< ਹਿਜ਼ਕੀਏਲ 42 >
1 ੧ ਫਿਰ ਉਹ ਮਨੁੱਖ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉਤਰ ਵੱਲ ਸੀ, ਲੈ ਆਇਆ।
Then he took me forth unto the outer court, the way toward the north, —and brought me unto the chamber which was over against the secluded place and which was over against the enclosing-wall, towards the north.
2 ੨ ਸੌ ਹੱਥ ਲੰਮੇ ਥਾਂ ਦੇ ਸਾਹਮਣੇ ਉੱਤਰੀ ਦਰਵਾਜ਼ਾ ਸੀ, ਉਸ ਥਾਂ ਦੀ ਚੌੜਾਈ ਪੰਜਾਹ ਹੱਥ ਸੀ।
Facing the length of the hundred cubits, was the entrance of the north, —and the breadth was fifty cubits:
3 ੩ ਅੰਦਰਲੇ ਵੇਹੜੇ ਦੇ ਵੀਹ ਹੱਥ ਦੇ ਫ਼ਾਸਲੇ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ।
over against the twenty which pertained to the inner court, and over against the pavement which pertained to the outer court, was gallery facing gallery, by the thirties;
4 ੪ ਕੋਠੜੀਆਂ ਦੇ ਸਾਹਮਣੇ ਅੰਦਰ ਵੱਲ ਦਸ ਹੱਥ ਚੌੜਾ ਰਾਹ ਸੀ ਅਤੇ ਇੱਕ ਰਸਤਾ ਇੱਕ ਹੱਥ ਦਾ ਅਤੇ ਉਹਨਾਂ ਦੇ ਦਰਵਾਜ਼ੇ ਉਤਰ ਵੱਲ ਸਨ।
and before the chambers, was a walk ten cubits in breadth inward, a way of one cubit, —and their entrances were to the north.
5 ੫ ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ, ਕਿਉਂ ਜੋ ਉਹਨਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮੰਜ਼ਲ ਦੇ ਟਾਕਰੇ ਵਿੱਚ ਇਹਨਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ।
Now, the highest chambers, were shortened, —because the galleries took away therefrom more than from the lowest or from the middle in structure.
6 ੬ ਕਿਉਂ ਜੋ ਉਹ ਤਿੰਨ ਮੰਜ਼ਲੀਆਂ ਸਨ, ਪਰ ਉਹਨਾਂ ਦੇ ਥੰਮ੍ਹ ਵੇਹੜੇ ਦੇ ਥੰਮਾਂ ਵਾਂਗੂੰ ਨਹੀਂ ਸਨ, ਇਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮੰਜ਼ਲ ਤੋਂ ਧਰਤੀ ਉੱਤੋਂ ਤੰਗ ਸਨ।
For three stories, they were; and had not pillars like the pillars of the courts; for this cause, it differed from the lowest and from the middle, from the ground.
7 ੭ ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ।
And as for the wall that was without. answering to the chambers, toward the outer court facing the chambers, the length thereof was fifty cubits.
8 ੮ ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਬਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਬਾਈ ਸੀ।
For the length of the chambers which pertained to the outer court was fifty cubits, —and lo! in front of the temple a hundred cubits,
9 ੯ ਉਹਨਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ, ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ।
And from under these chambers, was the entry from the east when one goeth in by them from the outer court.
10 ੧੦ ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ।
In the thickness of the wall of the court toward the east facing the secluded place and facing the enclosing wall, were chambers.
