< ਹਿਜ਼ਕੀਏਲ 47 >

1 ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ।
و مرا نزد دروازه خانه آورد و اینک آبهااز زیر آستانه خانه بسوی مشرق جاری بود، زیرا که روی خانه به سمت مشرق بود وآن آبها اززیر جانب راست خانه از طرف جنوب مذبح جاری بود.۱
2 ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ, ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਵੱਲ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ।
پس مرا از راه دروازه شمالی بیرون برده، از راه خارج به دروازه بیرونی به راهی که به سمت مشرق متوجه است گردانید و اینک آبها از جانب راست جاری بود.۲
3 ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿੱਟਿਆਂ ਤੱਕ ਸੀ।
و چون آن مردبسوی مشرق بیرون رفت، ریسمانکاری در دست داشت و هزار ذراع پیموده، مرا از آب عبور داد وآبها به قوزک می‌رسید.۳
4 ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੱਕ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੱਕ ਸੀ।
پس هزار ذراع پیمود ومرا از آبها عبور داد و آب به زانو می‌رسید و بازهزار ذراع پیموده، مرا عبور داد و آب به کمرمی رسید.۴
5 ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸਕਦਾ ਸੀ, ਕਿਉਂ ਜੋ ਪਾਣੀ ਚੜ੍ਹ ਕੇ ਤੈਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ, ਜਿਹ ਨੂੰ ਪਾਰ ਕਰਨਾ ਅਸੰਭਵ ਸੀ।
پس هزار ذراع پیمود و نهری بود که از آن نتوان عبور کرد زیرا که آب زیاده شده بود، آبی که در آن می‌شود شنا کرد نهری که از آن عبور نتوان کرد.۵
6 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲੇ ਦੇ ਕੰਢੇ ਤੇ ਮੋੜ ਲਿਆਂਦਾ।
و مرا گفت: «ای پسر انسان آیااین را دیدی؟» پس مرا از آنجا برده، به کنار نهربرگردانید.۶
7 ਜਦ ਮੈਂ ਮੁੜ ਕੇ ਪਹੁੰਚਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ।
و چون برگشتم اینک بر کنار نهر از اینطرف و از آنطرف درختان بی‌نهایت بسیار بود.۷
8 ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ।
و مراگفت: «این آبها بسوی ولایت شرقی جاری می‌شود و به عربه فرود شده، به دریا می‌رود وچون به دریا داخل می‌شود آبهایش شفا می‌یابد.۸
9 ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ।
و واقع خواهد شد که هر ذی حیات خزنده‌ای در هر جایی که آن نهر داخل شود، زنده خواهدگشت و ماهیان از حد زیاده پیدا خواهد شد، زیراچون این آبها به آنجا می‌رسد، آن شفا خواهدیافت و هر جایی که نهر جاری می‌شود، همه‌چیززنده می‌گردد.۹
10 ੧੦ ਅਜਿਹਾ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈ ਕੇ ਏਨ-ਅਗਲਇਮ ਤੱਕ ਜਾਲ਼ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ-ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਗੂੰ ਬਹੁਤ ਹੀ ਹੋਣਗੀਆਂ।
و صیادان بر کنار آن خواهندایستاد و از عین جدی تا عین عجلایم موضعی برای پهن کردن دامها خواهد بود و ماهیان آنها به حسب جنسها، مثل ماهیان دریای بزرگ از حدزیاده خواهند بود.۱۰
11 ੧੧ ਪਰ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਉਹ ਲੂਣ ਵਾਲੀਆਂ ਹੀ ਰਹਿਣਗੀਆਂ।
اما خلابها و تالابهایش شفانخواهد یافت بلکه به نمک تسلیم خواهد شد.۱۱
12 ੧੨ ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ। ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ।
و بر کنار نهر به اینطرف و آنطرف هر قسم درخت خوراکی خواهد رویید که برگهای آنهاپژمرده نشود و میوه های آنها لاینقطع خواهد بودو هر ماه میوه تازه خواهد آورد زیرا که آبش از مقدس جاری می‌شود و میوه آنها برای خوراک وبرگهای آنها به جهت علاج خواهد بود.»۱۲
