< ਹਿਜ਼ਕੀਏਲ 28 >

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִ֥י דְבַר־יְהוָ֖ה אֵלַ֥י לֵאמֹֽר׃
2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।
בֶּן־אָדָ֡ם אֱמֹר֩ לִנְגִ֨יד צֹ֜ר כֹּֽה־אָמַ֣ר ׀ אֲדֹנָ֣י יְהֹוִ֗ה יַ֣עַן גָּבַ֤הּ לִבְּךָ֙ וַתֹּ֙אמֶר֙ אֵ֣ל אָ֔נִי מוֹשַׁ֧ב אֱלֹהִ֛ים יָשַׁ֖בְתִּי בְּלֵ֣ב יַמִּ֑ים וְאַתָּ֤ה אָדָם֙ וְֽלֹא־אֵ֔ל וַתִּתֵּ֥ן לִבְּךָ֖ כְּלֵ֥ב אֱלֹהִֽים׃
3 ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਕੋਲੋਂ ਲੁਕਿਆ ਹੋਵੇ!
הִנֵּ֥ה חָכָ֛ם אַתָּ֖ה מִדָּֽנִיֵּ֑אל כָּל־סָת֖וּם לֹ֥א עֲמָמֽוּךָ׃
4 ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ।
בְּחָכְמָֽתְךָ֙ וּבִתְבוּנָ֣תְךָ֔ עָשִׂ֥יתָ לְּךָ֖ חָ֑יִל וַתַּ֛עַשׂ זָהָ֥ב וָכֶ֖סֶף בְּאוֹצְרוֹתֶֽיךָ׃
5 ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ।
בְּרֹ֧ב חָכְמָתְךָ֛ בִּרְכֻלָּתְךָ֖ הִרְבִּ֣יתָ חֵילֶ֑ךָ וַיִּגְבַּ֥הּ לְבָבְךָ֖ בְּחֵילֶֽךָ׃ ס
6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ।
לָכֵ֕ן כֹּ֥ה אָמַ֖ר אֲדֹנָ֣י יְהוִ֑ה יַ֛עַן תִּתְּךָ֥ אֶת־לְבָבְךָ֖ כְּלֵ֥ב אֱלֹהִֽים׃
7 ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ।
לָכֵ֗ן הִנְנִ֨י מֵבִ֤יא עָלֶ֙יךָ֙ זָרִ֔ים עָרִיצֵ֖י גּוֹיִ֑ם וְהֵרִ֤יקוּ חַרְבוֹתָם֙ עַל־יְפִ֣י חָכְמָתֶ֔ךָ וְחִלְּל֖וּ יִפְעָתֶֽךָ׃
8 ਉਹ ਤੈਨੂੰ ਪਤਾਲ ਵਿੱਚ ਥੱਲੇ ਉਤਾਰ ਦੇਣਗੇ ਅਤੇ ਤੂੰ ਉਹਨਾਂ ਦੀ ਮੌਤ ਮਰੇਂਗਾ, ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ।
לַשַּׁ֖חַת יֽוֹרִד֑וּךָ וָמַ֛תָּה מְמוֹתֵ֥י חָלָ֖ל בְּלֵ֥ב יַמִּֽים׃
9 ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ।
הֶאָמֹ֤ר תֹּאמַר֙ אֱלֹהִ֣ים אָ֔נִי לִפְנֵ֖י הֹֽרְגֶ֑ךָ וְאַתָּ֥ה אָדָ֛ם וְלֹא־אֵ֖ל בְּיַ֥ד מְחַלְלֶֽיךָ׃
10 ੧੦ ਤੂੰ ਵਿਦੇਸ਼ੀਆਂ ਦੇ ਹੱਥੋਂ ਬੇਸੁੰਨਤੇ ਦੀ ਮੌਤ ਮਰੇਂਗਾ, ਕਿਉਂ ਜੋ ਮੈਂ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
מוֹתֵ֧י עֲרֵלִ֛ים תָּמ֖וּת בְּיַד־זָרִ֑ים כִּ֚י אֲנִ֣י דִבַּ֔רְתִּי נְאֻ֖ם אֲדֹנָ֥י יְהוִֽה׃ ס
11 ੧੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִ֥י דְבַר־יְהוָ֖ה אֵלַ֥י לֵאמֹֽר׃
12 ੧੨ ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ।