11 ੧੧ ਉਹਨਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ, ਜਿਹਾ ਉੱਤਰੀ ਕੋਠੜੀਆਂ ਦੇ ਅੱਗੇ ਸੀ, ਉਹਨਾਂ ਦੀ ਲੰਬਾਈ ਅਤੇ ਚੌੜਾਈ ਬਰਾਬਰ ਸੀ ਅਤੇ ਉਹਨਾਂ ਦੇ ਸਾਰੇ ਲਾਂਘੇ ਉਹਨਾਂ ਦੀ ਤਰਤੀਬ ਅਤੇ ਉਹਨਾਂ ਦੇ ਦਰਵਾਜ਼ਿਆਂ ਦੇ ਅਨੁਸਾਰ ਸਨ।
And the way before them was like the appearance of the chambers which were toward the north, as was their length, so, was their breadth, —and all their exits were both according to their regulations, and according to their entrances.
12 ੧੨ ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ।
And according to the entrances of the chambers which were toward the south, was the entrance at the head of the way—the way in the face of the covered wall, the way toward the east in entering them.
13 ੧੩ ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ। ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ।
Then said he unto me, The chambers of the north the chambers of the south which face the secluded place, they are the holy chambers where the priests who draw near to Yahweh shall eat the most holy things; there, shall they lay the most holy things, and the meal offering and the sin-bearer and the guilt bearer, for the place is holy!
14 ੧੪ ਜਦੋਂ ਜਾਜਕ ਅੰਦਰ ਜਾਣ ਤਾਂ ਉਹ ਪਵਿੱਤਰ ਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ, ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ, ਕਿਉਂ ਜੋ ਉਹ ਪਵਿੱਤਰ ਹਨ ਅਤੇ ਉਹ ਦੂਜੇ ਬਸਤਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।
When the priests enter them, then shall they not go forth out of the holy place into the outer court, but there, shall they lay their garments wherein they minister for holy they are, and shall put on other garments, and so draw near unto that which pertaineth to the people.
15 ੧੫ ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ, ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚ ਲਿਆਇਆ, ਜਿਸ ਦਾ ਮੂੰਹ ਪੂਰਬ ਵੱਲ ਸੀ ਅਤੇ ਉਸ ਨੂੰ ਚਾਰੇ ਪਾਸਿਓਂ ਮਿਣਿਆ।
And when he had ended the measurings of the inner house, then he brought me forth by way of the gate which looked toward the east, — and measured it round about on every side.
16 ੧੬ ਉਸ ਨੇ ਮਿਣਤੀ ਦੇ ਕਾਨੇ ਨਾਲ ਪੂਰਬ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ।
He measured the east side with the measuring reed, —five hundred reeds by the measuring reed round about,
17 ੧੭ ਉਸ ਨੇ ਮਿਣਤੀ ਦੇ ਕਾਨੇ ਨਾਲ ਉਤਰ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ।
He measured the north side, five hundred reeds, by the measuring reed round about.
18 ੧੮ ਉਸ ਨੇ ਮਿਣਤੀ ਦੇ ਕਾਨੇ ਨਾਲ ਦੱਖਣ ਵੱਲ ਵੀ ਪੰਜ ਸੌ ਕਾਨੇ ਮਿਣੇ।
The south side, measured he, —five hundred reeds, by the measuring reed.
19 ੧੯ ਉਸ ਨੇ ਪੱਛਮ ਵੱਲ ਮੁੜ ਕੇ ਮਿਣਤੀ ਦੇ ਕਾਨੇ ਨਾਲ ਪੰਜ ਸੌ ਕਾਨੇ ਮਿਣੇ।
He turned about to the west side, —he measured five hundred reeds, by the measuring reed.
20 ੨੦ ਉਸ ਨੇ ਉਹ ਨੂੰ ਚੁਫ਼ੇਰਿਓਂ ਮਿਣਿਆ। ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੌ ਕਾਨੇ ਚੌੜੀ ਸੀ, ਤਾਂ ਜੋ ਪਵਿੱਤਰ ਸਥਾਨ ਨੂੰ ਸਧਾਰਨ ਥਾਂ ਤੋਂ ਵੱਖਰਾ ਕਰੇ।
Toward the four winds, measured he it a wall, had it round about on every side, in length, five hundred, and in breadth five hundred, —to make a separation, between the holy and the common.