< ਹਿਜ਼ਕੀਏਲ 39 >
1 ੧ ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮੇਸ਼ੇਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
人の子よ、ゴグに向かって預言して言え。主なる神はこう言われる、メセクとトバルの大君であるゴグよ、見よ、わたしはあなたの敵となる。
2 ੨ ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ ਉੱਧਰ ਲਈ ਫਿਰਾਂਗਾ। ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ।
わたしはあなたを引きもどし、あなたを押しやり、北の果から上らせ、イスラエルの山々に導き、
3 ੩ ਤੇਰੀ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।
あなたの左の手から弓を打ち落し、右の手から矢を落させる。
4 ੪ ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।
あなたとあなたのすべての軍隊およびあなたと共にいる民たちは、イスラエルの山々に倒れる。わたしはあなたを、諸種の猛禽と野獣とに与えて食わせる。
5 ੫ ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾ, ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
あなたは野の面に倒れる。わたしがこれを言ったからであると、主なる神は言われる。
6 ੬ ਮੈਂ ਮਾਗੋਗ ਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਸ਼ਚਿੰਤ ਵੱਸਦੇ ਹਨ, ਅੱਗ ਭੇਜਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
わたしはゴグと、海沿いの国々に安らかに住む者に対して火を送り、彼らにわたしが主であることを悟らせる。
7 ੭ ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ। ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
わたしはわが聖なる名を、わが民イスラエルのうちに知らせ、重ねてわが聖なる名を汚させない。諸国民はわたしが主、イスラエルの聖者であることを悟る。
8 ੮ ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਨ ਹੈ ਜਿਸ ਦੇ ਵਿਖੇ ਮੈਂ ਆਖਿਆ ਸੀ।
主なる神は言われる、見よ、これは来る、必ず成就する。これはわたしが言った日である。
9 ੯ ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁੱਖਾਂ ਅਤੇ ਤੀਰਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ।
イスラエルの町々に住む者は出て来て、武器すなわち大盾、小盾、弓、矢、手やり、およびやりなどを燃やし、焼き、七年の間これを火に燃やす。
10 ੧੦ ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
彼らは野から木を取らず、森から木を切らず、武器で火を燃やし、自分をかすめた者をかすめ、自分の物を奪った者を奪うと、主なる神は言われる。
11 ੧੧ ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਮ ਰੱਖਣਗੇ।
その日、わたしはイスラエルのうちに、墓地をゴグに与える。これは旅びとの谷にあって海の東にある。これは旅びとを妨げる。そこにゴグとその民衆を埋めるからである。これをハモン・ゴグの谷と名づける。
12 ੧੨ ਸੱਤ ਮਹੀਨੇ ਤੱਕ ਇਸਰਾਏਲ ਦਾ ਘਰਾਣਾ ਉਹਨਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ।
イスラエルの家はこれを埋めて、地を清めるために七か月を費す。
13 ੧੩ ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਾਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ।
国のすべての民はこれを埋め、これによって名を高める。これはわが栄えを現す日であると、主なる神は言われる。
14 ੧੪ ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫ਼ਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ, ਤਾਂ ਕਿ ਉਹ ਸਾਫ਼ ਹੋਵੇ। ਉਹ ਸੱਤਾਂ ਮਹੀਨਿਆਂ ਦੇ ਆਖਿਰ ਵਿੱਚ ਲੱਭਣਗੇ।
彼らは人々を選んで、絶えず国の中を行きめぐらせ、地のおもてに残っている者を埋めて、これを清めさせる。七か月の終りに彼らは尋ねる。
15 ੧੫ ਜਦੋਂ ਉਹ ਦੇਸ ਵਿੱਚੋਂ ਲੰਘਣ ਅਤੇ ਉਹਨਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ, ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੱਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ।
国を行きめぐる者が行きめぐって、人の骨を見る時、死人を埋める者が、これをハモン・ゴグの谷に埋めるまで、そのかたわらに、標を建てて置く。
16 ੧੬ ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ। ਇਸ ਤਰ੍ਹਾਂ ਉਹ ਧਰਤੀ ਨੂੰ ਪਾਕ ਕਰਨਗੇ।
(ハモナの町もそこにある。)こうして彼らはその国を清める。
17 ੧੭ ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ।
主なる神はこう言われる、人の子よ、諸種の鳥と野の獣とに言え、みな集まってこい。わたしがおまえたちのために供えた犠牲、すなわちイスラエルの山々の上にある、大いなる犠牲に、四方から集まり、その肉を食い、その血を飲め。
18 ੧੮ ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲ਼ਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ।
おまえたちは勇士の肉を食い、地の君たちの血を飲め。雄羊、小羊、雄やぎ、雄牛などすべてバシャンの肥えた獣を食え。
19 ੧੯ ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ।
わたしがおまえたちのために供えた犠牲は、飽きるまでその脂肪を食べ、酔うまで血を飲め。
20 ੨੦ ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਯੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
おまえたちはわが食卓について馬と、騎手と、勇士と、もろもろの戦士とを飽きるほど食べると、主なる神は言われる。
21 ੨੧ ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ।
わたしはわが栄光を諸国民に示す。すべての国民はわたしが行ったさばきと、わたしが彼らの上に加えた手とを見る。
22 ੨੨ ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ!
この日から後、イスラエルの家はわたしが彼らの神、主であることを悟るようになる。
23 ੨੩ ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ।
また諸国民はイスラエルの家が、その悪によって捕え移されたことを悟る。彼らがわたしにそむいたので、わたしはわが顔を彼らに隠し、彼らをその敵の手に渡した。それで彼らは皆つるぎに倒れた。
24 ੨੪ ਉਹਨਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਹਨਾਂ ਨਾਲ ਵਰਤਾਰਾ ਕੀਤਾ। ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾਇਆ।
わたしは彼らの汚れと、とがとに従って、彼らを扱い、わたしの顔を彼らに隠した。
25 ੨੫ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ।
それゆえ、主なる神はこう言われる、いまわたしはヤコブの幸福をもとに返し、イスラエルの全家をあわれみ、わが聖なる名のために、ねたみを起す。
26 ੨੬ ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ।
彼らは、その国に安らかに住み、だれもこれを恐れさせる者がないようになった時、自分の恥と、わたしに向かってなした反逆とを忘れる。
27 ੨੭ ਜਦੋਂ ਮੈਂ ਉਹਨਾਂ ਨੂੰ ਉੱਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ।
わたしが彼らを諸国民の中から帰らせ、その敵の国から呼び集め、彼らによって、わたしの聖なることを、多くの国民の前に示す時、
28 ੨੮ ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ। ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ।
彼らは、わたしが彼らの神、主であることを悟る。これはわたしが彼らを諸国民のうちに移し、またこれをその国に呼び集めたからである。わたしはそのひとりをも、国々のうちに残すことをしない。
29 ੨੯ ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
わたしは、わが霊をイスラエルの家に注ぐ時、重ねてわが顔を彼らに隠さないと、主なる神は言われる」。