< ਹਿਜ਼ਕੀਏਲ 4 >
1 ੧ ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।
“You also, son of man, take a tile, and lay it before yourself, and portray on it a city, even Jerusalem.
2 ੨ ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।
Lay siege against it, build forts against it, and cast up a mound against it. Also set camps against it and plant battering rams against it all around.
3 ੩ ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।
Take for yourself an iron pan and set it for a wall of iron between you and the city. Then set your face towards it. It will be besieged, and you shall lay siege against it. This shall be a sign to the house of Israel.
4 ੪ ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ।
“Moreover lie on your left side, and lay the iniquity of the house of Israel on it. According to the number of the days that you shall lie on it, you shall bear their iniquity.
5 ੫ ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।
For I have appointed the years of their iniquity to be to you a number of days, even three hundred and ninety days. So you shall bear the iniquity of the house of Israel.
6 ੬ ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।
“Again, when you have accomplished these, you shall lie on your right side, and shall bear the iniquity of the house of Judah. I have appointed forty days, each day for a year, to you.
7 ੭ ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ
You shall set your face towards the siege of Jerusalem, with your arm uncovered; and you shall prophesy against it.
8 ੮ ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।
Behold, I put ropes on you, and you shall not turn yourself from one side to the other, until you have accomplished the days of your siege.
9 ੯ ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
“Take for yourself also wheat, barley, beans, lentils, millet, and spelt, and put them in one vessel. Make bread of it. According to the number of the days that you will lie on your side, even three hundred and ninety days, you shall eat of it.
10 ੧੦ ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
Your food which you shall eat shall be by weight, twenty shekels a day. From time to time you shall eat it.
11 ੧੧ ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।
You shall drink water by measure, the sixth part of a hin. From time to time you shall drink.
12 ੧੨ ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।
You shall eat it as barley cakes, and you shall bake it in their sight with dung that comes out of man.”
13 ੧੩ ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।
The LORD said, “Even thus will the children of Israel eat their bread unclean, amongst the nations where I will drive them.”
14 ੧੪ ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।
Then I said, “Ah Lord GOD! Behold, my soul has not been polluted; for from my youth up even until now I have not eaten of that which dies of itself, or is torn of animals. No abominable meat has come into my mouth!”
15 ੧੫ ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ।
Then he said to me, “Behold, I have given you cow’s dung for man’s dung, and you shall prepare your bread on it.”
16 ੧੬ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।
Moreover he said to me, “Son of man, behold, I will break the staff of bread in Jerusalem. They will eat bread by weight, and with fearfulness. They will drink water by measure, and in dismay;
17 ੧੭ ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ।
that they may lack bread and water, be dismayed one with another, and pine away in their iniquity.