< ਹਿਜ਼ਕੀਏਲ 29 >
1 ੧ ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
В десятое лето, в десятый месяц, (в первый день) месяца, бысть слово Господне ко мне глаголя:
2 ੨ ਹੇ ਮਨੁੱਖ ਦੇ ਪੁੱਤਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਭਵਿੱਖਬਾਣੀ ਕਰ,
сыне человечь, утверди лице твое на фараона царя Египетска и прорцы нань и на Египет весь:
3 ੩ ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।
глаголи и рцы: сице глаголет Адонаи Господь: се, Аз наведу на тя, фараоне, царю Египетский, змиа великаго, седящаго среде рек своих, глаголющаго: моя суть реки, и аз сотворих я.
4 ੪ ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ।
Аз же дам узду в челюсти твоя, и прилеплю рыбы реки твоея ко крилома твоима, и возведу тя от среды реки твоея, и к чешуям твоим прильпнут:
5 ੫ ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।
и низвергу тя вскоре и вся рыбы реки твоея: на лицы поля падеши, и не соберешися, и не оградишися, зверем земным и птицам небесным дах тя во снедь.
6 ੬ ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ।
И уведят вси живущии во Египте, яко Аз есмь Господь: зане был еси жезл тростян дому Израилеву:
7 ੭ ਜਦ ਉਹਨਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਹਨਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ-ਟੋਟੇ ਹੋ ਗਿਆ, ਅਤੇ ਉਹਨਾਂ ਸਾਰਿਆਂ ਦੇ ਲੱਕ ਹਿੱਲ ਗਏ।
егда яся тебе рукою своею, сокрушился еси, и егда восплеска на них всяка рука, и егда почиша на тебе, стерлся еси и сломил еси их вся чресла.
8 ੮ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ।
Сего ради тако глаголет Адонаи Господь: се, Аз наведу на тя мечь и погублю от тебе человеки и скоты,
9 ੯ ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ।
и будет земля Египетска в погибель и во опустение, и уразумеют, яко Аз есмь Господь. Понеже глаголал еси, яко реки моя суть, и аз сотворих я:
10 ੧੦ ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।
того ради, се, Аз на тя и на и вся реки твоя, и дам землю Египетску во опустение и в мечь и в погибель, от Магдола и Сиины и даже до предел Ефиопских:
11 ੧੧ ਕਿਸੇ ਮਨੁੱਖ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਲੰਘੇਗਾ, ਨਾ ਉਹ ਚਾਲ੍ਹੀ ਸਾਲ ਤੱਕ ਅਬਾਦ ਹੋਵੇਗਾ।
не пройдет сквозе ея нога человеча, ни нога скотия не поступит по ней, и не населится четыредесять лет:
12 ੧੨ ਮੈਂ ਉੱਜੜੇ ਦੇਸਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਵਿੱਚ ਉਹ ਦੇ ਸ਼ਹਿਰ ਚਾਲ੍ਹੀ ਸਾਲ ਤੱਕ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।
и дам землю его в пагубу среде земли опустелыя, и гради его среде градов опустевших будут, в разорении будут четыредесять лет: и разсею Египта во языцех, и развею я по странам.
13 ੧੩ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਚਾਲ੍ਹੀ ਸਾਲ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਲੋਕਾਂ ਵਿੱਚੋਂ ਜਿੱਥੇ ਉਹ ਖਿੱਲਰ ਗਏ ਸਨ, ਫੇਰ ਇਕੱਠਾ ਕਰਾਂਗਾ।
Сия глаголет Адонаи Господь: по четыредесятих летех соберу Египтяны от язык, аможе разсыпашася,
14 ੧੪ ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਪਥਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ
и возвращу пленники Египетския и вселю я в землю Фафорскую, в землю, отюнудуже взяти быша, и будет власть смиренна:
15 ੧੫ ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ
паче всех властей будет смиренна, и не вознесется ктому над языки, и умалены сотворю я, еже не быти им многим во языцех.
16 ੧੬ ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!
И не будут ктому дому Израилеву в надежду воспоминающую беззаконие, внегда последовати им по них: и уразумеют, яко Аз есмь Господь.
17 ੧੭ ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਵਾਕ ਮੇਰੇ ਕੋਲ ਆਇਆ ਤੇ ਆਖਿਆ ਕਿ
И бысть в двадесять седмое лето, во един день месяца перваго, бысть слово Господне ко мне глаголя:
18 ੧੮ ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।
сыне человечь, Навуходоносор царь Вавилонск поработи силу свою работою великою на Тира, всяка глава плешива и всяко рамо наго: и мзда не бысть ему ни силе его на Тира, за работу, еюже работаша нань.
19 ੧੯ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।
Того ради сице глаголет Адонаи Господь: се, Аз даю Навуходоносору царю Вавилонску землю Египетску, и возмет множество ея, и пленит плен ея, и расхитит корысти ея, и будет мзда силе его:
20 ੨੦ ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
за службу его, еюже послужи на Тира, дах ему землю Египетску, зане послужи Мне, сия глаголет Адонаи Господь.
21 ੨੧ ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
В той день взыдет рог всему дому Израилеву, и тебе дам уста отверста среде их, и уведят, яко Аз есмь Господь.