< ਹਿਜ਼ਕੀਏਲ 41 >

1 ਤਦ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ।
তারপর লোকটি আমাকে মন্দিরের পবিত্র জায়গায় আনলেন এবং দরজার স্তম্ভ মাপলেন সেগুলি চওড়ায় এদিকে ছয় হাত ওদিকে ছয় হাত ছিল।
2 ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ।
ঢোকার জায়গার চওড়া দশ হাত দুদিকের দেওয়াল পাঁচ হাত করে লম্বা। তারপর লোকটি পবিত্র স্থানের আয়তন মাপলেন চল্লিশ হাত লম্বা এবং কুড়ি হাত চওড়া
3 ਤਦ ਉਹ ਅੰਦਰ ਗਿਆ ਅਤੇ ਦਰਵਾਜ਼ੇ ਦੇ ਹਰੇਕ ਥੰਮ੍ਹ ਨੂੰ, ਦੋ ਹੱਥ, ਮਿਣਿਆ ਅਤੇ ਦਰਵਾਜ਼ੇ ਨੂੰ, ਛੇ ਹੱਥ ਅਤੇ ਦਰਵਾਜ਼ੇ ਦੀ ਚੌੜਾਈ ਸੱਤ ਹੱਥ ਸੀ।
তারপর লোকটি খুব পবিত্র জায়গায় গেলেন এবং দরজার স্তম্ভ মাপলেন দুহাত এবং দরজার সামনেটা ছয় হাত চওড়া। দুদিকের দেওয়াল সাত হাত করে চওড়া।
4 ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤਰ ਸਥਾਨ ਹੈ।
তারপর সে ঘরের লম্বাটা মাপলেন কুড়ি হাত এবং এর চওড়া-কুড়ি হাত মন্দিরের সামনে হল। তারপর সে আমাকে বলল, এটাই পবিত্রম জায়গা।
5 ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫ਼ੇਰੇ ਚਾਰ ਹੱਥ ਸੀ।
তার পর লোকটি বাড়ীর দেওয়াল মাপলেন-এটা ছিল ছ হাত মোটা। বাড়ীর চার পাশের ঘরের চওড়া চারহাত।
6 ਪਾਸੇ ਦੀਆਂ ਕੋਠੜੀਆਂ ਤਿੰਨ ਮੰਜ਼ਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫ਼ੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ।
তিন স্তরের পাশের ঘর ছিল, কারণ সেখানে ঘরের ওপরে ঘর ছিল, প্রত্যেক স্তরে ত্রিশটা ঘর ছিল এবং স্তর ঘরের সঙ্গে ছিল বাড়ীর চারিদিকের পাশের ঘরগুলোর জন্য ওপরের ঘর গুলোকে সহায়তা করার জন্য কারণ বাড়ীর দেওয়ালে কোন সহায়তা ছিল না;
7 ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੱਕ ਚਾਰੇ ਪਾਸੇ ਬਹੁਤੀਆਂ ਖੁੱਲ੍ਹੀਆਂ ਹੁੰਦੀਆਂ ਜਾਂਦੀਆਂ ਸਨ, ਕਿਉਂ ਜੋ ਭਵਨ ਚੁਫ਼ੇਰਿਓਂ ਉੱਚਾ ਹੁੰਦਾ ਚਲਾ ਜਾਂਦਾ ਸੀ, ਭਵਨ ਦੀ ਚੌੜਾਈ ਉੱਤੇ ਤੱਕ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ।
তাই পাশের ঘরগুলো চওড়া ছিল এবং ওপরের দিকে উঠে গিয়েছিল, ঘরগুলো চার পাশে আরও উঁচু হয়েছিল, চওড়া হয়ে ঘরঘিরেছিল কারণ তা চারদিকে ক্রমশঃ উঁচু ঘর ঘিরে ছিল, এই জন্য উচ্চতা অনুযায়ী ঘরের গায়ে ধীরে ধীরে চওড়া হল এবং সবচেয়ে নিচের ধাপ থেকে মাঝখান দিয়ে সবচেয়ে উঁচু ধাপে যাবারপথ ছিল।
8 ਮੈਂ ਭਵਨ ਦੇ ਚੁਫ਼ੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ।
তারপর দেখলাম, ঘরের মেঝে চারদিকে উঁচু, পাশের ঘরগুলো ছয় হাত মাপের একটা পুরো লাঠিপথ ছিল।
9 ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੌੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ।
