< ਹਿਜ਼ਕੀਏਲ 3 >

1 ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!
ויאמר אלי--בן אדם את אשר תמצא אכול אכול את המגלה הזאת ולך דבר אל בית ישראל
2 ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ।
ואפתח את פי ויאכילני את המגלה הזאת
3 ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ।
ויאמר אלי בן אדם בטנך תאכל ומעיך תמלא את המגלה הזאת אשר אני נתן אליך ואכלה ותהי בפי כדבש למתוק
4 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।
ויאמר אלי בן אדם לך בא אל בית ישראל ודברת בדברי אליהם
5 ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ।
כי לא אל עם עמקי שפה וכבדי לשון--אתה שלוח אל בית ישראל
6 ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ।
לא אל עמים רבים עמקי שפה וכבדי לשון אשר לא תשמע דבריהם אם לא אליהם שלחתיך המה ישמעו אליך
7 ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ।
ובית ישראל לא יאבו לשמע אליך--כי אינם אבים לשמע אלי כי כל בית ישראל חזקי מצח וקשי לב המה
8 ਵੇਖ, ਮੈਂ ਉਹਨਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਹਨਾਂ ਦੇ ਮੱਥਿਆਂ ਦੇ ਵਿਰੁੱਧ ਢੀਠ ਕਰ ਦਿੱਤਾ ਹੈ।
הנה נתתי את פניך חזקים לעמת פניהם ואת מצחך חזק לעמת מצחם
9 ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ। ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।
כשמיר חזק מצר נתתי מצחך לא תירא אותם ולא תחת מפניהם כי בית מרי המה
10 ੧੦ ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ!
ויאמר אלי בן אדם--את כל דברי אשר אדבר אליך קח בלבבך ובאזניך שמע
11 ੧੧ ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।
ולך בא אל הגולה אל בני עמך ודברת אליהם ואמרת אליהם כה אמר אדני יהוה אם ישמעו ואם יחדלו
12 ੧੨ ਫਿਰ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ!
ותשאני רוח--ואשמע אחרי קול רעש גדול ברוך כבוד יהוה ממקומו
13 ੧੩ ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।
וקול כנפי החיות משיקות אשה אל אחותה וקול האופנים לעמתם וקול רעש גדול
14 ੧੪ ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।
ורוח נשאתני ותקחני ואלך מר בחמת רוחי ויד יהוה עלי חזקה
15 ੧੫ ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।
ואבוא אל הגולה תל אביב הישבים אל נהר כבר ואשר (ואשב)--המה יושבים שם ואשב שם שבעת ימים משמים בתוכם
16 ੧੬ ਸੱਤ ਦਿਨਾਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ
ויהי מקצה שבעת ימים ויהי דבר יהוה אלי לאמר
17 ੧੭ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।
בן אדם צפה נתתיך לבית ישראל ושמעת מפי דבר והזהרת אותם ממני
18 ੧੮ ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
באמרי לרשע מות תמות ולא הזהרתו ולא דברת להזהיר רשע מדרכו הרשעה לחיתו--הוא רשע בעונו ימות ודמו מידך אבקש
19 ੧੯ ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।
ואתה כי הזהרת רשע ולא שב מרשעו ומדרכו הרשעה--הוא בעונו ימות ואתה את נפשך הצלת
20 ੨੦ ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
ובשוב צדיק מצדקו ועשה עול ונתתי מכשול לפניו הוא ימות כי לא הזהרתו בחטאתו ימות ולא תזכרן צדקתו אשר עשה ודמו מידך אבקש
21 ੨੧ ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।
ואתה כי הזהרתו צדיק לבלתי חטא צדיק--והוא לא חטא חיו יחיה כי נזהר ואתה את נפשך הצלת
22 ੨੨ ਉੱਥੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਸ ਨੇ ਮੈਨੂੰ ਆਖਿਆ, ਉੱਠ, ਮੈਦਾਨ ਨੂੰ ਜਾ ਅਤੇ ਉੱਥੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ।
ותהי עלי שם יד יהוה ויאמר אלי קום צא אל הבקעה ושם אדבר אותך
23 ੨੩ ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।
ואקום ואצא אל הבקעה והנה שם כבוד יהוה עמד ככבוד אשר ראיתי על נהר כבר ואפל על פני
24 ੨੪ ਤਦ ਪਰਮੇਸ਼ੁਰ ਦੇ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ!
ותבא בי רוח ותעמדני על רגלי וידבר אתי ויאמר אלי בא הסגר בתוך ביתך
25 ੨੫ ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇਂ।
ואתה בן אדם הנה נתנו עליך עבותים ואסרוך בהם ולא תצא בתוכם
26 ੨੬ ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
ולשונך אדביק אל חכך ונאלמת ולא תהיה להם לאיש מוכיח כי בית מרי המה
27 ੨੭ ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ।
ובדברי אותך אפתח את פיך ואמרת אליהם כה אמר אדני יהוה השמע ישמע והחדל יחדל כי בית מרי המה

< ਹਿਜ਼ਕੀਏਲ 3 >