< ਹਿਜ਼ਕੀਏਲ 42 >

1 ਫਿਰ ਉਹ ਮਨੁੱਖ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉਤਰ ਵੱਲ ਸੀ, ਲੈ ਆਇਆ।
그가 나를 데리고 밖으로 나가 북편 뜰로 가서 두 방에 이르니 그 두 방의 하나는 골방 앞 뜰을 향하였고 하나는 북편 건물을 향하였는데
2 ਸੌ ਹੱਥ ਲੰਮੇ ਥਾਂ ਦੇ ਸਾਹਮਣੇ ਉੱਤਰੀ ਦਰਵਾਜ਼ਾ ਸੀ, ਉਸ ਥਾਂ ਦੀ ਚੌੜਾਈ ਪੰਜਾਹ ਹੱਥ ਸੀ।
그 방들의 자리의 장이 일백 척이요 광이 오십 척이며 그 문은 북을 향하였고
3 ਅੰਦਰਲੇ ਵੇਹੜੇ ਦੇ ਵੀਹ ਹੱਥ ਦੇ ਫ਼ਾਸਲੇ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ।
그 방 삼층에 툇마루들이 있는데 한 방의 툇마루는 이십 척 되는 안 뜰과 마주 대하였고 한 방의 툇마루는 바깥 뜰 박석 깔린 곳과 마주 대하였으며
4 ਕੋਠੜੀਆਂ ਦੇ ਸਾਹਮਣੇ ਅੰਦਰ ਵੱਲ ਦਸ ਹੱਥ ਚੌੜਾ ਰਾਹ ਸੀ ਅਤੇ ਇੱਕ ਰਸਤਾ ਇੱਕ ਹੱਥ ਦਾ ਅਤੇ ਉਹਨਾਂ ਦੇ ਦਰਵਾਜ਼ੇ ਉਤਰ ਵੱਲ ਸਨ।
그 두 방 사이에 통한 길이 있어 광이 십 척이요 장이 일백 척이며 그 문들은 북을 향하였으며
5 ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ, ਕਿਉਂ ਜੋ ਉਹਨਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮੰਜ਼ਲ ਦੇ ਟਾਕਰੇ ਵਿੱਚ ਇਹਨਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ।
그 상층의 방은 제일 좁으니 이는 툇마루를 인하여 하층과 중층보다 상층이 더 줄어짐이라
6 ਕਿਉਂ ਜੋ ਉਹ ਤਿੰਨ ਮੰਜ਼ਲੀਆਂ ਸਨ, ਪਰ ਉਹਨਾਂ ਦੇ ਥੰਮ੍ਹ ਵੇਹੜੇ ਦੇ ਥੰਮਾਂ ਵਾਂਗੂੰ ਨਹੀਂ ਸਨ, ਇਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮੰਜ਼ਲ ਤੋਂ ਧਰਤੀ ਉੱਤੋਂ ਤੰਗ ਸਨ।
그 방이 삼층이라도 뜰의 기둥 같은 기둥이 없으므로 그 상층이 하층과 중층보다 더욱 좁아짐이더라
7 ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ।
그 한 방의 바깥 담 곧 뜰의 담과 마주 대한 담의 장이 오십 척이니
8 ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਬਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਬਾਈ ਸੀ।
바깥 뜰로 향한 방의 장이 오십 척임이며 성전 앞을 향한 방은 일백 척이며
9 ਉਹਨਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ, ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ।
이 방들 아래에 동편에서 들어가는 통행구가 있으니 곧 바깥 뜰에서 들어가는 통행구더라
10 ੧੦ ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ।
남편 골방 뜰 맞은편과 남편 건물 맞은편에도 방 둘이 있는데
11 ੧੧ ਉਹਨਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ, ਜਿਹਾ ਉੱਤਰੀ ਕੋਠੜੀਆਂ ਦੇ ਅੱਗੇ ਸੀ, ਉਹਨਾਂ ਦੀ ਲੰਬਾਈ ਅਤੇ ਚੌੜਾਈ ਬਰਾਬਰ ਸੀ ਅਤੇ ਉਹਨਾਂ ਦੇ ਸਾਰੇ ਲਾਂਘੇ ਉਹਨਾਂ ਦੀ ਤਰਤੀਬ ਅਤੇ ਉਹਨਾਂ ਦੇ ਦਰਵਾਜ਼ਿਆਂ ਦੇ ਅਨੁਸਾਰ ਸਨ।