বাইরে পাশের ঘরের দেওয়াল পাঁচ হাত চওড়া ছিল, ঘরের বাইরের দিকে পবিত্র জায়গা ছিল।
10 ੧੦ ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫ਼ੇਰੇ ਵੀਹ ਹੱਥ ਦਾ ਫ਼ਾਸਲਾ ਸੀ।
১০ফাঁকা জায়গার অন্য দিকে যাজকদের ঘরের বাইরেটা ছিল; এই ফাঁকা কুড়ি হাত চওড়া জায়গার চারদিক পবিত্র ছিল।
11 ੧੧ ਪਾਸੇ ਦੀਆਂ ਕੋਠੜੀਆਂ ਦੇ ਦਰਵਾਜ਼ੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵਾਜ਼ਾ ਉਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੌੜਾਈ ਚਾਰੇ ਪਾਸੇ ਪੰਜ ਹੱਥ ਸੀ।
১১পাশের ঘরের দরজা সেই ফাঁকা জায়গার দিকে ছিল, তার একটা দরজা উত্তরদিকে, অন্য দরজা দক্ষিণদিকে ছিল এবং চারদিকে সেই ফাঁকা জায়গা পাঁচ হাত চওড়া ছিল।
12 ੧੨ ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੌੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਬੇ ਹੱਥ ਲੰਮੀ ਸੀ।
১২বাড়িটার উঠোনের সামনেটা পশ্চিমদিকে সত্তর হাত চওড়া ছিল, তার চারিদিকের দেওয়াল পাঁচ হাত চওড়া ছিল এবং নব্বই হাত লম্বা ছিল।
13 ੧੩ ਇਸ ਲਈ ਉਹ ਨੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਮੇਤ ਸੌ ਹੱਥ ਲੰਮਾ ਸੀ।
১৩লোকটা তারপর পবিত্র স্থানটা মাপলো একশো হাত লম্বা এবং বিচ্ছিন্ন বাড়ীটার দেওয়াল এবং উঠোনও মাপা হলো একশ হাত লম্বা।
14 ੧੪ ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ।
১৪পূর্বদিকে উঠনের সামনেটা চওড়া পবিত্র জায়গাটা একশো হাত চওড়া ছিল।
15 ੧੫ ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਬਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਇਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡਿਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ।
১৫তারপর লোকটা বাড়ীর পিছনের লম্বাটা মাপলো, পশ্চিম দিক এবং দুদিকের দালান একশো হাত। পবিত্র জায়গা এবং বারান্দা,
16 ੧੬ ਸਰਦਲਾਂ, ਝਰੋਖਿਆਂ ਅਤੇ ਚੁਫ਼ੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜ਼ਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫ਼ੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ।
১৬ভেতরের দেওয়াল এবং জানালা সরু জানালা সমেত এবং বারান্দা চারদিকের তিনটে স্তর, কাঠের সব প্যানেল ছিল।
17 ੧੭ ਦਰਵਾਜ਼ੇ ਦੇ ਉੱਪਰ ਤੱਕ ਅਤੇ ਅੰਦਰਲੇ ਭਵਨ ਤੱਕ ਅਤੇ ਉਹ ਦੇ ਬਾਹਰ ਵੀ ਚੁਫ਼ੇਰੇ ਦੀ ਸਾਰੀ ਕੰਧ ਤੱਕ ਅੰਦਰ-ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ।
১৭পবিত্র জায়গায় প্রবেশ পথের ওপরে এবং ব্যবধান যুক্ত সব দেওয়ালের চারদিক ছিল খোদাই করা স্বর্গীয় দূত এবং খেজুর গাছ, একটা আর একটার সঙ্গে বদলা বদলি করে।
