< ਹਿਜ਼ਕੀਏਲ 36 >
1 ੧ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਇਸਰਾਏਲ ਦੇ ਪਰਬਤੋਂ, ਯਹੋਵਾਹ ਦਾ ਬਚਨ ਸੁਣੋ!
Sine čovječji, prorokuj gorama Izraelovim i reci: “O gore Izraelove, čujte riječ Jahvinu:
2 ੨ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ-ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ।
Ovako govori Jahve Gospod: Neprijatelji vaši govore o vama: 'Ha! Ha! Visine vječne postat će naš posjed!'
3 ੩ ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖ਼ਬਰ ਹੋ।
I zato prorokuj i reci: 'Ovako govori Jahve Gospod: Sa svih vas strana pustoše i plijene da budete posjed ostalim narodima i na jezike dođoste svjetini klevetničkoj.
4 ੪ ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।
Zato, gore Izraelove, čujte riječ Jahvinu! Ovako govori Jahve Gospod gorama i brežuljcima, uvalama i dolinama, opustošenim razvalinama i napuštenim gradovima koji postadoše plijen i ruglo ostalim narodima uokolo -
5 ੫ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ।
ovako, dakle, govori Jahve Gospod: Zaista sam govorio o ognju ljubomore svoje protiv ostalih naroda, protiv sveg Edoma, koji s radošću u srcu i s mržnjom u duši sebi prisvoji u posjed zemlju moju da je oplijeni i opljačka.'
6 ੬ ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ।
Zato prorokuj o zemlji Izraelovoj! Reci gorama i brežuljcima, uvalama i dolinama: 'Ovako govori Jahve Gospod! Evo, govorim u ljubomori i jarosti jer moradoste podnositi rug naroda.'
7 ੭ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ।
Zato ovako govori Jahve Gospod: 'Evo, dižem ruku i kunem se: narodi koji su oko vas snosit će sami svoju sramotu!
8 ੮ ਪਰ ਤੁਸੀਂ ਹੇ ਇਸਰਾਏਲ ਦੇ ਪਰਬਤੋਂ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ, ਕਿਉਂ ਜੋ ਉਹ ਛੇਤੀ ਆਉਣ ਵਾਲੇ ਹਨ।
A vi, gore Izraelove, razgranajte se i donesite rod narodu koji će skoro doći.
9 ੯ ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ।
Jer, evo me k vama! K vama se okrenuh, i gajit ću vas i zasijati!
10 ੧੦ ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ। ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ।
Razmnožit ću ljude po vama - sav dom Izraelov - gradove vam napučiti, razvaline vaše opet podići!
11 ੧੧ ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸ਼ੂਆਂ ਨੂੰ ਵਧਾਵਾਂਗਾ। ਉਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜਿਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸੀ। ਤੁਹਾਡੇ ਉੱਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
Razmnožit ću po vama ljude i stoku, oni će se namnožiti i naploditi - te ću vas napučiti kao nekoć i obasuti vas dobrima više nego prije! I znat ćete da sam ja Jahve!
12 ੧੨ ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ-ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜ਼ਾ ਕਰਨਗੇ। ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ।
Dovest ću k vama ljude, narod svoj, Izraela, i zaposjest će te i bit ćeš im baština i nećeš im više djecu otimati.'”
13 ੧੩ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸੀਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ।
Ovako govori Jahve Gospod: “A što se o tebi govori: 'Ti si zemlja koja ljude proždire i svojem narodu djecu otima' -
14 ੧੪ ਇਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
ti više nećeš ljude proždirati ni narodu svome djece otimati - riječ je Jahve Gospoda.
15 ੧੫ ਮੈਂ ਤੁਹਾਨੂੰ ਕੌਮਾਂ ਦੇ ਮਿਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ ਅਤੇ ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
Ne dam da više slušaš rug pogana, ne dam da više budeš na sramotu narodima: nećeš više narodu svojem djece otimati” - riječ je Jahve Gospoda.
16 ੧੬ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
Dođe mi riječ Jahvina:
17 ੧੭ ਹੇ ਮਨੁੱਖ ਦੇ ਪੁੱਤਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਹਨਾਂ ਨੇ ਉਹ ਨੂੰ ਆਪਣੇ ਚਾਲ-ਚੱਲਣ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਹਨਾਂ ਦਾ ਚਾਲ-ਚੱਲਣ ਮੇਰੇ ਅੱਗੇ ਅਲੱਗ ਕੀਤੀ ਹੋਈ ਭਰਿਸ਼ਟ ਔਰਤ ਵਰਗਾ ਸੀ।
“Sine čovječji, kad dom Izraelov još življaše u svojoj zemlji, oskvrnu je svojim nedjelima i svojim putovima. Putovi njihovi bijahu preda mnom kao nečistoća žene nečiste.
