< ਹਿਜ਼ਕੀਏਲ 34 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
וַיְהִי דְבַר־יְהֹוָה אֵלַי לֵאמֹֽר׃
2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?
בֶּן־אָדָם הִנָּבֵא עַל־רוֹעֵי יִשְׂרָאֵל הִנָּבֵא וְאָמַרְתָּ אֲלֵיהֶם לָרֹעִים כֹּה אָמַר ׀ אֲדֹנָי יֱהֹוִה הוֹי רֹעֵֽי־יִשְׂרָאֵל אֲשֶׁר הָיוּ רֹעִים אוֹתָם הֲלוֹא הַצֹּאן יִרְעוּ הָרֹעִֽים׃
3 ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ।
אֶת־הַחֵלֶב תֹּאכֵלוּ וְאֶת־הַצֶּמֶר תִּלְבָּשׁוּ הַבְּרִיאָה תִּזְבָּחוּ הַצֹּאן לֹא תִרְעֽוּ׃
4 ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ।
אֶֽת־הַנַּחְלוֹת לֹא חִזַּקְתֶּם וְאֶת־הַחוֹלָה לֹֽא־רִפֵּאתֶם וְלַנִּשְׁבֶּרֶת לֹא חֲבַשְׁתֶּם וְאֶת־הַנִּדַּחַת לֹא הֲשֵׁבֹתֶם וְאֶת־הָאֹבֶדֶת לֹא בִקַּשְׁתֶּם וּבְחׇזְקָה רְדִיתֶם אֹתָם וּבְפָֽרֶךְ׃
5 ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ।
וַתְּפוּצֶינָה מִבְּלִי רֹעֶה וַתִּהְיֶינָה לְאׇכְלָה לְכׇל־חַיַּת הַשָּׂדֶה וַתְּפוּצֶֽינָה׃
6 ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।
יִשְׁגּוּ צֹאנִי בְּכׇל־הֶהָרִים וְעַל כׇּל־גִּבְעָה רָמָה וְעַל כׇּל־פְּנֵי הָאָרֶץ נָפֹצוּ צֹאנִי וְאֵין דּוֹרֵשׁ וְאֵין מְבַקֵּֽשׁ׃
7 ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
לָכֵן רֹעִים שִׁמְעוּ אֶת־דְּבַר יְהֹוָֽה׃
8 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ।
חַי־אָנִי נְאֻם ׀ אֲדֹנָי יֱהֹוִה אִם־לֹא יַעַן הֱיֽוֹת־צֹאנִי ׀ לָבַז וַתִּהְיֶינָה צֹאנִי לְאׇכְלָה לְכׇל־חַיַּת הַשָּׂדֶה מֵאֵין רֹעֶה וְלֹא־דָרְשׁוּ רֹעַי אֶת־צֹאנִי וַיִּרְעוּ הָרֹעִים אוֹתָם וְאֶת־צֹאנִי לֹא רָעֽוּ׃
9 ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
לָכֵן הָרֹעִים שִׁמְעוּ דְּבַר־יְהֹוָֽה׃
10 ੧੦ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।
כֹּה־אָמַר אֲדֹנָי יֱהֹוִה הִנְנִי אֶֽל־הָרֹעִים וְֽדָרַשְׁתִּי אֶת־צֹאנִי מִיָּדָם וְהִשְׁבַּתִּים מֵרְעוֹת צֹאן וְלֹא־יִרְעוּ עוֹד הָרֹעִים אוֹתָם וְהִצַּלְתִּי צֹאנִי מִפִּיהֶם וְלֹא־תִֽהְיֶיןָ לָהֶם לְאׇכְלָֽה׃
11 ੧੧ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ।