13 ੧੩ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ, ਤਾਂ ਜੋ ਇਸਰਾਏਲ ਦੇ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੁਗਣਾ ਭਾਗ ਹੋਵੇਗਾ।
خداوند یهوه چنین می‌گوید: «این است حدودی که زمین را برای دوازده سبط اسرائیل به آنها تقسیم خواهید نمود. برای یوسف دوقسمت.۱۳
14 ੧੪ ਤੁਸੀਂ ਸਾਰੇ ਇੱਕੋ ਜਿੰਨਾਂ ਦੇਸ ਮਿਰਾਸ ਵਿੱਚ ਲਵੋਗੇ, ਜਿਸ ਦੇ ਬਾਰੇ ਮੈਂ ਸਹੁੰ ਖਾਧੀ ਕਿ ਤੁਹਾਡੇ ਪੁਰਖਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ।
و شما هر کس مثل دیگری آن را به تصرف خواهید آورد زیرا که من دست خود رابرافراشتم که آن را به پدران شما بدهم پس این زمین به قرعه به شما به ملکیت داده خواهد شد.۱۴
15 ੧੫ ਦੇਸ ਦੀ ਹੱਦ ਇਹ ਹੋਵੇਗੀ, - ਉਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੱਕ,
و حدود زمین این است. بطرف شمال از دریای بزرگ بطرف حتلون تا مدخل صدد.۱۵
16 ੧੬ ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸ਼ਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ।
حمات وبیروته و سبرایم که در میان سرحد دمشق وسرحد حمات است و حصر وسطی که نزدسرحد حوران است.۱۶
17 ੧੭ ਸਾਗਰ ਤੋਂ ਹੱਦ ਇਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸ਼ਕ ਦੀ ਹੱਦ ਅਤੇ ਉਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ। ਉੱਤਰੀ ਦਿਸ਼ਾ ਇਹੀ ਹੈ।
و حد از دریا حصر عینان نزد سرحد دمشق و بطرف سرحد حمات خواهدبود. و این است جانب شمالی.۱۷
18 ੧੮ ਪੂਰਬੀ ਹੱਦ ਹੌਰਾਨ ਤੇ ਦੰਮਿਸ਼ਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੱਕ ਮਿਣਨਾ। ਇਹੀ ਪੂਰਬੀ ਹੱਦ ਹੈ।
و بطرف شرقی در میان حوران و دمشق و در میان جلعاد و زمین اسرائیل اردن خواهد بود و از این حد تا دریای شرقی خواهی پیمود و این حد شرقی می‌باشد.۱۸
19 ੧੯ ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹੀ ਹੈ, ਅਰਥਾਤ ਤਾਮਾਰ ਤੋਂ ਮਰੀਬੋਥ-ਕਾਦੇਸ਼ ਦੇ ਪਾਣੀ ਤੱਕ ਅਤੇ ਮਿਸਰ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਦੱਖਣੀ ਦਿਸ਼ਾ ਇਹੀ ਹੈ।
و طرف جنوبی به‌جانب راست از تامار تا آب مریبوت قادش و نهر (مصر) و دریای بزرگ و این طرف جنوبی به‌جانب راست خواهد بود.۱۹
20 ੨੦ ਪੱਛਮੀ ਦਿਸ਼ਾ ਵੱਲ ਵੱਡਾ ਸਾਗਰ ਹੋਵੇਗਾ, ਦੱਖਣੀ ਹੱਦ ਤੋਂ ਲੈ ਕੇ ਹਮਾਥ ਦੇ ਦਰਵਾਜ਼ੇ ਤੱਕ। ਇਹੀ ਪੱਛਮੀ ਹੱਦ ਹੈ।
وطرف غربی دریای بزرگ ازحدی که مقابل مدخل حمات است خواهد بود و این‌جانب غربی باشد.۲۰
21 ੨੧ ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦੇ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ।
پس این زمین را برای خود برحسب اسباط اسرائیل تقسیم خواهید نمود.۲۱
22 ੨੨ ਅਜਿਹਾ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਹਨਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਹਨਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ, ਦੇਸ ਵੰਡਣ ਲਈ ਪਰਚੀਆਂ ਪਾਵੋਗੇ ਅਤੇ ਉਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਗੂੰ ਹੋਣਗੇ। ਉਹ ਤੁਹਾਡੇ ਨਾਲ ਇਸਰਾਏਲ ਦੇ ਗੋਤਾਂ ਦੇ ਵਿੱਚ ਮਿਰਾਸ ਪ੍ਰਾਪਤ ਕਰਨਗੇ।
وآن را برای خود و برای غریبانی که در میان شماماوا گزینند و در میان شما اولاد بهم رسانند به قرعه تقسیم خواهید کرد و ایشان نزد شما مثل متوطنان بنی‌اسرائیل خواهند بود و با شما درمیان اسباط اسرائیل میراث خواهند یافت.۲۲
23 ੨੩ ਅਜਿਹਾ ਹੋਵੇਗਾ ਕਿ ਜਿਸ ਗੋਤ ਵਿੱਚ ਕੋਈ ਓਪਰਾ ਵੱਸਦਾ ਹੋਵੇਗਾ, ਉਸੇ ਵਿੱਚ ਤੁਸੀਂ ਉਹ ਨੂੰ ਮਿਰਾਸ ਦਿਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
وخداوند یهوه می‌فرماید: در هر سبط که شخصی غریب در آن ساکن باشد، در همان ملک خود راخواهد یافت.۲۳

< ਹਿਜ਼ਕੀਏਲ 47 >