< ਹਿਜ਼ਕੀਏਲ 3 >
1 ੧ ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!
Moreover he said unto me, Son of man, eat that thou findest; eat this roll, and go speak unto the house of Israel.
2 ੨ ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ।
So I opened my mouth, and he caused me to eat that roll.
3 ੩ ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ।
And he said unto me, Son of man, cause thy belly to eat, and fill thy bowels with this roll that I give thee. Then did I eat it; and it was in my mouth as honey for sweetness.
4 ੪ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।
And he said unto me, Son of man, go, get thee unto the house of Israel, and speak with my words unto them.
5 ੫ ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ।
For thou art not sent to a people of a strange speech and of an hard language, but to the house of Israel;
6 ੬ ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ।
Not to many people of a strange speech and of an hard language, whose words thou canst not understand. Surely, had I sent thee to them, they would have hearkened unto thee.
7 ੭ ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ।
But the house of Israel will not hearken unto thee; for they will not hearken unto me: for all the house of Israel are impudent and hardhearted.
8 ੮ ਵੇਖ, ਮੈਂ ਉਹਨਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਹਨਾਂ ਦੇ ਮੱਥਿਆਂ ਦੇ ਵਿਰੁੱਧ ਢੀਠ ਕਰ ਦਿੱਤਾ ਹੈ।
Behold, I have made thy face strong against their faces, and thy forehead strong against their foreheads.
9 ੯ ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ। ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।
As an adamant harder than flint have I made thy forehead: fear them not, neither be dismayed at their looks, though they be a rebellious house.
10 ੧੦ ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ!
Moreover he said unto me, Son of man, all my words that I shall speak unto thee receive in thine heart, and hear with thine ears.
11 ੧੧ ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।
And go, get thee to them of the captivity, unto the children of thy people, and speak unto them, and tell them, Thus saith the Lord Yhwh; whether they will hear, or whether they will forbear.
12 ੧੨ ਫਿਰ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ!
Then the spirit took me up, and I heard behind me a voice of a great rushing, saying, Blessed be the glory of Yhwh from his place.
13 ੧੩ ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।
I heard also the noise of the wings of the living creatures that touched one another, and the noise of the wheels over against them, and a noise of a great rushing.
14 ੧੪ ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।
So the spirit lifted me up, and took me away, and I went in bitterness, in the heat of my spirit; but the hand of Yhwh was strong upon me.
15 ੧੫ ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।
Then I came to them of the captivity at Tel–abib, that dwelt by the river of Chebar, and I sat where they sat, and remained there astonished among them seven days.
16 ੧੬ ਸੱਤ ਦਿਨਾਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ
And it came to pass at the end of seven days, that the word of Yhwh came unto me, saying,
17 ੧੭ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।
Son of man, I have made thee a watchman unto the house of Israel: therefore hear the word at my mouth, and give them warning from me.
18 ੧੮ ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
When I say unto the wicked, Thou shalt surely die; and thou givest him not warning, nor speakest to warn the wicked from his wicked way, to save his life; the same wicked man shall die in his iniquity; but his blood will I require at thine hand.
19 ੧੯ ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।
Yet if thou warn the wicked, and he turn not from his wickedness, nor from his wicked way, he shall die in his iniquity; but thou hast delivered thy soul.
20 ੨੦ ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
Again, When a righteous man doth turn from his righteousness, and commit iniquity, and I lay a stumblingblock before him, he shall die: because thou hast not given him warning, he shall die in his sin, and his righteousness which he hath done shall not be remembered; but his blood will I require at thine hand.
21 ੨੧ ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।
Nevertheless if thou warn the righteous man, that the righteous sin not, and he doth not sin, he shall surely live, because he is warned; also thou hast delivered thy soul.
22 ੨੨ ਉੱਥੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਸ ਨੇ ਮੈਨੂੰ ਆਖਿਆ, ਉੱਠ, ਮੈਦਾਨ ਨੂੰ ਜਾ ਅਤੇ ਉੱਥੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ।
And the hand of Yhwh was there upon me; and he said unto me, Arise, go forth into the plain, and I will there talk with thee.
23 ੨੩ ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।
Then I arose, and went forth into the plain: and, behold, the glory of Yhwh stood there, as the glory which I saw by the river of Chebar: and I fell on my face.
24 ੨੪ ਤਦ ਪਰਮੇਸ਼ੁਰ ਦੇ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ!
Then the spirit entered into me, and set me upon my feet, and spake with me, and said unto me, Go, shut thyself within thine house.
25 ੨੫ ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇਂ।
But thou, O son of man, behold, they shall put bands upon thee, and shall bind thee with them, and thou shalt not go out among them:
26 ੨੬ ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
And I will make thy tongue cleave to the roof of thy mouth, that thou shalt be dumb, and shalt not be to them a reprover: for they are a rebellious house.
27 ੨੭ ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ।
But when I speak with thee, I will open thy mouth, and thou shalt say unto them, Thus saith the Lord Yhwh; He that heareth, let him hear; and he that forbeareth, let him forbear: for they are a rebellious house.