כִּי כֹּה אָמַר אֲדֹנָי יֱהֹוִה הִנְנִי־אָנִי וְדָרַשְׁתִּי אֶת־צֹאנִי וּבִקַּרְתִּֽים׃
12 ੧੨ ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।
כְּבַקָּרַת רֹעֶה עֶדְרוֹ בְּיוֹם־הֱיוֹתוֹ בְתוֹךְ־צֹאנוֹ נִפְרָשׁוֹת כֵּן אֲבַקֵּר אֶת־צֹאנִי וְהִצַּלְתִּי אֶתְהֶם מִכׇּל־הַמְּקוֹמֹת אֲשֶׁר נָפֹצוּ שָׁם בְּיוֹם עָנָן וַעֲרָפֶֽל׃
13 ੧੩ ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ। ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।
וְהוֹצֵאתִים מִן־הָעַמִּים וְקִבַּצְתִּים מִן־הָאֲרָצוֹת וַהֲבִיאוֹתִים אֶל־אַדְמָתָם וּרְעִיתִים אֶל־הָרֵי יִשְׂרָאֵל בָּאֲפִיקִים וּבְכֹל מוֹשְׁבֵי הָאָֽרֶץ׃
14 ੧੪ ਮੈਂ ਉਹਨਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਹਨਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਣਗੇ, ਉੱਥੇ ਉਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ।
בְּמִרְעֶה־טּוֹב אֶרְעֶה אֹתָם וּבְהָרֵי מְרֽוֹם־יִשְׂרָאֵל יִהְיֶה נְוֵהֶם שָׁם תִּרְבַּצְנָה בְּנָוֶה טּוֹב וּמִרְעֶה שָׁמֵן תִּרְעֶינָה אֶל־הָרֵי יִשְׂרָאֵֽל׃
15 ੧੫ ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
אֲנִי אֶרְעֶה צֹאנִי וַאֲנִי אַרְבִּיצֵם נְאֻם אֲדֹנָי יֱהֹוִֽה׃
16 ੧੬ ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ। ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ।
אֶת־הָאֹבֶדֶת אֲבַקֵּשׁ וְאֶת־הַנִּדַּחַת אָשִׁיב וְלַנִּשְׁבֶּרֶת אֶֽחֱבֹשׁ וְאֶת־הַחוֹלָה אֲחַזֵּק וְאֶת־הַשְּׁמֵנָה וְאֶת־הַחֲזָקָה אַשְׁמִיד אֶרְעֶנָּה בְמִשְׁפָּֽט׃
17 ੧੭ ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।
וְאַתֵּנָה צֹאנִי כֹּה אָמַר אֲדֹנָי יֱהֹוִה הִנְנִי שֹׁפֵט בֵּֽין־שֶׂה לָשֶׂה לָאֵילִים וְלָעַתּוּדִֽים׃
18 ੧੮ ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?
הַמְעַט מִכֶּם הַמִּרְעֶה הַטּוֹב תִּרְעוּ וְיֶתֶר מִרְעֵיכֶם תִּרְמְסוּ בְּרַגְלֵיכֶם וּמִשְׁקַע־מַיִם תִּשְׁתּוּ וְאֵת הַנּוֹתָרִים בְּרַגְלֵיכֶם תִּרְפֹּשֽׂוּן׃
19 ੧੯ ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠਾਂ ਮਿੱਧੇ ਹੋਏ ਨੂੰ ਚਰਨਾਂ ਅਤੇ ਤੁਹਾਡੇ ਪੈਰਾਂ ਨਾਲ ਘਚੋਲੇ ਹੋਏ ਪਾਣੀ ਨੂੰ ਪੀਣਾ ਪੈਂਦਾ ਹੈ!
