< ਹਿਜ਼ਕੀਏਲ 35 >
1 ੧ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
καὶ ἐγένετο λόγος κυρίου πρός με λέγων
2 ੨ ਹੇ ਮਨੁੱਖ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
υἱὲ ἀνθρώπου ἐπίστρεψον τὸ πρόσωπόν σου ἐπ’ ὄρος Σηιρ καὶ προφήτευσον ἐπ’ αὐτὸ
3 ੩ ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸੇਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨ ਅਤੇ ਡਰ ਦਾ ਕਾਰਨ ਬਣਾਵਾਂਗਾ।
καὶ εἰπόν τάδε λέγει κύριος κύριος ἰδοὺ ἐγὼ ἐπὶ σέ ὄρος Σηιρ καὶ ἐκτενῶ τὴν χεῖρά μου ἐπὶ σὲ καὶ δώσω σε ἔρημον καὶ ἐρημωθήσῃ
4 ੪ ਮੈਂ ਤੇਰੇ ਨਗਰਾਂ ਨੂੰ ਉਜਾੜਾਂਗਾ, ਤੂੰ ਉੱਜੜ ਜਾਵੇਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹਾਂ!
καὶ ταῖς πόλεσίν σου ἐρημίαν ποιήσω καὶ σὺ ἔρημος ἔσῃ καὶ γνώσῃ ὅτι ἐγώ εἰμι κύριος
5 ੫ ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ।
ἀντὶ τοῦ γενέσθαι σε ἐχθρὰν αἰωνίαν καὶ ἐνεκάθισας τῷ οἴκῳ Ισραηλ δόλῳ ἐν χειρὶ ἐχθρῶν μαχαίρᾳ ἐν καιρῷ ἀδικίας ἐπ’ ἐσχάτῳ
6 ੬ ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ, ਕਿਉਂ ਜੋ ਤੂੰ ਲਹੂ ਤੋਂ ਘਿਰਣਾ ਨਾ ਕੀਤੀ, ਇਸ ਲਈ ਲਹੂ ਤੇਰਾ ਪਿੱਛਾ ਕਰੇਗਾ।
διὰ τοῦτο ζῶ ἐγώ λέγει κύριος κύριος εἰ μὴν εἰς αἷμα ἥμαρτες καὶ αἷμά σε διώξεται
7 ੭ ਇਸ ਤਰ੍ਹਾਂ ਮੈਂ ਸੇਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ। ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ।
καὶ δώσω τὸ ὄρος Σηιρ εἰς ἔρημον καὶ ἠρημωμένον καὶ ἀπολῶ ἀπ’ αὐτοῦ ἀνθρώπους καὶ κτήνη
8 ੮ ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ।
καὶ ἐμπλήσω τῶν τραυματιῶν σου τοὺς βουνοὺς καὶ τὰς φάραγγάς σου καὶ ἐν πᾶσι τοῖς πεδίοις σου τετραυματισμένοι μαχαίρᾳ πεσοῦνται ἐν σοί
9 ੯ ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ, ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
ἐρημίαν αἰώνιον θήσομαί σε καὶ αἱ πόλεις σου οὐ μὴ κατοικηθῶσιν ἔτι καὶ γνώσῃ ὅτι ἐγώ εἰμι κύριος
10 ੧੦ ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।
διὰ τὸ εἰπεῖν σε τὰ δύο ἔθνη καὶ αἱ δύο χῶραι ἐμαὶ ἔσονται καὶ κληρονομήσω αὐτάς καὶ κύριος ἐκεῖ ἐστιν
11 ੧੧ ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।
διὰ τοῦτο ζῶ ἐγώ λέγει κύριος καὶ ποιήσω σοι κατὰ τὴν ἔχθραν σου καὶ γνωσθήσομαί σοι ἡνίκα ἂν κρίνω σε
12 ੧੨ ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ।
καὶ γνώσῃ ὅτι ἐγώ εἰμι κύριος ἤκουσα τῆς φωνῆς τῶν βλασφημιῶν σου ὅτι εἶπας τὰ ὄρη Ισραηλ ἔρημα ἡμῖν δέδοται εἰς κατάβρωμα
13 ੧੩ ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।
καὶ ἐμεγαλορημόνησας ἐπ’ ἐμὲ τῷ στόματί σου ἐγὼ ἤκουσα
14 ੧੪ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਸਾਰਾ ਦੇਸ ਅਨੰਦ ਕਰੇਗਾ, ਮੈਂ ਤੈਨੂੰ ਉਜਾੜਾਂਗਾ।
τάδε λέγει κύριος ἐν τῇ εὐφροσύνῃ πάσης τῆς γῆς ἔρημον ποιήσω σε
15 ੧੫ ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
ἔρημον ἔσῃ ὄρος Σηιρ καὶ πᾶσα ἡ Ιδουμαία ἐξαναλωθήσεται καὶ γνώσῃ ὅτι ἐγώ εἰμι κύριος ὁ θεὸς αὐτῶν