בֶּן־אָדָ֕ם שָׂ֥א קִינָ֖ה עַל־מֶ֣לֶךְ צ֑וֹר וְאָמַ֣רְתָּ לּ֗וֹ כֹּ֤ה אָמַר֙ אֲדֹנָ֣י יְהוִ֔ה אַתָּה֙ חוֹתֵ֣ם תָּכְנִ֔ית מָלֵ֥א חָכְמָ֖ה וּכְלִ֥יל יֹֽפִי׃
13 ੧੩ ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ।
בְּעֵ֨דֶן גַּן־אֱלֹהִ֜ים הָיִ֗יתָ כָּל־אֶ֨בֶן יְקָרָ֤ה מְסֻכָתֶ֙ךָ֙ אֹ֣דֶם פִּטְדָ֞ה וְיָהֲלֹ֗ם תַּרְשִׁ֥ישׁ שֹׁ֙הַם֙ וְיָ֣שְׁפֵ֔ה סַפִּ֣יר נֹ֔פֶךְ וּבָרְקַ֖ת וְזָהָ֑ב מְלֶ֨אכֶת תֻּפֶּ֤יךָ וּנְקָבֶ֙יךָ֙ בָּ֔ךְ בְּי֥וֹם הִבָּרַאֲךָ֖ כּוֹנָֽנוּ׃
14 ੧੪ ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ।
אַ֨תְּ־כְּר֔וּב מִמְשַׁ֖ח הַסּוֹכֵ֑ךְ וּנְתַתִּ֗יךָ בְּהַ֨ר קֹ֤דֶשׁ אֱלֹהִים֙ הָיִ֔יתָ בְּת֥וֹךְ אַבְנֵי־אֵ֖שׁ הִתְהַלָּֽכְתָּ׃
15 ੧੫ ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ।
תָּמִ֤ים אַתָּה֙ בִּדְרָכֶ֔יךָ מִיּ֖וֹם הִבָּֽרְאָ֑ךְ עַד־נִמְצָ֥א עַוְלָ֖תָה בָּֽךְ׃
16 ੧੬ ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ। ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ।
בְּרֹ֣ב רְכֻלָּתְךָ֗ מָל֧וּ תוֹכְךָ֛ חָמָ֖ס וַֽתֶּחֱטָ֑א וָאֶחַלֶּלְךָ֩ מֵהַ֨ר אֱלֹהִ֤ים וָֽאַבֶּדְךָ֙ כְּר֣וּב הַסֹּכֵ֔ךְ מִתּ֖וֹךְ אַבְנֵי־אֵֽשׁ׃
17 ੧੭ ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ।
גָּבַ֤הּ לִבְּךָ֙ בְּיָפְיֶ֔ךָ שִׁחַ֥תָּ חָכְמָתְךָ֖ עַל־יִפְעָתֶ֑ךָ עַל־אֶ֣רֶץ הִשְׁלַכְתִּ֗יךָ לִפְנֵ֧י מְלָכִ֛ים נְתַתִּ֖יךָ לְרַ֥אֲוָה בָֽךְ׃
18 ੧੮ ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।
מֵרֹ֣ב עֲוֹנֶ֗יךָ בְּעֶ֙וֶל֙ רְכֻלָּ֣תְךָ֔ חִלַּ֖לְתָּ מִקְדָּשֶׁ֑יךָ וָֽאוֹצִא־אֵ֤שׁ מִתּֽוֹכְךָ֙ הִ֣יא אֲכָלַ֔תְךָ וָאֶתֶּנְךָ֤ לְאֵ֙פֶר֙ עַל־הָאָ֔רֶץ לְעֵינֵ֖י כָּל־רֹאֶֽיךָ׃
19 ੧੯ ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖ਼ਤਮ ਹੋਵੇਂਗਾ।
כָּל־יוֹדְעֶ֙יךָ֙ בָּֽעַמִּ֔ים שָׁמְמ֖וּ עָלֶ֑יךָ בַּלָּה֣וֹת הָיִ֔יתָ וְאֵינְךָ֖ עַד־עוֹלָֽם׃ פ
20 ੨੦ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִ֥י דְבַר־יְהוָ֖ה אֵלַ֥י לֵאמֹֽר׃
21 ੨੧ ਹੇ ਮਨੁੱਖ ਦੇ ਪੁੱਤਰ, ਤੂੰ ਸੀਦੋਨ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ,
בֶּן־אָדָ֕ם שִׂ֥ים פָּנֶ֖יךָ אֶל־צִיד֑וֹן וְהִנָּבֵ֖א עָלֶֽיהָ׃
22 ੨੨ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੀਦੋਨ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ!
