< ਹਿਜ਼ਕੀਏਲ 41 >
1 ੧ ਤਦ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ।
Afterward he brought me to the temple, and measured the posts, six cubits broad on the one side, and six cubits broad on the other side, which was the breadth of the tabernacle.
2 ੨ ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ।
And the breadth of the door was ten cubits; and the sides of the door were five cubits on the one side, and five cubits on the other side: and he measured the length of it, forty cubits: and the breadth, twenty cubits.
3 ੩ ਤਦ ਉਹ ਅੰਦਰ ਗਿਆ ਅਤੇ ਦਰਵਾਜ਼ੇ ਦੇ ਹਰੇਕ ਥੰਮ੍ਹ ਨੂੰ, ਦੋ ਹੱਥ, ਮਿਣਿਆ ਅਤੇ ਦਰਵਾਜ਼ੇ ਨੂੰ, ਛੇ ਹੱਥ ਅਤੇ ਦਰਵਾਜ਼ੇ ਦੀ ਚੌੜਾਈ ਸੱਤ ਹੱਥ ਸੀ।
Then he went inward, and measured the post of the door, two cubits; and the door, six cubits; and the breadth of the door, seven cubits.
4 ੪ ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤਰ ਸਥਾਨ ਹੈ।
So he measured the length of it, twenty cubits; and the breadth, twenty cubits, before the temple: and he said to me, This is the most holy place.
5 ੫ ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫ਼ੇਰੇ ਚਾਰ ਹੱਥ ਸੀ।
Afterward he measured the wall of the house, six cubits; and the breadth of every side chamber, four cubits, round the house on every side.
6 ੬ ਪਾਸੇ ਦੀਆਂ ਕੋਠੜੀਆਂ ਤਿੰਨ ਮੰਜ਼ਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫ਼ੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ।
And the side chambers were three, one over another, and thirty in order; and they entered into the wall which was of the house for the side chambers all around, that they might have hold, but they had not hold in the wall of the house.
7 ੭ ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੱਕ ਚਾਰੇ ਪਾਸੇ ਬਹੁਤੀਆਂ ਖੁੱਲ੍ਹੀਆਂ ਹੁੰਦੀਆਂ ਜਾਂਦੀਆਂ ਸਨ, ਕਿਉਂ ਜੋ ਭਵਨ ਚੁਫ਼ੇਰਿਓਂ ਉੱਚਾ ਹੁੰਦਾ ਚਲਾ ਜਾਂਦਾ ਸੀ, ਭਵਨ ਦੀ ਚੌੜਾਈ ਉੱਤੇ ਤੱਕ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ।
And there was an enlarging, and a winding about still upward to the side chambers: for the winding about of the house went still upward on all sides of the house: therefore the breadth of the house was still upward, and so went up from the lowest chamber to the highest by the middle chamber.
8 ੮ ਮੈਂ ਭਵਨ ਦੇ ਚੁਫ਼ੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ।
I saw also the height of the house all around: the foundations of the side chambers were a full reed of six great cubits.
9 ੯ ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੌੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ।
The thickness of the wall, which was for the side chamber on the outside, was five cubits: and that which was left was the place of the side chambers that were within.
10 ੧੦ ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫ਼ੇਰੇ ਵੀਹ ਹੱਥ ਦਾ ਫ਼ਾਸਲਾ ਸੀ।
And between the chambers was the width of twenty cubits all around the house on every side.
11 ੧੧ ਪਾਸੇ ਦੀਆਂ ਕੋਠੜੀਆਂ ਦੇ ਦਰਵਾਜ਼ੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵਾਜ਼ਾ ਉਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੌੜਾਈ ਚਾਰੇ ਪਾਸੇ ਪੰਜ ਹੱਥ ਸੀ।
And the doors of the side chambers were toward the place that was left, one door toward the north, and another door toward the south: and the breadth of the place that was left was five cubits all around.
12 ੧੨ ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੌੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਬੇ ਹੱਥ ਲੰਮੀ ਸੀ।
Now the building that was before the separate place at the end toward the west was seventy cubits broad; and the wall of the building was five cubits thick all around, and its length ninety cubits.
13 ੧੩ ਇਸ ਲਈ ਉਹ ਨੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਮੇਤ ਸੌ ਹੱਥ ਲੰਮਾ ਸੀ।
So he measured the house, an hundred cubits long; and the separate place, and the building, with its walls, an hundred cubits long;
14 ੧੪ ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ।
Also the breadth of the face of the house, and of the separate place toward the east, an hundred cubits.
