< ਹਿਜ਼ਕੀਏਲ 44 >
1 ੧ ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ।
Then he brought me back by the way of the outer gate of the sanctuary that looks eastward; and it was shut.
2 ੨ ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ।
And the Lord said to me, This gate shall be shut, it shall not be opened, and no one shall pass through it; for the Lord God of Israel shall enter by it, and it shall be shut.
3 ੩ ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।
For the prince, he shall sit in it, to eat bread before the Lord; he shall go in by the way of the porch of the gate, and shall go forth by the way of the same.
4 ੪ ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
And he brought me in by the way of the gate that looks northward, in front of the house: and I looked, and, behold, the house was full of the glory of the Lord: and I fell upon my face.
5 ੫ ਯਹੋਵਾਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ, ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤਰ ਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ।
And the Lord said to me, Son of man, attend with thine heart, and see with [thine] eyes, and hear with thine ears all that I say to thee, according to all the ordinances of the house of the Lord, and all the regulations thereof; and thou shalt attend well to the entrance of the house, according to all its outlets, in all the holy things.
6 ੬ ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ।
And thou shalt say to the provoking house, [even] to the house of Israel, Thus saith the Lord God; Let it suffice you [to have committed] all your iniquities, O house of Israel!
7 ੭ ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।
that ye have brought in aliens, uncircumcised in heart, and uncircumcised in flesh, to be in my sanctuary, and to profane it, when ye offered bread, flesh, and blood; and ye transgressed my covenant by all your iniquities;
8 ੮ ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦੀ ਰਾਖੀ ਨਾ ਕੀਤੀ ਸਗੋਂ ਤੁਸੀਂ ਓਪਰਿਆਂ ਨੂੰ ਆਪਣੀ ਵੱਲੋਂ ਮੇਰੇ ਪਵਿੱਤਰ ਸਥਾਨ ਦਾ ਰਾਖ਼ਾ ਥਾਪ ਦਿੱਤਾ।
and ye appointed [others] to keep the charges in my sanctuary.
9 ੯ ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ।
Therefore thus saith the Lord God; No alien, uncircumcised in heart or uncircumcised in flesh, shall enter into my sanctuary, of all the children of strangers that are in the midst of the house of Israel.
10 ੧੦ ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ।
But as for the Levites who departed far from me when Israel went astray from me after their imaginations, they shall even bear their iniquity.
11 ੧੧ ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ।
yet they shall minister in my sanctuary, [being] porters at the gates of the house, and serving the house: they shall slay the victims and the whole-burnt-offerings for the people, and they shall stand before the people to minister to them.
12 ੧੨ ਕਿਉਂ ਜੋ ਉਹਨਾਂ ਨੇ ਉਹਨਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਪਾਪਾਂ ਵਿੱਚ ਠੋਕਰ ਦਾ ਕਾਰਨ ਬਣੇ, ਇਸ ਲਈ ਮੈਂ ਉਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਉਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
Because they ministered to them before their idols, and it became to the house of Israel a punishment of iniquity; therefore have I lifted up my hand against them, saith the Lord God.
13 ੧੩ ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ।
And they shall not draw nigh to me to minister to me in the priests' office, nor to approach the holy things of the children of Israel, nor [to approach] my holy of holies: but they shall bear their reproach for the error wherein they erred.
14 ੧੪ ਤਾਂ ਵੀ ਮੈਂ ਉਹਨਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ।
They shall bring them to keep the charges of the house, for all the service of it, and for all that they shall do.
15 ੧੫ ਪਰ ਲੇਵੀ ਜਾਜਕ ਅਰਥਾਤ ਸਾਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ।
The priests the Levites, the sons of Sadduc, who kept the charges of my sanctuary when the house of Israel went astray from me, these shall draw night to me to minister to me, and shall stand before my face, to offer sacrifice to me, the fat and the blood, saith the Lord God.
16 ੧੬ ਉਹ ਮੇਰੇ ਪਵਿੱਤਰ ਸਥਾਨ ਵਿੱਚ ਵੜਨਗੇ ਅਤੇ ਉਹੀ ਸੇਵਾ ਲਈ ਮੇਰੀ ਮੇਜ਼ ਦੇ ਨੇੜੇ ਆਉਣਗੇ, ਭਈ ਮੇਰੀ ਸੇਵਾ ਕਰਨ ਅਤੇ ਉਹ ਮੇਰੇ ਫਰਜ਼ ਦੀ ਪਾਲਣਾ ਕਰਨਗੇ।
These shall enter into my sanctuary, and these shall approach my table, to minister to me, and they shall keep my charges.
