< ਹਿਜ਼ਕੀਏਲ 32 >
1 ੧ ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
I det tolvte Aar paa den første Dag i den tolvte Maaned kom HERRENS Ord til mig saaledes:
2 ੨ ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।
Menneskesøn, istem en Klagesang over Farao, Ægyptens Konge, og sig til ham: Du Folkenes Løve, det er ude med dig! Du var som en Drage i Havet med prustende Næse, med Fødderne plumred du Vandet, oproded dets Strømme.
3 ੩ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ।
Saa siger den Herre HERREN: Jeg breder mit Garn over dig ved en Sværm af mange Folk, de skal drage dig op i mit Net.
4 ੪ ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।
Jeg kaster dig paa Land og slænger dig hen paa Marken, lader alle Himlens Fugle slaa sig ned paa dig og al Jordens Dyr blive mætte ved dig.
5 ੫ ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।
Jeg lægger dit Kød paa Bjergene, fylder Dalene op med dit Aadsel,
6 ੬ ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।
vander med dit Udflaad Jorden lige til Bjergene, Kløfterne skal fyldes af dit Blod.
7 ੭ ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।
Jeg skjuler Himlen, naar du slukkes, klæder dens Stjerner i Sorg, jeg skjuler Solen i Skyer, og Maanen skinner ej mer.
8 ੮ ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
Alle Himmellys klæder jeg i Sorg for dig, hyller dit Land i Mørke, lyder det fra den Herre HERREN.
9 ੯ ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ।
Jeg volder mange Folkeslags Hjerter Kvide, naar jeg bringer dine Fanger til Folkene, til Lande du ikke kender;
10 ੧੦ ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।
jeg lader mange Folkeslag stivne af Rædsel over dig, og deres Konger skal gyse over dig, naar jeg svinger mit Sværd for deres Ansigter; de skal ængstes uafbrudt, hver for sit Liv, den Dag du falder.
11 ੧੧ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ।
Thi saa siger den Herre HERREN: Babels Konges Sværd skal komme over dig.
12 ੧੨ ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।
Jeg styrter din Hob ved Heltes Sværd, de grummeste af alle Folkene; de hærger Ægyptens Pragt, og al dets Hob lægges øde.
13 ੧੩ ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ।
Jeg udrydder alt dets Kvæg ved de mange Vande, Menneskefod skal ej plumre dem mer, ej Dyreklov rode dem op;
14 ੧੪ ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
saa lader jeg Vandene klares og Strømmene flyde som Olie — lyder det fra den Herre HERREN —
15 ੧੫ ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ।
naar jeg gør Ægypten til Ørk, saa Landet og dets Fylde er øde, naar jeg nedhugger alle, som bor der, saa de kender, at jeg er HERREN.
16 ੧੬ ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
Dette er en Klagesang, som du skal kvæde; Folkenes Kvinder skal kvæde den; over Ægypten og al dets larmende Hob skal de kvæde den, lyder det fra den Herre HERREN.
17 ੧੭ ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
I det tolvte Aar paa den femtende Dag i ... Maaned kom HERRENS Ord til mig saaledes:
18 ੧੮ ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।
Menneskesøn, klag over Ægyptens larmende Hob; syng Klagesang over den, du og Folkenes Kvinder! Far ned i Underverdenen blandt dem, der steg ned i Dybet!
19 ੧੯ ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ।
Er du lifligere end nogen anden? Stig ned og lig blandt de uomskaarne!
20 ੨੦ ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ।
Midt iblandt sværdslagne skal han segne, og al hans larmende Hob skal ligge hos ham.
21 ੨੧ ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ। (Sheol )
Heltenes Førere skal tale til ham midt i Dødsriget: »Er du mægtigere end nogen anden? Stig ned og lig blandt de uomskaarne!« (Sheol )
22 ੨੨ ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ।
Der er Assur og hele hans Flok rundt om hans Grav; alle er de dræbt, faldet for Sværd;
23 ੨੩ ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।
han fik sin Grav i en Krog af Dybet, og hans Flok ligger rundt om hans Grav; alle er de dræbt, faldet for Sværd, de, som spredte Rædsel i de levendes Land.
24 ੨੪ ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।
Der er Elam med al sin larmende Hob rundt om sin Grav; alle er de dræbt, faldet før Sværd, og de for uomskaarne ned i Underverdenen, de, som spredte Rædsel i de levendes Land; nu bærer de deres Skændsel blandt dem, der steg ned i Dybet.
25 ੨੫ ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।
Iblandt dræbte fik han et Leje med al sin larmende Hob rundt om sin Grav; alle er de uomskaarne, sværdslagne; thi Rædsel for dem bredte sig i de levendes Land; nu bærer de deres Skændsel blandt dem, der steg ned i Dybet; de lagdes blandt dræbte.
26 ੨੬ ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।
Der er Mesjek og Tubal med al deres larmende Hob rundt om deres Grave; alle er de uomskaarne, sværdslagne; thi de spredte Rædsel i de levendes Land;
27 ੨੭ ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ। (Sheol )
de kom ikke til at ligge hos Heltene, Fortidens Kæmper, som for til Dødsriget i deres Rustninger, hvis Sværd blev lagt under deres Hoveder, og hvis Skjolde dækkede deres Knogler; thi Rædsel for Heltene raadede i de levendes Land. (Sheol )
28 ੨੮ ਬੇਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ।
Ogsaa du skal ligge knust imellem de uomskaarne, blandt de sværdslagne.
29 ੨੯ ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।
Der er Edom med sine Konger og alle sine Fyrster, som fik deres Grave hos de sværdslagne; hos de uomskaarne ligger de, hos dem, der steg ned i Dybet.
30 ੩੦ ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।
Der er Nordens Herskere alle sammen og alle Zidoniere, som for ned til de dræbte, beskæmmede trods den Rædsel, de spredte ved deres Heltekraft; de ligger uomskaarne blandt de sværdslagne, de bærer deres Skændsel blandt dem, der steg ned i Dybet.
31 ੩੧ ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।
Dem ser Farao og trøster sig over al sin larmende Hob, lyder det fra HERREN.
32 ੩੨ ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈਅ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ।
Thi han spredte Rædsel i de levendes Land, men nu ligger han imellem uomskaarne, blandt de sværdslagne, Farao med al sin larmende Hob, lyder det fra den Herre HERREN.