וְאָמַרְתָּ֗ כֹּ֤ה אָמַר֙ אֲדֹנָ֣י יְהוִ֔ה הִנְנִ֤י עָלַ֙יִךְ֙ צִיד֔וֹן וְנִכְבַּדְתִּ֖י בְּתוֹכֵ֑ךְ וְֽיָדְע֞וּ כִּֽי־אֲנִ֣י יְהוָ֗ה בַּעֲשׂ֥וֹתִי בָ֛הּ שְׁפָטִ֖ים וְנִקְדַּ֥שְׁתִּי בָֽהּ׃
23 ੨੩ ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
וְשִׁלַּחְתִּי־בָ֞הּ דֶּ֤בֶר וָדָם֙ בְּח֣וּצוֹתֶ֔יהָ וְנִפְלַ֤ל חָלָל֙ בְּתוֹכָ֔הּ בְּחֶ֥רֶב עָלֶ֖יהָ מִסָּבִ֑יב וְיָדְע֖וּ כִּֽי־אֲנִ֥י יְהוָֽה׃
24 ੨੪ ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ!
וְלֹֽא־יִהְיֶ֨ה ע֜וֹד לְבֵ֣ית יִשְׂרָאֵ֗ל סִלּ֤וֹן מַמְאִיר֙ וְק֣וֹץ מַכְאִ֔ב מִכֹּל֙ סְבִ֣יבֹתָ֔ם הַשָּׁאטִ֖ים אוֹתָ֑ם וְיָ֣דְע֔וּ כִּ֥י אֲנִ֖י אֲדֹנָ֥י יְהוִֽה׃ ס
25 ੨੫ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ।
כֹּֽה־אָמַר֮ אֲדֹנָ֣י יְהוִה֒ בְּקַבְּצִ֣י ׀ אֶת־בֵּ֣ית יִשְׂרָאֵ֗ל מִן־הָֽעַמִּים֙ אֲשֶׁ֣ר נָפֹ֣צוּ בָ֔ם וְנִקְדַּ֥שְׁתִּי בָ֖ם לְעֵינֵ֣י הַגּוֹיִ֑ם וְיָֽשְׁבוּ֙ עַל־אַדְמָתָ֔ם אֲשֶׁ֥ר נָתַ֖תִּי לְעַבְדִּ֥י לְיַעֲקֹֽב׃
26 ੨੬ ਉਹ ਉਸ ਵਿੱਚ ਸੁਰੱਖਿਅਤ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ।
וְיָשְׁב֣וּ עָלֶיהָ֮ לָבֶטַח֒ וּבָנ֤וּ בָתִּים֙ וְנָטְע֣וּ כְרָמִ֔ים וְיָשְׁב֖וּ לָבֶ֑טַח בַּעֲשׂוֹתִ֣י שְׁפָטִ֗ים בְּכֹ֨ל הַשָּׁאטִ֤ים אֹתָם֙ מִסְּבִ֣יבוֹתָ֔ם וְיָ֣דְע֔וּ כִּ֛י אֲנִ֥י יְהוָ֖ה אֱלֹהֵיהֶֽם׃ ס

< ਹਿਜ਼ਕੀਏਲ 28 >