< ਹਿਜ਼ਕੀਏਲ 40 >

1 ਸਾਡੀ ਗੁਲਾਮੀ ਦੇ ਪੱਚੀਵੇਂ ਸਾਲ ਦੇ ਸ਼ੁਰੂ ਵਿੱਚ ਅਤੇ ਮਹੀਨੇ ਦੀ ਦਸ ਤਾਰੀਖ਼ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਸਾਲ ਸੀ, ਉਸ ਦਿਨ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ।
И бысть во двадесять пятое лето пленения нашего, перваго месяца, в десятый день месяца, в четвертоенадесять лето но пленении града, в той день бысть на мне рука Господня: и веде мя тамо,
2 ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਉੱਤੇ ਉਤਾਰਿਆ। ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ।
в видении Божии веде мя на землю Израилеву и постави мя на горе высоце зело, на нейже яко сограждение града прямо (полудне),
3 ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖੜਾ ਸੀ।
и введе мя тамо: и се, муж, и зрак его бяше, яко видение меди блещащияся, и в руце его бяше вервь зиждущих и трость мерителная. Той же стояше у врат
4 ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।
и рече ко мне: видел ли еси, сыне человечь? Виждь очима твоима и ушима твоима слыши, и учини в сердцы твоем вся, елика аз показую тебе, зане того ради вшел еси семо, да покажу тебе, и покажеши ты вся, елика видиши, дому Израилеву.
5 ਤਾਂ ਵੇਖੋ, ਭਵਨ ਦੇ ਵਿਹੜੇ ਦੇ ਚਾਰ ਚੁਫ਼ੇਰੇ ਕੰਧ ਸੀ ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ, ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਇਸ ਲਈ ਉਸ ਨੇ ਉਸ ਘਰ ਦੀ ਚੌੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ।
И се, ограда внеуду окрест храма, и в руце мужа мера тростяна шести лакот в лакоть шестодланный, и измери предстение ширину равно трости, и высоту его равно трости.
6 ਤਦ ਉਹ ਪੂਰਬੀ ਦਰਵਾਜ਼ੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ। ਉਸ ਦਰਵਾਜ਼ੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵਾਜ਼ੇ ਦੀ ਸਰਦਲ ਦੀ ਚੌੜਾਈ ਵੀ ਇੱਕ ਕਾਨਾ ਸੀ।
И вниде во врата зрящая на восток седмию степеньми, и измери фее, шесть о сию страну, шесть же об ону, и елам дверный равно трости.
7 ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ। ਕੋਠੜੀਆਂ ਦੇ ਵਿਚਾਲੇ ਪੰਜ-ਪੰਜ ਹੱਥ ਦਾ ਫ਼ਾਸਲਾ ਸੀ ਅਤੇ ਦਰਵਾਜ਼ੇ ਦੀ ਡਿਉੜ੍ਹੀ ਦੇ ਨੇੜੇ ਅੰਦਰ ਵੱਲ ਦਰਵਾਜ਼ੇ ਦੀ ਸਰਦਲ ਇੱਕ ਕਾਨਾ ਸੀ।
И фее равно трости в долготу и равно трости в широту, и аилам среде феилаф шести лакот. И фее второе равно трости в широту и равно трости в долготу, елам же пяти лакот.
8 ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲੋਂ ਇੱਕ ਕਾਨਾ ਮਿਣੀ।
И фее третие равно трости в долготу и равно трости в широту,
9 ਤਦ ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਅੱਠ ਹੱਥ ਮਿਣੀ, ਉਹ ਦੇ ਥੰਮ੍ਹ ਦੋ ਹੱਥ ਸਨ ਅਤੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲ ਸੀ।
елам же вратный, иже близ елама двернаго осми лакот, аилев же двою лактей: и елам дверный внутрьуду.
10 ੧੦ ਪੂਰਬ ਵੱਲ ਦੇ ਦਰਵਾਜ਼ੇ ਦੀਆਂ ਕੋਠੜੀਆਂ ਤਿੰਨ ਇੱਧਰ ਅਤੇ ਤਿੰਨ ਉੱਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਇੱਧਰ ਉੱਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ।
И фее дверныя прямо фее, три о сию страну и три об ону, мера же едина трием: и мера едина аилам сюду и сюду.
