< ਹਿਜ਼ਕੀਏਲ 31 >
1 ੧ ਫੇਰ ਬਾਰਵੇਂ ਸਾਲ ਦੇ ਤੀਜੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
十一年三月初一日,耶和華的話臨到我說:
2 ੨ ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?
「人子啊,你要向埃及王法老和他的眾人說: 在威勢上誰能與你相比呢?
3 ੩ ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਉਹ ਦਾ ਕੱਦ ਉੱਚਾ ਸੀ ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।
亞述王曾如黎巴嫩中的香柏樹, 枝條榮美,影密如林, 極其高大,樹尖插入雲中。
4 ੪ ਪਾਣੀਆਂ ਨੇ ਉਹ ਨੂੰ ਵੱਡਾ ਕੀਤਾ, ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ ਅਤੇ ਉਹ ਦੀਆਂ ਨਾਲੀਆਂ ਖੇਤ ਦੇ ਸਾਰੇ ਰੁੱਖਾਂ ਤੱਕ ਪਹੁੰਚਦੀਆਂ ਸਨ।
眾水使它生長; 深水使它長大。 所栽之地有江河圍流, 汊出的水道延到田野諸樹。
5 ੫ ਇਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।
所以它高大超過田野諸樹; 發旺的時候,枝子繁多, 因得大水之力枝條長長。
6 ੬ ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ। ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ।
空中的飛鳥都在枝子上搭窩; 田野的走獸都在枝條下生子; 所有大國的人民都在它蔭下居住。
7 ੭ ਇਸ ਪ੍ਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਪਾਣੀ ਦੇ ਬਹੁਤ ਨੇੜੇ ਸੀ।
樹大條長,成為榮美, 因為根在眾水之旁。
8 ੮ ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।
上帝園中的香柏樹不能遮蔽它; 松樹不及它的枝子; 楓樹不及它的枝條; 上帝園中的樹都沒有它榮美。
9 ੯ ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇ ਕੇ ਸੁੰਦਰਤਾ ਬਖ਼ਸ਼ੀ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ, ਉਸ ਨਾਲ ਖਾਰ ਕਰਦੇ ਸਨ।
我使它的枝條蕃多,成為榮美, 以致上帝伊甸園中的樹都嫉妒它。」
10 ੧੦ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘਮੰਡ ਆਇਆ।
所以主耶和華如此說:「因它高大,樹尖插入雲中,心驕氣傲,
11 ੧੧ ਇਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ। ਜ਼ਰੂਰ ਉਹ ਉਸ ਨਾਲ ਵਰਤੇਗਾ। ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ।
我就必將它交給列國中大有威勢的人;他必定辦它。我因它的罪惡,已經驅逐它。
12 ੧੨ ਓਪਰੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ। ਧਰਤੀ ਦੇ ਸਾਰੇ ਲੋਕ ਉਸ ਦੇ ਪਰਛਾਵੇਂ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ।
外邦人,就是列邦中強暴的,將它砍斷棄掉。它的枝條落在山間和一切谷中,它的枝子折斷,落在地的一切河旁。地上的眾民已經走去,離開它的蔭下。
13 ੧੩ ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ,
空中的飛鳥都要宿在這敗落的樹上,田野的走獸都要臥在它的枝條下,
14 ੧੪ ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ। ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸ਼ੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ।
好使水旁的諸樹不因高大而自尊,也不將樹尖插入雲中,並且那些得水滋潤、有勢力的,也不得高大自立。因為它們在世人中,和下坑的人都被交與死亡,到陰府去了。」
15 ੧੫ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ। (Sheol )
主耶和華如此說:「它下陰間的那日,我便使人悲哀。我為它遮蓋深淵,使江河凝結,大水停流;我也使黎巴嫩為它悽慘,田野的諸樹都因它發昏。 (Sheol )
16 ੧੬ ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ। (Sheol )
我將它扔到陰間,與下坑的人一同下去。那時,列國聽見它墜落的響聲就都震動,並且伊甸的一切樹-就是黎巴嫩得水滋潤、最佳最美的樹-都在陰府受了安慰。 (Sheol )
17 ੧੭ ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ। (Sheol )
它們也與它同下陰間,到被殺的人那裏。它們曾作它的膀臂,在列國中它的蔭下居住。 (Sheol )
18 ੧੮ ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
在這樣榮耀威勢上,在伊甸園諸樹中,誰能與你相比呢?然而你要與伊甸的諸樹一同下到陰府,在未受割禮的人中,與被殺的人一同躺臥。 「法老和他的群眾乃是如此。這是主耶和華說的。」