< ਹਿਜ਼ਕੀਏਲ 46 >

1 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਦ ਦੇ ਦਿਨ ਵੀ ਖੋਲ੍ਹਿਆ ਜਾਵੇਗਾ।
Thus says the Lord God: “The gate of the inner court which looks toward the east shall be closed for the six days on which work is done. Then, on the Sabbath day, it shall be opened. But also on the day of the new moon, it shall be opened.
2 ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ।
And the prince shall enter from outside, by the way of the vestibule of the gate, and he shall stand at the threshold of the gate. And the priests shall offer his holocaust and his peace offerings. And he shall adore upon the threshold of the gate, and then depart. But the gate shall not be closed until evening.
3 ਦੇਸ ਦੇ ਲੋਕ ਉਸ ਫਾਟਕ ਦੇ ਦਰਵਾਜ਼ੇ ਤੇ ਸਬਤਾਂ ਅਤੇ ਨਵੇਂ ਚੰਦ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ।
And the people of the land shall adore at the entrance of the same gate, on the Sabbaths and on the new moons, in the sight of the Lord.
4 ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਨ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਮੇਂਢਾ।
Now this holocaust, which the prince shall offer to the Lord on the Sabbath day, shall be six immaculate lambs, and one immaculate ram.
5 ਮੈਦੇ ਦੀ ਭੇਟ ਮੇਂਢੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾਹ ਦੇ ਲਈ ਇੱਕ ਹੀਨ ਤੇਲ।
The sacrifice shall be one ephah for each ram. But for the lambs, the sacrifice shall be whatever his hand shall give. And there shall be one hin of oil for each ephah.
6 ਨਵੇਂ ਚੰਦ ਦੇ ਦਿਨ ਇੱਕ ਦੋਸ਼ ਰਹਿਤ ਵੱਛਾ, ਛੇ ਦੋਸ਼ ਰਹਿਤ ਭੇਡ ਦੇ ਬੱਚੇ ਅਤੇ ਇੱਕ ਦੋਸ਼ ਰਹਿਤ ਮੇਂਢਾ ਹੋਣਗੇ।
Then, on the day of the new moon, he shall offer one immaculate calf from the herd. Both the six lambs and the rams shall be immaculate.
7 ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
And he shall offer the sacrifice of one ephah for each calf, and also one ephah for each ram. But for the lambs, it shall be just as his hand will find. And there shall be one hin of oil for each ephah.
8 ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ।
And when the prince will enter, let him enter by the way of the vestibule of the gate, and let him go out by the same way.
9 ਜਦੋਂ ਦੇਸ ਦੇ ਲੋਕ ਠਹਿਰਾਏ ਹੋਏ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁਖ ਹਾਜ਼ਰ ਹੋਣਗੇ, ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਸਾਹਮਣੇ ਦੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲ ਜਾਵੇਗਾ।
And when the people of the land will enter in the sight of the Lord on the solemnities, whoever enters by the north gate so that he may adore, shall depart by the way of the south gate. And whoever enters by the way of the south gate shall depart by the way of the north gate. He shall not return by way of the gate through which he entered. Instead, he shall depart from the direction opposite to it.
10 ੧੦ ਜਦੋਂ ਉਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਹਨਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਉਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ।
But the prince in their midst shall enter when they enter, and he shall depart when they depart.
11 ੧੧ ਠਹਿਰਾਏ ਹੋਏ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਹੋਵੇਗੀ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
And during the feasts and the solemnities, there shall be the sacrifice of one ephah for each calf, and one ephah for each ram. But for the lambs, the sacrifice shall be just as his hand will find. And there shall be one hin of oil for each ephah.
12 ੧੨ ਜਦੋਂ ਰਾਜਕੁਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਜਾਂ ਸੁੱਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ, ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਨ ਵਾਂਗੂੰ ਉਹ ਆਪਣੀ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।
But when the prince will offer a voluntary holocaust or a voluntary peace offering to the Lord, the gate which looks toward the east shall be opened to him. And he shall offer his holocaust and his peace offerings, just as is usually done on the Sabbath day. And he shall depart, and the gate shall be closed after he has gone out.
13 ੧੩ ਤੂੰ ਹਰ ਦਿਨ ਯਹੋਵਾਹ ਦੇ ਲਈ ਪਹਿਲੇ ਸਾਲ ਦਾ ਇੱਕ ਦੋਸ਼ ਰਹਿਤ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ।
And daily he shall offer, as a holocaust to the Lord, an immaculate lamb of the same age. He shall offer it always in the morning.