18 ੧੮ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜ਼ੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ।
১৮এবং এটা সাজানো ছিল স্বর্গীয় দূত এবং খেজুর গাছ দিয়ে; খেজুর গাছের সঙ্গে স্বর্গীয় দূতের মাঝখানে এবং প্রত্যেকের দুটো মুখ ছিল;
19 ੧੯ ਸੋ ਇੱਕ ਪਾਸੇ ਖਜ਼ੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬੱਬਰ ਸ਼ੇਰ ਵਰਗਾ ਚਿਹਰਾ ਵੀ ਖਜ਼ੂਰ ਵੱਲ ਸੀ, ਭਵਨ ਦੇ ਚੁਫ਼ੇਰੇ ਇਸੇ ਪ੍ਰਕਾਰ ਕੰਮ ਕੀਤਾ ਹੋਇਆ ਸੀ।
১৯একটা মানুষের মুখ সামনে খেজুর গাছের দিকে এবং অন্য পাশে খেজুর গাছের দিকে সিংহের মুখ চারদিকে সব ঘরে সাজানো ছিল।
20 ੨੦ ਧਰਤੀ ਤੋਂ ਦਰਵਾਜ਼ੇ ਦੇ ਉੱਪਰ ਤੱਕ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜ਼ੂਰ ਦੇ ਰੁੱਖ ਬਣੇ ਹੋਏ ਸਨ।
২০ভূমি থেকে দরজার উপরের ভাগ পর্যন্ত সেই স্বর্গীয় দূত ও খেজুর গাছ দিয়ে সাজানো ছিল মন্দিরের দেওয়ালের ওপরে।
21 ੨੧ ਹੈਕਲ ਦੀ ਚੁਗਾਠ ਚਾਰ ਨੁੱਕਰੀ ਸੀ ਅਤੇ ਪਵਿੱਤਰ ਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜਿਹੀ ਸੀ।
২১পবিত্র দরজার কাঠ সব চতুষ্কোণ এবং তারা দেখতে একটা অন্যটার মত।
22 ੨੨ ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਬਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ।
২২পবিত্র জায়গার সামনে কাঠের বেদী ছিল তিন হাত উঁচুঁ এবং দুপাশে দুহাত লম্বা। কোনের থাম ভিত এবং কাঠামো ছিল কাঠের তৈরী। তারপর মানুষটা আমাকে বলল, এটা সদাপ্রভুর সামনে মেজ।
23 ੨੩ ਹੈਕਲ ਅਤੇ ਪਵਿੱਤਰ ਸਥਾਨ ਦੇ ਦੋ ਦਰਵਾਜ਼ੇ ਸਨ।
২৩মন্দিরের ও ধর্ম্মধামের দুটো দরজা ছিল,
24 ੨੪ ਦਰਵਾਜ਼ਿਆਂ ਦੇ ਦੋ-ਦੋ ਤਾਕ ਸਨ ਜਿਹੜੇ ਮੁੜ ਸਕਦੇ ਸਨ, ਦੋ ਤਾਕ ਇੱਕ ਦਰਵਾਜ਼ੇ ਲਈ ਅਤੇ ਦੋ ਦੂਜੇ ਲਈ।
২৪এক একটা দরজার দুটো করে কবাট ছিল; দুটো যূরনীয় কবাট ছিল, অর্থাৎ একটা দরজার দুটো কবাট এবং অন্য দরজার দুটো কবাট ছিল।
25 ੨੫ ਉਹਨਾਂ ਤੇ ਅਰਥਾਤ ਹੈਕਲ ਦੇ ਦਰਵਾਜ਼ਿਆਂ ਤੇ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਵੇਂ ਕਿ ਕੰਧ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡਿਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲੱਗੇ ਹੋਏ ਸਨ।
২৫সে সব মন্দিরের সব কবাটে, দেওয়ালে শিল্পকর্ম্মের মত স্বর্গীয় দূত ও খেজুর গাছ দিয়ে সাজানো ছিল। বাইরের বারান্দার সামনে কাঠের ঝিলিমিলি ছিল।
26 ੨੬ ਡਿਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜ਼ੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।
২৬বারান্দার দুদিকে সরু জানালা ছিল এবং, তার একদিকে খেজুর গাছ ছিল। বাড়ির পাশে ঘরগুলো ছিল। এবং ওপরে ঝুলন্ত ছাদ ছিল।

< ਹਿਜ਼ਕੀਏਲ 41 >