< ਹਿਜ਼ਕੀਏਲ 31 >

1 ਫੇਰ ਬਾਰਵੇਂ ਸਾਲ ਦੇ ਤੀਜੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי באחת עשרה שנה בשלישי באחד לחדש היה דבר יהוה אלי לאמר
2 ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?
בן אדם אמר אל פרעה מלך מצרים ואל המונו אל מי דמית בגדלך
3 ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਉਹ ਦਾ ਕੱਦ ਉੱਚਾ ਸੀ ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।
הנה אשור ארז בלבנון יפה ענף וחרש מצל--וגבה קומה ובין עבתים היתה צמרתו
4 ਪਾਣੀਆਂ ਨੇ ਉਹ ਨੂੰ ਵੱਡਾ ਕੀਤਾ, ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ ਅਤੇ ਉਹ ਦੀਆਂ ਨਾਲੀਆਂ ਖੇਤ ਦੇ ਸਾਰੇ ਰੁੱਖਾਂ ਤੱਕ ਪਹੁੰਚਦੀਆਂ ਸਨ।
מים גדלוהו תהום רממתהו את נהרתיה הלך סביבות מטעה ואת תעלתיה שלחה אל כל עצי השדה
5 ਇਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।
על כן גבהא קמתו מכל עצי השדה ותרבינה סרעפתיו ותארכנה פארתו ממים רבים--בשלחו
6 ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ। ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ।
בסעפתיו קננו כל עוף השמים ותחת פארתיו ילדו כל חית השדה ובצלו ישבו כל גוים רבים
7 ਇਸ ਪ੍ਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਪਾਣੀ ਦੇ ਬਹੁਤ ਨੇੜੇ ਸੀ।
וייף בגדלו בארך דליותיו כי היה שרשו אל מים רבים
8 ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।
ארזים לא עממהו בגן אלהים--ברושים לא דמו אל סעפתיו וערמנים לא היו כפראתיו כל עץ בגן אלהים--לא דמה אליו ביפיו
9 ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇ ਕੇ ਸੁੰਦਰਤਾ ਬਖ਼ਸ਼ੀ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ, ਉਸ ਨਾਲ ਖਾਰ ਕਰਦੇ ਸਨ।
יפה עשיתיו ברב דליותיו ויקנאהו כל עצי עדן אשר בגן האלהים
10 ੧੦ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘਮੰਡ ਆਇਆ।
לכן כה אמר אדני יהוה יען אשר גבהת בקומה ויתן צמרתו אל בין עבותים ורם לבבו בגבהו
11 ੧੧ ਇਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ। ਜ਼ਰੂਰ ਉਹ ਉਸ ਨਾਲ ਵਰਤੇਗਾ। ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ।
ואתנהו--ביד איל גוים עשו יעשה לו כרשעו גרשתהו
12 ੧੨ ਓਪਰੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ। ਧਰਤੀ ਦੇ ਸਾਰੇ ਲੋਕ ਉਸ ਦੇ ਪਰਛਾਵੇਂ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ।
ויכרתהו זרים עריצי גוים ויטשהו אל ההרים ובכל גאיות נפלו דליותיו ותשברנה פראתיו בכל אפיקי הארץ וירדו מצלו כל עמי הארץ ויטשהו
13 ੧੩ ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ,
על מפלתו ישכנו כל עוף השמים ואל פראתיו היו כל חית השדה
14 ੧੪ ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ। ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸ਼ੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ।
למען אשר לא יגבהו בקומתם כל עצי מים ולא יתנו את צמרתם אל בין עבתים ולא יעמדו אליהם בגבהם כל שתי מים כי כלם נתנו למות אל ארץ תחתית בתוך בני אדם--אל יורדי בור
15 ੧੫ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ। (Sheol h7585)
כה אמר אדני יהוה ביום רדתו שאולה האבלתי כסתי עליו את תהום ואמנע נהרותיה ויכלאו מים רבים ואקדר עליו לבנון וכל עצי השדה עליו עלפה (Sheol h7585)
16 ੧੬ ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ। (Sheol h7585)
מקול מפלתו הרעשתי גוים בהורדי אתו שאולה את יורדי בור וינחמו בארץ תחתית כל עצי עדן--מבחר וטוב לבנון כל שתי מים (Sheol h7585)
17 ੧੭ ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ। (Sheol h7585)
גם הם אתו ירדו שאולה--אל חללי חרב וזרעו ישבו בצלו בתוך גוים (Sheol h7585)
18 ੧੮ ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
אל מי דמית ככה בכבוד ובגדל בעצי עדן והורדת את עצי עדן אל ארץ תחתית בתוך ערלים תשכב את חללי חרב--הוא פרעה וכל המונה נאם אדני יהוה

< ਹਿਜ਼ਕੀਏਲ 31 >