14 ੧੪ ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾਹ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ।
And he shall offer as a sacrifice with it, morning after morning, one sixth part of an ephah, and one third part of a hin of oil, to be mixed with the fine flour, as a sacrifice to the Lord, by a continual and everlasting ordinance.
15 ੧੫ ਇਸ ਤਰ੍ਹਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।
He shall offer the lamb and the sacrifice and the oil, morning after morning, as an everlasting holocaust.
16 ੧੬ ਪ੍ਰਭੂ ਯਹੋਵਾਹ ਇਹ ਆਖਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਕੋਈ ਸੁਗ਼ਾਤ ਦੇਵੇ, ਤਾਂ ਉਹ ਉਸ ਦੇ ਪੁੱਤਰਾਂ ਦੀ ਮਿਰਾਸ ਹੋਵੇਗੀ। ਉਹ ਉਹਨਾਂ ਦੀ ਜੱਦੀ ਮਿਰਾਸ ਹੈ।
Thus says the Lord God: If the prince grants a gift to any of his sons, the inheritance of it will go to his sons; they shall possess it as an inheritance.
17 ੧੭ ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗ਼ਾਤ ਦੇਵੇਂ, ਤਾਂ ਉਹ ਅਜ਼ਾਦੀ ਦੇ ਸਾਲ ਤੱਕ ਉਸ ਦੀ ਹੋਵੇਗੀ। ਉਸ ਦੇ ਬਾਅਦ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤਰਾਂ ਲਈ ਹੋਵੇਗੀ।
But if he grants a legacy from his inheritance to one of his servants, it shall be his only until the year of remission, and then it shall be returned to the prince. For his inheritance shall go to his sons.
18 ੧੮ ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗਾ, ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤਰਾਂ ਨੂੰ ਮਿਰਾਸ ਦੇਵੇਗਾ, ਤਾਂ ਜੋ ਲੋਕ ਆਪਣੇ-ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।
And the prince shall not take from the inheritance of the people by force, nor from their possession. Instead, from his own possession, he shall give an inheritance to his sons, so that my people will not be scattered, each one from his possession.”
19 ੧੯ ਫੇਰ ਉਹ ਮੈਨੂੰ ਉਸ ਦਰਵਾਜ਼ੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤਰ ਕੋਠੜੀਆਂ ਵਿੱਚ ਜਿਹਨਾਂ ਦਾ ਮੂੰਹ ਉਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ।
And he led me in by the entrance which was at the side of the gate, into the storerooms of the sanctuary for the priests, which looked toward the north. And there was a place there which verged toward the west.
20 ੨੦ ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ।
And he said to me: “This is the place where the priests will cook the offering for sin and the offering for trespasses. Here, they shall cook the sacrifice, so that they need not carry it to the outer court, and so that the people may be sanctified.”
21 ੨੧ ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ।
And he led me away to the outer court, and he led me around by the four corners of the court. And behold, there was a little atrium at the corner of the court; a little atrium was at each corner of the court.
22 ੨੨ ਵੇਹੜੇ ਦੇ ਚਾਰਾਂ ਖੂੰਜਿਆਂ ਵਿੱਚ ਚਾਲ੍ਹੀ-ਚਾਲ੍ਹੀ ਹੱਥ ਲੰਮੇ ਅਤੇ ਤੀਹ-ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਇਹ ਚਾਰ ਕੋਨਿਆਂ ਵਾਲੇ ਇੱਕੋ ਹੀ ਨਾਪ ਦੇ ਸਨ।
At the four corners of the court, little atriums were positioned, forty cubits in length, and thirty in width; each of the four were of the same measure.
23 ੨੩ ਉਹਨਾਂ ਦੇ ਚੁਫ਼ੇਰੇ ਅਰਥਾਤ ਉਹਨਾਂ ਚਾਰਾਂ ਦੇ ਚੁਫ਼ੇਰੇ ਕੰਧ ਸੀ ਅਤੇ ਚੁਫ਼ੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ।
And there was a wall all around, encircling the four little atriums. And kitchens had been constructed under the porticos on all sides.
24 ੨੪ ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ, ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।
And he said to me: “This is the house of the kitchens, in which the ministers of the house of the Lord will cook the victims of the people.”

< ਹਿਜ਼ਕੀਏਲ 46 >