?
他们哀号的时候, 为你作起哀歌哀哭, 说:有何城如泰尔? 有何城如她在海中成为寂寞的呢?
33 ੩੩ ਜਦੋਂ ਤੇਰਾ ਮਾਲ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੀ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਰਾਜਿਆਂ ਨੂੰ ਧਨੀ ਬਣਾਉਂਦਾ ਸੀ।
你由海上运出货物, 就使许多国民充足; 你以许多资财、货物 使地上的君王丰富。
34 ੩੪ ਪਰ ਹੁਣ ਤੂੰ ਪਾਣੀਆਂ ਦੀਆਂ ਡੁੰਘਿਆਈਆਂ ਵਿੱਚ ਠਾਠਾਂ ਦੇ ਮਾਰੇ ਟੁੱਟ ਗਿਆ ਹੈਂ। ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ।
你在深水中被海浪打破的时候, 你的货物和你中间的一切人民, 就都沉下去了。
35 ੩੫ ਟਾਪੂਆਂ ਦੀ ਸਾਰੀ ਵੱਸੋਂ ਤੇਰੇ ਬਾਰੇ ਹੈਰਾਨ ਹੁੰਦੀ ਹੈ, ਉਹਨਾਂ ਦੇ ਰਾਜੇ ਬਹੁਤ ਡਰਦੇ ਹਨ ਅਤੇ ਉਹਨਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ।
海岛的居民为你惊奇; 他们的君王都甚恐慌, 面带愁容。
36 ੩੬ ਲੋਕਾਂ ਵਿੱਚੋਂ ਵਪਾਰੀ ਤੈਨੂੰ ਮਿਹਣੇ ਮਾਰਨਗੇ, ਤੂੰ ਡਰ ਦਾ ਕਾਰਨ ਬਣੇਂਗਾ ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ।
各国民中的客商都向你发嘶声; 你令人惊恐, 不再存留于世,直到永远。”

< ਹਿਜ਼ਕੀਏਲ 27 >