< ਹਿਜ਼ਕੀਏਲ 37 >

1 ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ।
The hand of the Lord had been on me, and he took me out in the spirit of the Lord and put me down in the middle of the valley; and it was full of bones;
2 ਮੈਨੂੰ ਉਹਨਾਂ ਦੇ ਆਲੇ-ਦੁਆਲੇ ਚਾਰੇ ਪਾਸੇ ਘੁਮਾਇਆ ਅਤੇ ਵੇਖੋ, ਉਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰੀਆਂ ਸਨ ਅਤੇ ਵੇਖੋ, ਉਹ ਬਹੁਤ ਸੁੱਕੀਆਂ ਹੋਈਆਂ ਸਨ।
And he made me go past them round about: and I saw that there was a very great number of them on the face of the wide valley, and they were very dry.
3 ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ।
And he said to me, Son of man, is it possible for these bones to come to life? And I made answer, and said, It is for you to say, O Lord.
4 ਫੇਰ ਉਸ ਮੈਨੂੰ ਆਖਿਆ, ਤੂੰ ਇਹਨਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ!
And again he said to me, Be a prophet to these bones, and say to them, O you dry bones, give ear to the word of the Lord.
5 ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ! ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ।
This is what the Lord has said to these bones: See, I will make breath come into you so that you may come to life;
6 ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ। ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
And I will put muscles on you and make flesh come on you, and put skin over you, and breath into you, so that you may have life; and you will be certain that I am the Lord.
7 ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।
So I gave the word as I was ordered: and at my words there was a shaking of the earth, and the bones came together, bone to bone.
8 ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਉਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਹਨਾਂ ਨੂੰ ਢੱਕ ਲਿਆ, ਪਰ ਉਹਨਾਂ ਵਿੱਚ ਸਾਹ ਨਹੀਂ ਸੀ।
And looking I saw that there were muscles on them and flesh came up, and they were covered with skin: but there was no breath in them.
9 ਤਦ ਉਹ ਨੇ ਮੈਨੂੰ ਆਖਿਆ ਕਿ ਸਾਹ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।
And he said to me, Be a prophet to the wind, be a prophet, son of man, and say to the wind, The Lord has said: Come from the four winds, O wind, breathing on these dead so that they may come to life.
10 ੧੦ ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਸਾਹ ਪੈ ਗਿਆ। ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ।
And I gave the word at his orders, and breath came into them, and they came to life and got up on their feet, a very great army.
11 ੧੧ ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ!
Then he said to me, Son of man, these bones are all the children of Israel: and see, they are saying, Our bones have become dry our hope is gone, we are cut off completely.
12 ੧੨ ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ।
For this cause be a prophet to them, and say, This is what the Lord has said: See, I am opening the resting-places of your dead, and I will make you come up out of your resting-places, O my people; and I will take you into the land of Israel.
13 ੧੩ ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
And you will be certain that I am the Lord by my opening the resting-places of your dead and making you come up out of your resting-places, O my people.
14 ੧੪ ਮੈਂ ਆਪਣਾ ਸਾਹ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ। ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।
And I will put my spirit in you, so that you may come to life, and I will give you a rest in your land: and you will be certain that I the Lord have said it and have done it, says the Lord.
15 ੧੫ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
And the word of the Lord came to me, saying,
16 ੧੬ ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਇਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।”
And you, son of man, take one stick, writing on it, For Judah and for the children of Israel who are in his company: then take another stick, writing on it, For Joseph, the stick of Ephraim, and all the children of Israel who are in his company:
17 ੧੭ ਉਹਨਾਂ ਨੂੰ ਇੱਕ ਦੂਜੀ ਨਾਲ ਜੋੜ ਦੇ, ਤਾਂ ਕਿ ਤੇਰੇ ਲਈ ਇੱਕੋ ਲੱਕੜੀ ਬਣ ਜਾਵੇ ਅਤੇ ਉਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ।
Then, joining them one to another, make them one stick, so that they may be one in your hand.
18 ੧੮ ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਇਹਨਾਂ ਤੋਂ ਤੇਰਾ ਕੀ ਭਾਵ ਹੈ? ਕੀ ਤੂੰ ਸਾਨੂੰ ਨਹੀਂ ਦੱਸੇਂਗਾ?
And when the children of your people say to you, Will you not make clear to us what these things have to do with us?
19 ੧੯ ਤਦ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਯੂਸੁਫ਼ ਦੀ ਲੱਕੜੀ ਨੂੰ ਜੋ ਇਫ਼ਰਾਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ। ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਹਨਾਂ ਨੂੰ ਇੱਕੋ ਹੀ ਲੱਕੜੀ ਬਣਾਵਾਂਗਾ। ਉਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ।
Then say to them, This is what the Lord has said: See, I am taking the stick of Joseph, which is in the hand of Ephraim, and the tribes of Israel who are in his company; and I will put it on the stick of Judah and make them one stick, and they will be one in my hand.
20 ੨੦ ਉਹ ਲੱਕੜੀਆਂ ਜਿਹਨਾਂ ਉੱਤੇ ਤੂੰ ਲਿਖਦਾ ਹੈਂ, ਉਹਨਾਂ ਦੀਆਂ ਅੱਖਾਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ।
And the sticks with your writing on them will be in your hand before their eyes.
21 ੨੧ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ-ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ।
And say to them, These are the words of the Lord: See, I am taking the children of Israel from among the nations where they have gone, and will get them together on every side, and take them into their land:
22 ੨੨ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।
And I will make them one nation in the land, on the mountains of Israel; and one king will be king over them all: and they will no longer be two nations, and will no longer be parted into two kingdoms:
23 ੨੩ ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
And they will no longer make themselves unclean with their images or with their hated things or with any of their sins: but I will give them salvation from all their turning away in which they have done evil, and will make them clean; and they will be to me a people, and I will be to them a God.
24 ੨੪ ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ। ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ।
And my servant David will be king over them; and they will all have one keeper: and they will be guided by my orders and will keep my rules and do them.
25 ੨੫ ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।
And they will be living in the land which I gave to Jacob, my servant, in which your fathers were living; and they will go on living there, they and their children and their children's children, for ever: and David, my servant, will be their ruler for ever.
26 ੨੬ ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ। ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ।
And I will make an agreement of peace with them: it will be an eternal agreement with them: and I will have mercy on them and make their numbers great, and will put my holy place among them for ever.
27 ੨੭ ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
And my House will be over them; and I will be to them a God, and they will be to me a people.
28 ੨੮ ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ!
And the nations will be certain that I who make Israel holy am the Lord, when my holy place is among them for ever.

< ਹਿਜ਼ਕੀਏਲ 37 >