11 ੧੧ ਉਹ ਨੇ ਫਾਟਕ ਦੇ ਦਰਵਾਜ਼ੇ ਦੀ ਚੌੜਾਈ ਦਸ ਹੱਥ ਤੇ ਫਾਟਕ ਦੀ ਲੰਬਾਈ ਤੇਰ੍ਹਾਂ ਹੱਥ ਮਿਣੀ।
И размери широту входа вратнаго десяти лактей, широту же вратную тринадесяти лактей,
12 ੧੨ ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇੱਧਰ ਅਤੇ ਇੱਕ ਹੱਥ ਉੱਧਰ ਸੀ ਅਤੇ ਕੋਠੜੀਆਂ ਛੇ ਹੱਥ ਇੱਧਰ ਤੇ ਛੇ ਹੱਥ ਉੱਧਰ ਸਨ।
и лакоть един сводимь прямо фееим лактя единаго и лактя единаго, предел сюду и сюду, и фее шести лактей о сию страну и шести лактей об ону страну.
13 ੧੩ ਤਦ ਉਹ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।
И размери врата от стены фее до стены фее, широта двадесяти и пяти лактей: сия врата ко вратом,
14 ੧੪ ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।
и непокровенное елама врат шестидесяти лактей, (двадесяти пяти) и фее двора окрест,
15 ੧੫ ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਦੇ ਸਾਹਮਣੇ ਤੱਕ, ਪੰਜਾਹ ਹੱਥਾਂ ਦਾ ਫ਼ਾਸਲਾ ਸੀ।
и непокровенное врат отвне в непокровенное (врат) елама врат внутрьуду пятьдесят лактей.
16 ੧੬ ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ।
И оконца сокровена фееим и в аилам внутрь врат двора окрест: такожде и елам оконца внутрьуду окрест, и на аилам финики сюду и сюду (изваяны).
17 ੧੭ ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲੱਗਾ ਹੋਇਆ ਸੀ। ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ।
И введе мя во двор внутренний, и се, преграждения и междустолпия окрест двора, преграждений же тридесять в междустолпиих,
18 ੧੮ ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ-ਨਾਲ ਬਰਾਬਰ ਲੱਗਾ ਹੋਇਆ ਸੀ।
и притворы противу задней стране врат, по долготе врат междустолпие нижнее.
19 ੧੯ ਤਦ ਉਸ ਨੇ ਉਹ ਦੀ ਚੌੜਾਈ ਹੇਠਾਂ ਦੇ ਫਾਟਕਾਂ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ-ਬਾਹਰ ਸੌ ਹੱਥ ਮਿਣੀ।
И размери широту двора от непокровенаго врат внешних внутрь ко непокровеному врат зрящих вне, лактей сто зрящих на восток: и введе мя на север,
20 ੨੦ ਫੇਰ ਉਸ ਨੇ ਬਾਹਰ ਦੇ ਵੇਹੜੇ ਦੇ ਉਤਰ ਵੱਲ ਮੂੰਹ ਵਾਲੇ ਫਾਟਕ ਦੀ ਲੰਬਾਈ ਤੇ ਚੌੜਾਈ ਮਿਣੀ।
и се, врата зрящая на север двору внешнему, и размери я, долготу их и широту.
21 ੨੧ ਉਹ ਦੀਆਂ ਕੋਠੜੀਆਂ ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ੍ਹ ਤੇ ਡਾਟਾਂ ਪਹਿਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ। ਉਹ ਦੀ ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
И фее три о сию страну, три же об ону, и аилев, и еламы, и финики их: и бысть по мере врат зрящих на восток, пятидесяти лактей долгота их, а широта их двудесяти и пяти лактей:
22 ੨੨ ਉਹ ਦੀਆਂ ਖਿੜਕੀਆਂ, ਡਿਉੜ੍ਹੀ ਅਤੇ ਖਜ਼ੂਰ ਦੇ ਰੁੱਖ ਪੂਰਬ ਵੱਲ ਮੂੰਹ ਵਾਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ।
и оконца их, и еламы, и финики их, якоже врата зрящая на восток: и седмию восходами восхождаху на ня, и еламы внутрьуду.
23 ੨੩ ਅੰਦਰ ਦੇ ਵੇਹੜੇ ਦਾ ਫਾਟਕ ਉਤਰ ਵੱਲ ਮੂੰਹ ਵਾਲੇ ਅਤੇ ਪੂਰਬ ਵੱਲ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।
И врата двору внутреннему зрящая ко вратом северным, якоже врата зрящая на восток: и размери двор от врат до врат лактей сто.
24 ੨੪ ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ। ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡਿਉੜ੍ਹੀ ਨੂੰ ਇਹਨਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ।
И веде мя к югу, и се, врата зрящая на юг, и размери я, и фее, и аилева, и еламы, по темжде мерам.
