< ਹਿਜ਼ਕੀਏਲ 43 >

1 ਫੇਰ ਉਹ ਮਨੁੱਖ ਮੈਨੂੰ ਫਾਟਕ ਤੇ ਲੈ ਆਇਆ, ਅਰਥਾਤ ਉਸ ਫਾਟਕ ਤੇ ਜਿਸ ਦਾ ਮੂੰਹ ਪੂਰਬ ਵੱਲ ਸੀ।
Afterward he brought me to the gate, even the gate that looks towards the east.
2 ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ।
Behold, the glory of the God of Israel came from the way of the east. His voice was like the sound of many waters; and the earth was illuminated with his glory.
3 ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ।
It was like the appearance of the vision which I saw, even according to the vision that I saw when I came to destroy the city; and the visions were like the vision that I saw by the river Chebar; and I fell on my face.
4 ਯਹੋਵਾਹ ਦਾ ਪਰਤਾਪ ਉਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ।
The LORD’s glory came into the house by the way of the gate which faces towards the east.
5 ਯਹੋਵਾਹ ਦਾ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪਹੁੰਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।
The Spirit took me up and brought me into the inner court; and behold, the LORD’s glory filled the house.
6 ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖੜਾ ਸੀ।
I heard one speaking to me out of the house, and a man stood by me.
7 ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।
He said to me, “Son of man, this is the place of my throne and the place of the soles of my feet, where I will dwell amongst the children of Israel forever. The house of Israel will no more defile my holy name, neither they nor their kings, by their prostitution and by the dead bodies of their kings in their high places;
8 ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ। ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ।
in their setting of their threshold by my threshold and their door post beside my door post. There was a wall between me and them; and they have defiled my holy name by their abominations which they have committed. Therefore I have consumed them in my anger.
9 ਸੋ ਹੁਣ ਉਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੱਕ ਉਹਨਾਂ ਦੇ ਵਿਚਕਾਰ ਵੱਸਾਂਗਾ।
Now let them put away their prostitution, and the dead bodies of their kings far from me. Then I will dwell amongst them forever.
10 ੧੦ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ, ਤਾਂ ਜੋ ਉਹ ਆਪਣੇ ਪਾਪਾਂ ਤੋਂ ਸ਼ਰਮਿੰਦੇ ਹੋਣ ਅਤੇ ਇਸ ਨਮੂਨੇ ਨੂੰ ਮਿਣਨ।
“You, son of man, show the house to the house of Israel, that they may be ashamed of their iniquities; and let them measure the pattern.
11 ੧੧ ਜੇ ਉਹ ਇਹਨਾਂ ਸਾਰਿਆਂ ਕੰਮਾਂ ਤੋਂ ਸ਼ਰਮਿੰਦੇ ਹੋਣ, ਜਿਹੜੇ ਉਹਨਾਂ ਨੇ ਕੀਤੇ ਅਤੇ ਇਸ ਭਵਨ ਦਾ ਨਕਸ਼ਾ, ਇਹ ਦੀ ਬਣਾਵਟ, ਉਹ ਦਾ ਅੰਦਰ-ਬਾਹਰ ਆਉਣ ਦਾ ਰਾਹ, ਸਾਰਾ ਨਕਸ਼ਾ, ਸਾਰੀਆਂ ਬਿਧੀਆਂ, ਸਾਰੇ ਕਨੂੰਨ ਅਤੇ ਸਾਰੀ ਬਿਵਸਥਾ ਉਹਨਾਂ ਨੂੰ ਜਤਾ ਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ, ਤਾਂ ਕਿ ਉਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਉੱਤੇ ਅਮਲ ਕਰਨ।
If they are ashamed of all that they have done, make known to them the form of the house, its fashion, its exits, its entrances, its structure, all its ordinances, all its forms, and all its laws; and write it in their sight, that they may keep the whole form of it, and all its ordinances, and do them.
12 ੧੨ ਇਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਰਬਤ ਦੀ ਚੋਟੀ ਉੱਤੇ ਅਤੇ ਉਹ ਦੇ ਚੁਫ਼ੇਰੇ ਅੱਤ ਪਵਿੱਤਰ ਹੋਣਗੀਆਂ! ਵੇਖ! ਇਹੀ ਇਸ ਭਵਨ ਦੀ ਬਿਵਸਥਾ ਹੈ।
“This is the law of the house. On the top of the mountain the whole limit around it shall be most holy. Behold, this is the law of the house.
13 ੧੩ ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ।
“These are the measurements of the altar by cubits (the cubit is a cubit and a hand width): the bottom shall be a cubit, and the width a cubit, and its border around its edge a span; and this shall be the base of the altar.
14 ੧੪ ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ
From the bottom on the ground to the lower ledge shall be two cubits, and the width one cubit; and from the lesser ledge to the greater ledge shall be four cubits, and the width a cubit.
15 ੧੫ ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ।
The upper altar shall be four cubits; and from the altar hearth and upward there shall be four horns.
16 ੧੬ ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ, ਵਰਗਾਕਾਰ ਹੋਵੇਗੀ।
The altar hearth shall be twelve cubits long by twelve wide, square in its four sides.
17 ੧੭ ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫ਼ੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।
The ledge shall be fourteen cubits long by fourteen wide in its four sides; and the border about it shall be half a cubit; and its bottom shall be a cubit around; and its steps shall look towards the east.”