18 ੧੮ ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ।
I zato na njih izlih gnjev svoj zbog krvi što je proliše i zbog kumira kojima je oskvrnuše.
19 ੧੯ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ। ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ।
Rasprših ih među narode i rasijah po zemljama. Sudio sam im prema putovima i nedjelima njihovim.
20 ੨੦ ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ।
Ali u narodima među koje dođoše, među svim narodima u koje dospješe, oskvrnjivahu moje sveto ime, jer o njima se govorilo: 'To je Jahvin narod, a morade otići iz zemlje Jahvine!'
21 ੨੧ ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ।
I meni se sažali moje sveto ime što ga dom Izraelov obeščasti u narodima među koje dođe.
22 ੨੨ ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ।
Reci zato domu Izraelovu: 'Ovako govori Jahve Gospod: Što činim, ne činim radi vas, dome Izraelov, nego radi svetoga imena svojega, koje vi oskvrnuste među narodima u koje dođoste.
23 ੨੩ ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
Ja ću posvetiti ime svoje veliko koje vi oskvrnuste posred narodÄa u koje dođoste! I znat će narodi da sam ja Jahve - riječ je Jahve Gospoda - kad na vama, njima naočigled, pokažem svetost svoju.
24 ੨੪ ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ।
Tada ću vas sabrati iz svih naroda i skupiti iz svih zemalja, natrag vas dovesti u vašu zemlju.
25 ੨੫ ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
Poškropit ću vas vodom čistom da se očistite. Očistit ću vas od svih vaših nečistoća i od svih kumira vaših.
26 ੨੬ ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।
Dat ću vam novo srce, nov duh udahnut ću u vas! Izvadit ću iz tijela vašega srce kameno i dat ću vam srce od mesa.
27 ੨੭ ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
Duh svoj udahnut ću u vas da hodite po mojim zakonima i da čuvate i vršite moje naredbe.
28 ੨੮ ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
I nastanit ćete se u zemlji koju dadoh vašim ocima, i bit ćete moj narod, a ja ću biti vaš Bog.
29 ੨੯ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ। ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ।
Izbavit ću vas od svih vaših nečistoća i dozvat ću žito i umnožiti ga, i nikad vas više neću izvrći gladi.
30 ੩੦ ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ।
Umnožit ću plod drveća i rod njiva da ne podnosite više zbog gladi sramotu među narodima.
31 ੩੧ ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ।
I tada ćete se spomenuti zlih putova i nedjela svojih, i sami ćete sebe omrznuti zbog bezakonja i gadosti svojih.
32 ੩੨ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ।
A što činim, znajte dobro, ne činim radi vas - riječ je Jahve Gospoda! Postidite se i posramite zbog putova svojih, dome Izraelov!'
33 ੩੩ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ।
Ovako govori Jahve Gospod: 'A kad vas očistim od svih bezakonja vaših, napučit ću opet vaše gradove i sagraditi razvaline;
34 ੩੪ ਉਹ ਵਿਰਾਨ ਧਰਤੀ ਜੋ ਸਾਰੇ ਰਾਹ ਲੰਘਦਿਆਂ ਦੀ ਨਜ਼ਰ ਵਿੱਚ ਵਿਰਾਨ ਪਈ ਸੀ, ਵਾਹੀ ਜਾਵੇਗੀ।
opustjela zemlja, nekoć pustinja naočigled svakom prolazniku, bit će opet obrađena.
35 ੩੫ ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਗੂੰ ਹੋ ਗਈ। ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ।
Tada će se reći: 'Evo zemlje što bijaše pusta, a postade kao vrt edenski! Gle gradova što bijahu pusti, same razvaline i ruševine, a sada su utvrđeni i napučeni!'
36 ੩੬ ਤਦ ਕੌਮਾਂ ਜਿਹੜੀਆਂ ਤੁਹਾਡੇ ਆਲੇ-ਦੁਆਲੇ ਬਚੀਆਂ ਹੋਈਆਂ ਹਨ, ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢਾਹਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।
I narodi oko vas koji preostanu znat će da ja, Jahve, razvaljeno opet gradim, i što bi opustošeno, opet sadim. Ja, Jahve, rekoh i učinit ću!'
37 ੩੭ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।
Ovako govori Jahve Gospod: Još će ovo moliti dom Izraelov: da im ljudstvo namnožim kao stada.
38 ੩੮ ਪਵਿੱਤਰ ਇੱਜੜ ਵਾਂਗੂੰ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦੇ ਠਹਿਰਾਏ ਹੋਏ ਪਰਬਾਂ ਵਿੱਚ ਸੀ, ਉਸੇ ਤਰ੍ਹਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
Kao svetim stadima, kao stadima blagdanskih dana u Jeruzalemu, gradovi, nekoć razvaline, napučit će se ljudstvom. I znat će da sam ja Jahve.”