17 ੧੭ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਉਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ, ਤਾਂ ਕਤਾਨੀ ਕੱਪੜੇ ਪਹਿਨੇ ਹੋਣਗੇ ਅਤੇ ਜਿੰਨਾਂ ਚਿਰ ਤੱਕ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ, ਕੋਈ ਊਨੀ ਕੱਪੜਾ ਨਾ ਪਹਿਨਣਗੇ।
And it shall come to pass when they enter the gates of the inner court, [that] they shall put on linen robes; and they shall not put on woollen garments when they minister at the gate of the inner court.
18 ੧੮ ਉਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ। ਜਿਹੜੀ ਵਸਤੂ ਪਸੀਨੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ।
And they shall have linen mitres upon their heads, and shall have linen drawers upon their loins; and they shall not tightly gird themselves.
19 ੧੯ ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ, ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ, ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤਰ ਨਾ ਕਰਨ।
And when they go out into the outer court to the people, they shall put off their robes, in which they minister; and they shall lay them up in the chambers of the sanctuary, and shall put on other robes, and they shall not sanctify the people with their robes.
20 ੨੦ ਨਾ ਉਹ ਆਪਣਾ ਸਿਰ ਮੁਨਾਉਣਗੇ, ਨਾ ਵਾਲ਼ ਵਧਾਉਣਗੇ। ਉਹ ਕੇਵਲ ਆਪਣੇ ਸਿਰ ਦੇ ਵਾਲ਼ ਕਤਰਾਉਣਗੇ।
And they shall not shave their heads, nor shall they pluck off their hair; they shall carefully cover their heads.
21 ੨੧ ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈ ਨਾ ਪੀਵੇ।
And no priest shall drink any wine, when they go into the inner court.
22 ੨੨ ਉਹ ਵਿਧਵਾ ਜਾਂ ਛੁੱਟੜ ਔਰਤ ਨਾਲ ਵਿਆਹ ਨਾ ਕਰਨਗੇ, ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਜਾਂ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿਧਵਾ ਹੋਵੇ ਵਿਆਹ ਕਰਾਉਣਗੇ।
Neither shall they take to themselves to wife a widow, or one that is put away, but a virgin of the seed of Israel: but if there should happen to be a priest's widow, they shall take [her].
23 ੨੩ ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫ਼ਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ।
And they shall teach my people [to distinguish] between holy and profane, and they shall make known to them [the difference] between unclean and clean.
24 ੨੪ ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਂਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਹੋਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ।
And these shall attend at a judgment of blood to decide it: they shall rightly observe my ordinances, and judge my judgments, and keep my statutes and my commandments in all my feasts; and they shall hallow my sabbaths.
25 ੨੫ ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ।
And they shall not go in to the dead body of a man to defile themselves: only [a priest] may defile himself for a father, or for a mother, or for a son, or for a daughter, or for a brother, or for his sister, who has not been married.
26 ੨੬ ਉਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਨ ਗਿਣਨਗੇ।
And after he has been cleansed, let him number to himself seven days.
27 ੨੭ ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
And on whatsoever day they shall enter into the inner court to minister in the holy place, they shall bring a propitiation, saith the Lord God.
28 ੨੮ ਉਹਨਾਂ ਦੇ ਲਈ ਇੱਕ ਮਿਰਾਸ ਹੋਵੇਗੀ, ਮੈਂ ਹੀ ਉਹਨਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਹਨਾਂ ਨੂੰ ਕੋਈ ਮਿਲਖ਼ ਨਾ ਦੇਣਾ, ਮੈਂ ਹੀ ਉਹਨਾਂ ਦੀ ਮਿਲਖ਼ ਹਾਂ।
And it shall be to them for an inheritance: I am their inheritance: and no possession shall be given them among the children of Israel; for I am their possession.
29 ੨੯ ਉਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ, ਉਹਨਾਂ ਦੀ ਹੀ ਹੋਵੇਗੀ।
And these shall eat the meat-offerings, and the sin-offerings, and the trespass-offerings; and every special offering in Israel shall be theirs.
30 ੩੦ ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ। ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ, ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ।
[And] the first-fruits of all things, and the first-born of all [animals] and all offerings, of all your first-fruits there shall be [a share] for the priests; and ye shall give your earliest produce to the priest, to bring your blessings upon your houses.
31 ੩੧ ਪਰ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਜਾਂ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸ਼ੂ, ਜਾਜਕ ਉਹ ਨੂੰ ਨਾ ਖਾਣ।
And the priests shall eat no bird or beast that dies of itself, or is taken of wild beasts.