< ਹਿਜ਼ਕੀਏਲ 39 >

1 ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮੇਸ਼ੇਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
“As for you, O son of man, prophesy against Gog and declare that this is what the Lord GOD says: Behold, I am against you, O Gog, chief prince of Meshech and Tubal.
2 ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ ਉੱਧਰ ਲਈ ਫਿਰਾਂਗਾ। ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ।
I will turn you around, drive you along, bring you up from the far north, and send you against the mountains of Israel.
3 ਤੇਰੀ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।
Then I will strike the bow from your left hand and dash down the arrows from your right hand.
4 ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।
On the mountains of Israel you will fall—you and all your troops and the nations with you. I will give you as food to every kind of ravenous bird and wild beast.
5 ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾ, ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
You will fall in the open field, for I have spoken, declares the Lord GOD.
6 ਮੈਂ ਮਾਗੋਗ ਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਸ਼ਚਿੰਤ ਵੱਸਦੇ ਹਨ, ਅੱਗ ਭੇਜਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
I will send fire on Magog and on those who dwell securely in the coastlands, and they will know that I am the LORD.
7 ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ। ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
So I will make My holy name known among My people Israel and will no longer allow it to be profaned. Then the nations will know that I am the LORD, the Holy One in Israel.
8 ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਨ ਹੈ ਜਿਸ ਦੇ ਵਿਖੇ ਮੈਂ ਆਖਿਆ ਸੀ।
Yes, it is coming, and it will surely happen, declares the Lord GOD. This is the day of which I have spoken.
9 ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁੱਖਾਂ ਅਤੇ ਤੀਰਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ।
Then those who dwell in the cities of Israel will go out, kindle fires, and burn up the weapons—the bucklers and shields, the bows and arrows, the clubs and spears. For seven years they will use them for fuel.
10 ੧੦ ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
They will not gather wood from the countryside or cut it from the forests, for they will use the weapons for fuel. They will loot those who looted them and plunder those who plundered them, declares the Lord GOD.
11 ੧੧ ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਮ ਰੱਖਣਗੇ।
And on that day I will give Gog a burial place in Israel, the Valley of the Travelers, east of the Sea. It will block those who travel through, because Gog and all his hordes will be buried there. So it will be called the Valley of Hamon-gog.
12 ੧੨ ਸੱਤ ਮਹੀਨੇ ਤੱਕ ਇਸਰਾਏਲ ਦਾ ਘਰਾਣਾ ਉਹਨਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ।
For seven months the house of Israel will be burying them in order to cleanse the land.
13 ੧੩ ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਾਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ।
All the people of the land will bury them, and it will bring them renown on the day I display My glory, declares the Lord GOD.
14 ੧੪ ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫ਼ਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ, ਤਾਂ ਕਿ ਉਹ ਸਾਫ਼ ਹੋਵੇ। ਉਹ ਸੱਤਾਂ ਮਹੀਨਿਆਂ ਦੇ ਆਖਿਰ ਵਿੱਚ ਲੱਭਣਗੇ।
And men will be employed to continually pass through the land to cleanse it by burying the invaders who remain on the ground. At the end of the seven months they will begin their search.
15 ੧੫ ਜਦੋਂ ਉਹ ਦੇਸ ਵਿੱਚੋਂ ਲੰਘਣ ਅਤੇ ਉਹਨਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ, ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੱਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ।
As they pass through the land, anyone who sees a human bone will set up a pillar next to it, until the gravediggers have buried it in the Valley of Hamon-gog.
16 ੧੬ ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ। ਇਸ ਤਰ੍ਹਾਂ ਉਹ ਧਰਤੀ ਨੂੰ ਪਾਕ ਕਰਨਗੇ।
(Even the city will be named Hamonah.) And so they will cleanse the land.
17 ੧੭ ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ।
And as for you, son of man, this is what the Lord GOD says: Call out to every kind of bird and to every beast of the field: ‘Assemble and come together from all around to the sacrificial feast that I am preparing for you, a great feast on the mountains of Israel. There you will eat flesh and drink blood.
18 ੧੮ ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲ਼ਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ।
You will eat the flesh of the mighty and drink the blood of the princes of the earth as though they were rams, lambs, goats, and bulls—all the fattened animals of Bashan.
19 ੧੯ ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ।
At the sacrifice I am preparing, you will eat fat until you are gorged and drink blood until you are drunk.
20 ੨੦ ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਯੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
And at My table you will eat your fill of horses and riders, of mighty men and warriors of every kind,’ declares the Lord GOD.
21 ੨੧ ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ।
I will display My glory among the nations, and all the nations will see the judgment that I execute and the hand that I lay upon them.
22 ੨੨ ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ!
From that day forward the house of Israel will know that I am the LORD their God.
23 ੨੩ ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ।
And the nations will know that the house of Israel went into exile for their iniquity, because they were unfaithful to Me. So I hid My face from them and delivered them into the hands of their enemies, so that they all fell by the sword.
24 ੨੪ ਉਹਨਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਹਨਾਂ ਨਾਲ ਵਰਤਾਰਾ ਕੀਤਾ। ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾਇਆ।
I dealt with them according to their uncleanness and transgressions, and I hid My face from them.
25 ੨੫ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ।
Therefore this is what the Lord GOD says: Now I will restore Jacob from captivity and will have compassion on the whole house of Israel, and I will be jealous for My holy name.
26 ੨੬ ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ।
They will forget their disgrace and all the treachery they committed against Me, when they dwell securely in their land, with no one to frighten them.
27 ੨੭ ਜਦੋਂ ਮੈਂ ਉਹਨਾਂ ਨੂੰ ਉੱਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ।
When I bring them back from the peoples and gather them out of the lands of their enemies, I will show My holiness in them in the sight of many nations.
28 ੨੮ ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ। ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ।
Then they will know that I am the LORD their God, when I regather them to their own land, not leaving any of them behind after their exile among the nations.
29 ੨੯ ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
And I will no longer hide My face from them, for I will pour out My Spirit on the house of Israel, declares the Lord GOD.”

< ਹਿਜ਼ਕੀਏਲ 39 >