18 ੧੮ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਉਹ ਉਸ ਨੂੰ ਬਣਾਉਣਗੇ, ਤਾਂ ਜੋ ਉਸ ਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ।
He said to me, “Son of man, the Lord GOD says: ‘These are the ordinances of the altar in the day when they make it, to offer burnt offerings on it, and to sprinkle blood on it.
19 ੧੯ ਤੂੰ ਲੇਵੀ ਜਾਜਕਾਂ ਲਈ ਜਿਹੜੇ ਸਾਦੋਕ ਦੀ ਵੰਸ਼ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ, ਪਾਪ ਬਲੀ ਲਈ ਵੱਛਾ ਦੇ, ਪ੍ਰਭੂ ਯਹੋਵਾਹ ਦਾ ਵਾਕ ਹੈ।
You shall give to the Levitical priests who are of the offspring of Zadok, who are near to me, to minister to me,’ says the Lord GOD, ‘a young bull for a sin offering.
20 ੨੦ ਤੂੰ ਉਹ ਦੇ ਲਹੂ ਵਿੱਚੋਂ ਲੈਣਾ ਅਤੇ ਉਸ ਦੇ ਚਾਰੇ ਸਿੰਗਾਂ ਤੇ ਉਸ ਦੀ ਕੁਰਸੀ ਦੇ ਚਾਰੇ ਕੋਨਿਆਂ ਤੇ ਅਤੇ ਉਸ ਦੇ ਦੁਆਲੇ ਦੇ ਫੱਟੇ ਤੇ ਲਾਉਣਾ, ਇਸੇ ਤਰ੍ਹਾਂ ਤੂੰ ਉਸ ਦੇ ਲਈ ਪ੍ਰਾਸਚਿਤ ਕਰੇਂ ਅਤੇ ਉਸ ਨੂੰ ਸ਼ੁੱਧ ਕਰੇਂ।
You shall take of its blood and put it on its four horns, and on the four corners of the ledge, and on the border all around. You shall cleanse it and make atonement for it that way.
21 ੨੧ ਪਾਪ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਰਧਾਰਤ ਥਾਂ ਵਿੱਚ ਪਵਿੱਤਰ ਸਥਾਨ ਦੇ ਬਾਹਰ ਜਲਾਇਆ ਜਾਵੇਗਾ।
You shall also take the bull of the sin offering, and it shall be burnt in the appointed place of the house, outside of the sanctuary.
22 ੨੨ ਤੂੰ ਦੂਜੇ ਦਿਨ ਇੱਕ ਦੋਸ਼ ਰਹਿਤ ਬੱਕਰਾ ਪਾਪ ਬਲੀ ਲਈ ਚੜ੍ਹਾਈਂ ਅਤੇ ਉਹ ਉਸ ਜਗਵੇਦੀ ਨੂੰ ਉਸੇ ਤਰ੍ਹਾਂ ਸ਼ੁੱਧ ਕਰਨਗੇ, ਜਿਵੇਂ ਵੱਛੇ ਨਾਲ ਸ਼ੁੱਧ ਕੀਤਾ ਸੀ।
“On the second day you shall offer a male goat without defect for a sin offering; and they shall cleanse the altar, as they cleansed it with the bull.
23 ੨੩ ਜਦੋਂ ਤੂੰ ਉਸ ਨੂੰ ਸ਼ੁੱਧ ਕਰ ਲਵੇਂ ਤਾਂ ਇੱਕ ਦੋਸ਼ ਰਹਿਤ ਵੱਛਾ ਅਤੇ ਇੱਜੜ ਵਿੱਚੋਂ ਇੱਕ ਦੋਸ਼ਰਹਿਤ ਮੇਂਢਾ ਚੜ੍ਹਾਵੀਂ।
When you have finished cleansing it, you shall offer a young bull without defect and a ram out of the flock without defect.
24 ੨੪ ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ।
You shall bring them near to the LORD, and the priests shall cast salt on them, and they shall offer them up for a burnt offering to the LORD.
25 ੨੫ ਤੂੰ ਸੱਤ ਦਿਨ ਤੱਕ ਹਰ ਦਿਨ ਇੱਕ ਬੱਕਰਾ ਪਾਪ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਦੋਸ਼ਰਹਿਤ ਵੱਛਾ ਅਤੇ ਇੱਕ ਇੱਜੜ ਦਾ ਦੋਸ਼ ਰਹਿਤ ਮੇਂਢਾ ਵੀ ਤਿਆਰ ਕਰ ਰੱਖੀਂ।
“Seven days you shall prepare every day a goat for a sin offering. They shall also prepare a young bull and a ram out of the flock, without defect.
26 ੨੬ ਸੱਤ ਦਿਨਾਂ ਤੱਕ ਉਹ ਜਗਵੇਦੀ ਨੂੰ ਪ੍ਰਾਸਚਿਤ ਕਰਕੇ ਸਾਫ਼ ਕਰਨਗੇ ਅਤੇ ਉਸ ਦੀ ਚੱਠ ਕਰਨਗੇ।
Seven days shall they make atonement for the altar and purify it. So shall they consecrate it.
27 ੨੭ ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
When they have accomplished the days, it shall be that on the eighth day and onward, the priests shall make your burnt offerings on the altar and your peace offerings. Then I will accept you,’ says the Lord GOD.”

< ਹਿਜ਼ਕੀਏਲ 43 >