וְצֹאנִי מִרְמַס רַגְלֵיכֶם תִּרְעֶינָה וּמִרְפַּשׂ רַגְלֵיכֶם תִּשְׁתֶּֽינָה׃
20 ੨੦ ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।
לָכֵן כֹּה אָמַר אֲדֹנָי יֱהֹוִה אֲלֵיהֶם הִנְנִי־אָנִי וְשָֽׁפַטְתִּי בֵּֽין־שֶׂה בִרְיָה וּבֵין שֶׂה רָזָֽה׃
21 ੨੧ ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ।
יַעַן בְּצַד וּבְכָתֵף תֶּהְדֹּפוּ וּבְקַרְנֵיכֶם תְּנַגְּחוּ כׇּל־הַנַּחְלוֹת עַד אֲשֶׁר הֲפִיצוֹתֶם אוֹתָנָה אֶל־הַחֽוּצָה׃
22 ੨੨ ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।
וְהוֹשַׁעְתִּי לְצֹאנִי וְלֹא־תִהְיֶינָה עוֹד לָבַז וְשָׁפַטְתִּי בֵּין שֶׂה לָשֶֽׂה׃
23 ੨੩ ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।
וַהֲקִמֹתִי עֲלֵיהֶם רֹעֶה אֶחָד וְרָעָה אֶתְהֶן אֵת עַבְדִּי דָוִיד הוּא יִרְעֶה אֹתָם וְהֽוּא־יִהְיֶה לָהֶן לְרֹעֶֽה׃
24 ੨੪ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਹਨਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਆਖਿਆ ਹੈ।
וַאֲנִי יְהֹוָה אֶֽהְיֶה לָהֶם לֵֽאלֹהִים וְעַבְדִּי דָוִד נָשִׂיא בְתוֹכָם אֲנִי יְהֹוָה דִּבַּֽרְתִּי׃
25 ੨੫ ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।
וְכָרַתִּי לָהֶם בְּרִית שָׁלוֹם וְהִשְׁבַּתִּי חַיָּֽה־רָעָה מִן־הָאָרֶץ וְיָשְׁבוּ בַמִּדְבָּר לָבֶטַח וְיָשְׁנוּ בַּיְּעָרִֽים׃
26 ੨੬ ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।
וְנָתַתִּי אוֹתָם וּסְבִיבוֹת גִּבְעָתִי בְּרָכָה וְהוֹרַדְתִּי הַגֶּשֶׁם בְּעִתּוֹ גִּשְׁמֵי בְרָכָה יִֽהְיֽוּ׃
27 ੨੭ ਖੇਤ ਦੇ ਰੁੱਖ ਆਪਣਾ ਫ਼ਲ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ। ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ। ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗ਼ੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
וְנָתַן עֵץ הַשָּׂדֶה אֶת־פִּרְיוֹ וְהָאָרֶץ תִּתֵּן יְבוּלָהּ וְהָיוּ עַל־אַדְמָתָם לָבֶטַח וְֽיָדְעוּ כִּֽי־אֲנִי יְהֹוָה בְּשִׁבְרִי אֶת־מֹטוֹת עֻלָּם וְהִצַּלְתִּים מִיַּד הָעֹבְדִים בָּהֶֽם׃
28 ੨੮ ਉਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਹਨਾਂ ਨੂੰ ਹੜੱਪ ਨਾ ਸਕਣਗੇ, ਸਗੋਂ ਉਹ ਸੁੱਖ ਨਾਲ ਵੱਸਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
וְלֹא־יִהְיוּ עוֹד בַּז לַגּוֹיִם וְחַיַּת הָאָרֶץ לֹא תֹאכְלֵם וְיָשְׁבוּ לָבֶטַח וְאֵין מַחֲרִֽיד׃
29 ੨੯ ਮੈਂ ਉਹਨਾਂ ਦੇ ਲਈ ਇੱਕ ਚਾਰਗਾਹ ਉਗਾਵਾਂਗਾ ਅਤੇ ਉਹ ਫੇਰ ਕਦੇ ਆਪਣੇ ਦੇਸ ਵਿੱਚ ਭੁੱਖ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ।
וַהֲקִמֹתִי לָהֶם מַטָּע לְשֵׁם וְלֹא־יִהְיוּ עוֹד אֲסֻפֵי רָעָב בָּאָרֶץ וְלֹא־יִשְׂאוּ עוֹד כְּלִמַּת הַגּוֹיִֽם׃
30 ੩੦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਨਾਲ ਹਾਂ ਅਤੇ ਉਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।
וְיָדְעוּ כִּי אֲנִי יְהֹוָה אֱלֹהֵיהֶם אִתָּם וְהֵמָּה עַמִּי בֵּית יִשְׂרָאֵל נְאֻם אֲדֹנָי יֱהֹוִֽה׃
31 ੩੧ ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
וְאַתֵּן צֹאנִי צֹאן מַרְעִיתִי אָדָם אַתֶּם אֲנִי אֱלֹהֵיכֶם נְאֻם אֲדֹנָי יֱהֹוִֽה׃

< ਹਿਜ਼ਕੀਏਲ 34 >