25 ੨੫ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫ਼ੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
И оконца их и еламы окрест якоже и оконца елаг, пятидесяти лактей долгота их, а широта двудесяти и пяти лактей,
26 ੨੬ ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ। ਉਹ ਦੇ ਥੰਮਾਂ ਤੇ ਖਜ਼ੂਰ ਦੇ ਰੁੱਖ ਦੀਆਂ ਮੂਰਤਾਂ ਸਨ, ਇੱਕ ਇਸ ਪਾਸੇ ਅਤੇ ਇੱਕ ਓਸ ਪਾਸੇ।
и седмь восходов им, и еламы внутрьуду, и финики их, един о сию страну, а другий об ону над аилев.
27 ੨੭ ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਨੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।
И врата прямо вратом двора внутренняго на юг: и размери двор от врат до врат на юг, сто лактей в широту.
28 ੨੮ ਤਦ ਉਹ ਮੈਨੂੰ ਦੱਖਣੀ ਫਾਟਕ ਦੇ ਰਾਹ ਅੰਦਰ ਵੇਹੜੇ ਵਿੱਚ ਲਿਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੇ ਦੱਖਣੀ ਫਾਟਕ ਨੂੰ ਮਿਣਿਆ।
И введе мя во двор внутренний врат, яже на юг, и размери врата, яже на юг, по темжде мерам:
29 ੨੯ ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਸ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।
и фее, и аилев, и еламы по темжде мерам.
30 ੩੦ ਡਿਉੜ੍ਹੀ ਚਾਰ ਚੁਫ਼ੇਰਿਓਂ ਪੱਚੀ ਹੱਥ ਲੰਮੀ ਅਤੇ ਪੱਚੀ ਹੱਥ ਚੌੜੀ ਸੀ।
И оконца их и еламы окрест, пятидесяти лактей долгота их, а широта двудесяти и пяти лактей.
31 ੩੧ ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।
Еламы же во двор внешний, и финики аилев, и осмь восходов.
32 ੩੨ ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ।
И введе мя во врата зрящая на восток, и размери я по темжде мерам, и фее и аилев и еламы по темжде мерам.
33 ੩੩ ਉਹ ਦੀਆਂ ਕੋਠੜੀਆਂ, ਥੰਮਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।
И оконца им, и еламы и окрест, пятидесяти лактей долгота их, а широта их двудесяти и пяти лактей.
34 ੩੪ ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।
И еламы во двор внутренний, и финики на аилев сюду и сюду, и осмь восходов им.
35 ੩੫ ਉਹ ਮੈਨੂੰ ਉੱਤਰੀ ਫਾਟਕ ਵੱਲ ਲੈ ਗਿਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੂੰ ਵੇਖਿਆ।
И введе мя во врата яже на север, и размери по темжде мерам,
36 ੩੬ ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।
и фее и аилев и еламы, и оконца им окрест, пятидесяти лактей долгота их, а широта двудесяти и пяти лактей,
37 ੩੭ ਉਹ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।
и еламы во внешний двор, и финики аилеву сюду и сюду, и осмь восходов им.
38 ੩੮ ਫਾਟਕਾਂ ਦੇ ਥੰਮਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।
И преграды их, и двери их, и еламы их пред враты их вторыми сток, тамо измывают всесожжения.
39 ੩੯ ਦਰਵਾਜ਼ੇ ਦੀ ਡਿਉੜ੍ਹੀ ਵਿੱਚ ਦੋ ਮੇਜ਼ਾਂ ਇਸ ਪਾਸੇ ਤੇ ਦੋ ਉਸ ਪਾਸੇ ਸਨ, ਤਾਂ ਕਿ ਉਹਨਾਂ ਉੱਤੇ ਹੋਮ ਦੀ ਬਲੀ, ਪਾਪ ਬਲੀ ਅਤੇ ਦੋਸ਼ ਦੀ ਬਲੀ ਕੱਟੀਆਂ ਜਾਣ।
Во еламе же врат, две трапезы о сию страну, две же об ону, еже закалати на них всесожжения, яже за грехи и яже за неведение.
40 ੪੦ ਬਾਹਰ ਵੱਲ ਉੱਤਰੀ ਫਾਟਕ ਦੇ ਲਾਂਘੇ ਦੇ ਨੇੜੇ ਦੋ ਮੇਜ਼ਾਂ ਸਨ ਅਤੇ ਫਾਟਕ ਦੀ ਡਿਉੜ੍ਹੀ ਦੇ ਦੂਜੇ ਪਾਸੇ ਦੋ ਮੇਜ਼ਾਂ ਸਨ।
И созади стока всесожжений дверий зрящих на север две трапезы на восток противу задней стране (дверий) вторых, и противу елама врат две трапезы на восток.
