< ਹਿਜ਼ਕੀਏਲ 34 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Опет ми дође реч Господња говорећи:
2 ੨ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?
Сине човечји, пророкуј против пастира Израиљевих, пророкуј и реци тим пастирима: Овако вели Господ Господ: Тешко пастирима Израиљевим који пасу сами себе! Не треба ли стадо да пасу пастири?
3 ੩ ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ।
Претилину једете и вуном се одевате, кољете товно, стада не пасете.
4 ੪ ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ।
Слабих не крепите, и болесне не лечите, рањене не завијате, одагнане не доводите натраг, изгубљене не тражите, него силом и жестином господарите над њима.
5 ੫ ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ।
И распршаше се немајући пастира, и распршавши се посташе храна свим зверима пољским.
6 ੬ ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।
Овце моје лутају по свим горама и по свим високим хумовима; и по свој земљи распршане су овце моје, и нема никога да пита за њих, никога да их тражи.
7 ੭ ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
Зато, пастири, чујте реч Господњу;
8 ੮ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ।
Тако ја био жив, говори Господ Господ, што стадо моје поста грабеж, и овце моје посташе храна свим зверима пољским немајући пастира, и пастири моји не траже стада мог, него пастири пасу сами себе, а стада мог не пасу;
9 ੯ ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
Зато, пастири, чујте реч Господњу;
10 ੧੦ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।
Овако вели Господ Господ: Ево ме на те пастире, и искаћу стадо своје из њихових руку, и нећу им дати више да пасу стадо, и неће више пастири пасти сами себе, него ћу отети овце своје из уста њихових и неће им бити храна.
11 ੧੧ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ।
Јер овако вели Господ Господ: Ево ме, ја ћу тражити овце своје и гледати их.
12 ੧੨ ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।
Као што пастир тражи стадо своје кад је код оваца својих распршених, тако ћу тражити овце своје и отећу их из свих места куда се распршаше кад беше облачно и мрачно.
13 ੧੩ ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ। ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।
И извешћу их из народа, и покупићу их из земаља, и довешћу их у земљу њихову, и пашћу их на горама Израиљевим покрај потока и по свим местима насељеним у земљи.
14 ੧੪ ਮੈਂ ਉਹਨਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਹਨਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਣਗੇ, ਉੱਥੇ ਉਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ।
На доброј паши пашћу их, и тор ће им бити на високим горама израиљевим; онде ће лежати у добром тору и по обилатој ће паши пасти на горама Израиљевим.
15 ੧੫ ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
Ја ћу пасти стадо своје, и ја ћу их одмарати, говори Господ Господ.
16 ੧੬ ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ। ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ।
Тражићу изгубљену, и довешћу натраг одагнану, и рањену ћу завити и болесну окрепити; а товну ћу и јаку потрти, пашћу их право.
17 ੧੭ ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।
А вама, стадо моје, овако говори Господ Господ: Ево ја ћу судити између овце и овце, између овнова и јараца.
18 ੧੮ ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?
Мало ли вам је што пасете на доброј паши, него остатак паше своје газите ногама својим? И што пијете бистру воду, него остатак мутите ногама својим?
19 ੧੯ ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠਾਂ ਮਿੱਧੇ ਹੋਏ ਨੂੰ ਚਰਨਾਂ ਅਤੇ ਤੁਹਾਡੇ ਪੈਰਾਂ ਨਾਲ ਘਚੋਲੇ ਹੋਏ ਪਾਣੀ ਨੂੰ ਪੀਣਾ ਪੈਂਦਾ ਹੈ!
А моје овце пасу што ви ногама својим изгазите, и пију што ви замутите ногама својим.
20 ੨੦ ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।
Зато овако им вели Господ Господ: Ево ме, ја ћу судити између овце дебеле и овце мршаве.
21 ੨੧ ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ।
Што боцима и раменима отискујете и розима својим бодете све болесне тако да их разагнасте напоље,
22 ੨੨ ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।
Зато ћу избавити стадо своје да не буде више грабеж, и судићу између овце и овце.
23 ੨੩ ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।
И подигнућу им једног пастира који ће их пасти, слугу свог Давида; он ће их пасти и биће им пастир.
24 ੨੪ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਹਨਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਆਖਿਆ ਹੈ।
А ја Господ бићу им Бог, и слуга мој Давид кнез међу њима. Ја Господ рекох.
25 ੨੫ ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।
И учинићу с њима завет мирни, истребићу зле звери из земље, и они ће живети у пустињи без страха и спаваће у шумама.
26 ੨੬ ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।
И благословићу њих и шта је око горе моје, и пуштаћу дажд на време; дажди ће благословни бити.
27 ੨੭ ਖੇਤ ਦੇ ਰੁੱਖ ਆਪਣਾ ਫ਼ਲ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ। ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ। ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗ਼ੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
И дрвета ће пољска рађати свој род, и земља ће рађати свој род; и они ће бити у својој земљи без страха, и познаће да сам ја Господ кад поломим палице јарма њиховог, и избавим их из руку оних који их заробише.
28 ੨੮ ਉਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਹਨਾਂ ਨੂੰ ਹੜੱਪ ਨਾ ਸਕਣਗੇ, ਸਗੋਂ ਉਹ ਸੁੱਖ ਨਾਲ ਵੱਸਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
И неће више бити плен народима, и звери земаљске неће их јести, него ће живети без страха и нико их неће плашити.
29 ੨੯ ਮੈਂ ਉਹਨਾਂ ਦੇ ਲਈ ਇੱਕ ਚਾਰਗਾਹ ਉਗਾਵਾਂਗਾ ਅਤੇ ਉਹ ਫੇਰ ਕਦੇ ਆਪਣੇ ਦੇਸ ਵਿੱਚ ਭੁੱਖ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ।
И подигнућу им биљку за славу, и неће више умирати од глади у земљи, нити ће подносити срамоту од народа.
30 ੩੦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਨਾਲ ਹਾਂ ਅਤੇ ਉਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।
И познаће да сам ја Господ Бог њихов с њима, и они, дом Израиљев, да су мој народ, говори Господ Господ.
31 ੩੧ ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
А ви сте стадо моје, овце паше моје, ви људи, а ја сам Бог ваш, говори Господ Господ.