그 두 방 사이에 길이 있고 그 방들의 모양은 북편 방 같고 그 장광도 같으며 그 출입구와 문도 그와 같으며
12 ੧੨ ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ।
남편 방에 출입하는 문이 있는데 담 동편 길머리에 있더라
13 ੧੩ ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ। ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ।
그가 내게 이르되 좌우 골방 뜰 앞 곧 북편 남편에 있는 방들은 거룩한 방이라 여호와를 가까이 하는 제사장들이 지성물을 거기서 먹을 것이며 지성물 곧 소제와 속죄제와 속건제의 제물을 거기 둘 것이며 이는 거룩한 곳이라
14 ੧੪ ਜਦੋਂ ਜਾਜਕ ਅੰਦਰ ਜਾਣ ਤਾਂ ਉਹ ਪਵਿੱਤਰ ਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ, ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ, ਕਿਉਂ ਜੋ ਉਹ ਪਵਿੱਤਰ ਹਨ ਅਤੇ ਉਹ ਦੂਜੇ ਬਸਤਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।
제사장의 의복은 거룩하므로 제사장이 성소에 들어갔다가 나올 때에 바로 바깥 뜰로 가지 못하고 수종드는 그 의복을 그 방에 두고 다른 옷을 입고 백성의 뜰로 나갈 것이니라 하더라
15 ੧੫ ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ, ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚ ਲਿਆਇਆ, ਜਿਸ ਦਾ ਮੂੰਹ ਪੂਰਬ ਵੱਲ ਸੀ ਅਤੇ ਉਸ ਨੂੰ ਚਾਰੇ ਪਾਸਿਓਂ ਮਿਣਿਆ।
그가 안에 있는 전 척량하기를 마친 후에 나를 데리고 동향한 문길로 나가서 사면 담을 척량하는데
16 ੧੬ ਉਸ ਨੇ ਮਿਣਤੀ ਦੇ ਕਾਨੇ ਨਾਲ ਪੂਰਬ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ।
그가 척량하는 장대 곧 그 장대로 동편을 척량하니 오백 척이요
17 ੧੭ ਉਸ ਨੇ ਮਿਣਤੀ ਦੇ ਕਾਨੇ ਨਾਲ ਉਤਰ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ।
그 장대로 북편을 척량하니 오백 척이요
18 ੧੮ ਉਸ ਨੇ ਮਿਣਤੀ ਦੇ ਕਾਨੇ ਨਾਲ ਦੱਖਣ ਵੱਲ ਵੀ ਪੰਜ ਸੌ ਕਾਨੇ ਮਿਣੇ।
그 장대로 남편을 척량하니 오백 척이요
19 ੧੯ ਉਸ ਨੇ ਪੱਛਮ ਵੱਲ ਮੁੜ ਕੇ ਮਿਣਤੀ ਦੇ ਕਾਨੇ ਨਾਲ ਪੰਜ ਸੌ ਕਾਨੇ ਮਿਣੇ।
서편으로 돌이켜 그 장대로 척량하니 오백 척이라
20 ੨੦ ਉਸ ਨੇ ਉਹ ਨੂੰ ਚੁਫ਼ੇਰਿਓਂ ਮਿਣਿਆ। ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੌ ਕਾਨੇ ਚੌੜੀ ਸੀ, ਤਾਂ ਜੋ ਪਵਿੱਤਰ ਸਥਾਨ ਨੂੰ ਸਧਾਰਨ ਥਾਂ ਤੋਂ ਵੱਖਰਾ ਕਰੇ।
그가 이와 같이 그 사방을 척량하니 그 사방 담 안 마당의 장과 광이 오백 척씩이라 그 담은 거룩한 것과 속된 것을 구별하는 것이더라

< ਹਿਜ਼ਕੀਏਲ 42 >