41 ੪੧ ਫਾਟਕ ਦੇ ਨੇੜੇ ਚਾਰ ਮੇਜ਼ਾਂ ਇਸ ਪਾਸੇ ਅਤੇ ਚਾਰ ਉਸ ਪਾਸੇ ਸਨ, ਅਰਥਾਤ ਅੱਠ ਮੇਜ਼ਾਂ ਕੱਟਣ ਲਈ ਸਨ।
Четыри о сию страну, четыри же об ону противу задней стране врат, на тех закалают заколения: прямо осми трапез заколений:
42 ੪੨ ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ, ਜਿਹੜੀਆਂ ਡੇਢ ਹੱਥ ਲੰਮੀਆਂ, ਡੇਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ, ਜਿਹਨਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖੇ ਸਨ।
четыри же трапезы всесожжений каменны истесаны, в широту лактя единаго и пол, в долготу двух лактей и пол, а в высоту лакоть един: на тыя возлагают орудия, имиже закалают тамо всесожжения и заколения.
43 ੪੩ ਉਹ ਦੇ ਚੁਫ਼ੇਰੇ ਚਾਰ ਉਂਗਲਾਂ ਲੰਮੇ ਕੁੰਡੇ ਲੱਗੇ ਸਨ ਅਤੇ ਬਲੀ ਦਾ ਮਾਸ ਮੇਜ਼ਾਂ ਤੇ ਸੀ।
И имеют ограждение мало истесано на длань внутрьуду окрест, верху же трапезы покров, еже покрыватися им от дождя и зноя.
44 ੪੪ ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉੱਤਰੀ ਫਾਟਕ ਵੱਲ ਸੀ, ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਹਨਾਂ ਦਾ ਮੂੰਹ ਦੱਖਣ ਵੱਲ ਸੀ। ਇੱਕ ਕੋਠੜੀ ਪੂਰਬੀ ਫਾਟਕ ਵੱਲ ਸੀ, ਜਿਸ ਦਾ ਮੂੰਹ ਉਤਰ ਵੱਲ ਸੀ।
И введе мя во двор внутреннейший, и се, две преграды во внутреннейшем дворе, едина противу задней стране врат зрящих на север, вводящая на юг, а другая противу задней стране врат сущих на юг, зрящих же к северу.
45 ੪੫ ਉਹ ਨੇ ਮੈਨੂੰ ਆਖਿਆ ਕਿ ਇਹ ਕੋਠੜੀ ਜਿਸ ਦਾ ਮੂੰਹ ਦੱਖਣ ਵੱਲ ਹੈ ਉਹਨਾਂ ਜਾਜਕਾਂ ਦੇ ਲਈ ਹੈ, ਜਿਹੜੇ ਡੇਰੇ ਦੀ ਰਾਖੀ ਕਰਦੇ ਹਨ।
И рече ко мне: преграда сия, яже зрит на юг, жерцем есть, иже стрегут стражбу храма:
46 ੪੬ ਉਹ ਕੋਠੜੀ ਜਿਸ ਦਾ ਮੂੰਹ ਉਤਰ ਵੱਲ ਹੈ ਉਹਨਾਂ ਜਾਜਕਾਂ ਲਈ ਹੈ, ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਇਹ ਸਾਦੋਕ ਦੀ ਵੰਸ਼ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਉਹ ਦੀ ਉਪਾਸਨਾ ਕਰਨ ਲਈ ਆਉਂਦੇ ਹਨ।
а преграда, яже зрит к северу, жерцем есть стрегущым стражу требника: тии суть сынове Садуковы, приступающии от Левиа ко Господеви, еже служити Ему.
47 ੪੭ ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।
И размери двор ста лактей в долготу и в широту ста лактей, на четыри страны его, и требник прямо храму.
48 ੪੮ ਫੇਰ ਉਹ ਮੈਨੂੰ ਭਵਨ ਦੀ ਡਿਉੜ੍ਹੀ ਵਿੱਚ ਲੈ ਆਇਆ ਅਤੇ ਡਿਉੜ੍ਹੀ ਨੂੰ ਮਿਣਿਆ, ਪੰਜ ਹੱਥ ਇੱਧਰ ਅਤੇ ਪੰਜ ਹੱਥ ਉੱਧਰ ਅਤੇ ਫਾਟਕ ਦੀ ਚੌੜਾਈ ਤਿੰਨ ਹੱਥ ਇਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ।
И введе мя во елам храма: и размери аил елама пяти лактей широту о сию страну, пяти же лактей об ону, широта же дверная четырехнадесяти лактей, и бока дверная елама три лакти о сию страну, три же об ону.
49 ੪੯ ਡਿਉੜ੍ਹੀ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ। ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।
Долгота же елама двадесять лактей, а широта дванадесять лактей: и десятию степеньми восхождаху к нему, и столпи бяху у аилама, един о сию страну, а другий об ону.

< ਹਿਜ਼ਕੀਏਲ 40 >