15 ੧੫ ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਬਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਇਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡਿਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ।
And he measured the length of the building in front of the separate place which was behind it, and its galleries on the one side and on the other side, an hundred cubits, with the inner temple, and the porches of the court;
16 ੧੬ ਸਰਦਲਾਂ, ਝਰੋਖਿਆਂ ਅਤੇ ਚੁਫ਼ੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜ਼ਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫ਼ੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ।
The door posts, and the narrow windows, and the galleries on every side on their three stories, opposite the door, panelled with wood all around, and from the ground up to the windows, and the windows were covered;
17 ੧੭ ਦਰਵਾਜ਼ੇ ਦੇ ਉੱਪਰ ਤੱਕ ਅਤੇ ਅੰਦਰਲੇ ਭਵਨ ਤੱਕ ਅਤੇ ਉਹ ਦੇ ਬਾਹਰ ਵੀ ਚੁਫ਼ੇਰੇ ਦੀ ਸਾਰੀ ਕੰਧ ਤੱਕ ਅੰਦਰ-ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ।
To that above the door, even to the inner house, and outside, and by all the wall all around within and without, by measure.
18 ੧੮ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜ਼ੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ।
And it was made with cherubim and palm trees, so that a palm tree was between a cherub and a cherub; and every cherub had two faces;
19 ੧੯ ਸੋ ਇੱਕ ਪਾਸੇ ਖਜ਼ੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬੱਬਰ ਸ਼ੇਰ ਵਰਗਾ ਚਿਹਰਾ ਵੀ ਖਜ਼ੂਰ ਵੱਲ ਸੀ, ਭਵਨ ਦੇ ਚੁਫ਼ੇਰੇ ਇਸੇ ਪ੍ਰਕਾਰ ਕੰਮ ਕੀਤਾ ਹੋਇਆ ਸੀ।
So that the face of a man was toward the palm tree on the one side, and the face of a young lion toward the palm tree on the other side: it was made through all the house all around.
20 ੨੦ ਧਰਤੀ ਤੋਂ ਦਰਵਾਜ਼ੇ ਦੇ ਉੱਪਰ ਤੱਕ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜ਼ੂਰ ਦੇ ਰੁੱਖ ਬਣੇ ਹੋਏ ਸਨ।
From the ground to above the door were cherubim and palm trees made, and on the wall of the temple.
21 ੨੧ ਹੈਕਲ ਦੀ ਚੁਗਾਠ ਚਾਰ ਨੁੱਕਰੀ ਸੀ ਅਤੇ ਪਵਿੱਤਰ ਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜਿਹੀ ਸੀ।
The posts of the temple were squared, and the face of the sanctuary; the appearance of the one as the appearance of the other.
22 ੨੨ ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਬਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ।
The altar of wood was three cubits high, and its length was two cubits; and its corners, and its length, and its walls, were of wood: and he said to me, This is the table that is before the LORD.
23 ੨੩ ਹੈਕਲ ਅਤੇ ਪਵਿੱਤਰ ਸਥਾਨ ਦੇ ਦੋ ਦਰਵਾਜ਼ੇ ਸਨ।
And the temple and the sanctuary had two doors.
24 ੨੪ ਦਰਵਾਜ਼ਿਆਂ ਦੇ ਦੋ-ਦੋ ਤਾਕ ਸਨ ਜਿਹੜੇ ਮੁੜ ਸਕਦੇ ਸਨ, ਦੋ ਤਾਕ ਇੱਕ ਦਰਵਾਜ਼ੇ ਲਈ ਅਤੇ ਦੋ ਦੂਜੇ ਲਈ।
And the doors had two leaves each, two turning leaves; two leaves for the one door, and two leaves for the other door.
25 ੨੫ ਉਹਨਾਂ ਤੇ ਅਰਥਾਤ ਹੈਕਲ ਦੇ ਦਰਵਾਜ਼ਿਆਂ ਤੇ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਵੇਂ ਕਿ ਕੰਧ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡਿਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲੱਗੇ ਹੋਏ ਸਨ।
And there were made on them, on the doors of the temple, cherubim and palm trees, as were made upon the walls; and there were thick planks upon the face of the porch outside.
26 ੨੬ ਡਿਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜ਼ੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।
And there were narrow windows and palm trees on the one side and on the other side, on the sides of the porch, and upon the side chambers of the house, and thick planks.