< ਹਿਜ਼ਕੀਏਲ 35 >

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
2 ਹੇ ਮਨੁੱਖ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
בן אדם שים פניך על הר שעיר והנבא עליו
3 ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸੇਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨ ਅਤੇ ਡਰ ਦਾ ਕਾਰਨ ਬਣਾਵਾਂਗਾ।
ואמרת לו כה אמר אדני יהוה הנני אליך הר שעיר ונטיתי ידי עליך ונתתיך שממה ומשמה
4 ਮੈਂ ਤੇਰੇ ਨਗਰਾਂ ਨੂੰ ਉਜਾੜਾਂਗਾ, ਤੂੰ ਉੱਜੜ ਜਾਵੇਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹਾਂ!
עריך חרבה אשים ואתה שממה תהיה וידעת כי אני יהוה
5 ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ।
יען היות לך איבת עולם ותגר את בני ישראל על ידי חרב--בעת אידם בעת עון קץ
6 ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ, ਕਿਉਂ ਜੋ ਤੂੰ ਲਹੂ ਤੋਂ ਘਿਰਣਾ ਨਾ ਕੀਤੀ, ਇਸ ਲਈ ਲਹੂ ਤੇਰਾ ਪਿੱਛਾ ਕਰੇਗਾ।
לכן חי אני נאם אדני יהוה כי לדם אעשך ודם ירדפך אם לא דם שנאת ודם ירדפך
7 ਇਸ ਤਰ੍ਹਾਂ ਮੈਂ ਸੇਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ। ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ।
ונתתי את הר שעיר לשממה ושממה והכרתי ממנו עבר ושב
8 ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ।
ומלאתי את הריו חלליו גבעותיך וגיאותיך וכל אפיקיך חללי חרב יפלו בהם
9 ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ, ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
שממות עולם אתנך ועריך לא תישבנה (תשובנה) וידעתם כי אני יהוה
10 ੧੦ ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।
יען אמרך את שני הגוים ואת שתי הארצות לי תהיינה--וירשנוה ויהוה שם היה
11 ੧੧ ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।
לכן חי אני נאם אדני יהוה ועשיתי כאפך וכקנאתך אשר עשיתה משנאתיך בם ונודעתי בם כאשר אשפטך
12 ੧੨ ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ।
וידעת כי אני יהוה שמעתי את כל נאצותיך אשר אמרת על הרי ישראל לאמר שממה (שממו) לנו נתנו לאכלה
13 ੧੩ ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।
ותגדילו עלי בפיכם והעתרתם עלי דבריכם אני שמעתי
14 ੧੪ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਸਾਰਾ ਦੇਸ ਅਨੰਦ ਕਰੇਗਾ, ਮੈਂ ਤੈਨੂੰ ਉਜਾੜਾਂਗਾ।
כה אמר אדני יהוה כשמח כל הארץ שממה אעשה לך
15 ੧੫ ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
כשמחתך לנחלת בית ישראל על אשר שממה--כן אעשה לך שממה תהיה הר שעיר וכל אדום כלה וידעו כי אני יהוה

< ਹਿਜ਼ਕੀਏਲ 35 >