< ਹਿਜ਼ਕੀਏਲ 48 >
1 ੧ ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸ਼ਕ ਦੀ ਉੱਤਰੀ ਹੱਦ ਤੇ ਹਮਾਥ ਦੇ ਕੋਲ ਹੈ। ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ।
2 ੨ ਦਾਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਆਸ਼ੇਰ ਦੇ ਲਈ ਇੱਕ ਭਾਗ।
3 ੩ ਆਸ਼ੇਰ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਨਫ਼ਤਾਲੀ ਦੇ ਲਈ ਇੱਕ ਭਾਗ।
4 ੪ ਨਫ਼ਤਾਲੀ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਮਨੱਸ਼ਹ ਦੇ ਲਈ ਇੱਕ ਭਾਗ।
5 ੫ ਮਨੱਸ਼ਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਇਫ਼ਰਾਈਮ ਦੇ ਲਈ ਇੱਕ ਭਾਗ।
6 ੬ ਇਫ਼ਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਰਊਬੇਨ ਦੇ ਲਈ ਇੱਕ ਭਾਗ।
7 ੭ ਰਊਬੇਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਹੂਦਾਹ ਦੇ ਲਈ ਇੱਕ ਭਾਗ।
8 ੮ ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਭੇਟਾਂ ਦਾ ਭਾਗ ਹੋਵੇਗਾ। ਉਹ ਦੀ ਚੌੜਾਈ ਪੱਚੀ ਹਜ਼ਾਰ ਅਤੇ ਲੰਬਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਅਤੇ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ।
9 ੯ ਭੇਟਾਂ ਦਾ ਭਾਗ ਜਿਹੜਾ ਤੁਸੀਂ ਯਹੋਵਾਹ ਦੇ ਲਈ ਛੱਡੋਗੇ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਹੋਵੇਗਾ।
10 ੧੦ ਇਹ ਪਵਿੱਤਰ ਭੇਟਾਂ ਦਾ ਭਾਗ ਉਹਨਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ। ਉਤਰ ਵੱਲ ਉਹ ਦੀ ਲੰਬਾਈ ਪੱਚੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੂਰਬ ਦੀ ਵੱਲ ਅਤੇ ਪੱਚੀ ਹਜ਼ਾਰ ਉਹ ਦੀ ਲੰਬਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ।
11 ੧੧ ਇਹ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਾਦੋਕ ਦੇ ਪੁੱਤਰਾਂ ਵਿੱਚੋਂ ਪਵਿੱਤਰ ਕੀਤੇ ਗਏ ਹਨ, ਜਿਹਨਾਂ ਨੇ ਮੇਰੇ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ, ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ।
12 ੧੨ ਦੇਸ ਦੀ ਭੇਟਾਂ ਵਿੱਚੋਂ ਲੇਵੀ ਦੇ ਭਾਗ ਦੀ ਹੱਦ ਕੋਲ ਇਹ ਉਹਨਾਂ ਦੇ ਲਈ ਭੇਟਾਂ ਹੋਵੇਗੀ, ਜਿਹੜੀ ਅੱਤ ਪਵਿੱਤਰ ਹੋਵੇਗੀ।
13 ੧੩ ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਹੋਵੇਗੀ।
14 ੧੪ ਉਹ ਉਸ ਵਿੱਚੋਂ ਨਾ ਵੇਚਣ, ਨਾ ਕਿਸੇ ਨਾਲ ਬਦਲਣ, ਅਤੇ ਨਾ ਦੇਸ ਦਾ ਪਹਿਲਾ ਫਲ ਆਪਣੇ ਕੋਲੋਂ ਜਾਣ ਦੇਣ, ਕਿਉਂ ਜੋ ਉਹ ਯਹੋਵਾਹ ਲਈ ਪਵਿੱਤਰ ਹੈ।
15 ੧੫ ਉਹ ਪੰਜ ਹਜ਼ਾਰ ਦੀ ਚੌੜਾਈ ਦਾ ਬਾਕੀ ਭਾਗ ਉਸ ਪੱਚੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ-ਦੁਆਲੇ ਦੇ ਲਈ ਸ਼ਾਮਲਾਟ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ।
16 ੧੬ ਉਹ ਦੀ ਮਿਣਤੀ ਇਹ ਹੋਵੇਗੀ - ਉਤਰ ਵੱਲ ਚਾਰ ਹਜ਼ਾਰ ਪੰਜ ਸੌ, ਦੱਖਣ ਵੱਲ ਚਾਰ ਹਜ਼ਾਰ ਪੰਜ ਸੌ, ਤੇ ਪੂਰਬ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੱਛਮ ਵੱਲ ਚਾਰ ਹਜ਼ਾਰ ਪੰਜ ਸੌ ਹੱਥ।
17 ੧੭ ਸ਼ਹਿਰ ਦੀ ਸ਼ਾਮਲਾਟ ਉੱਤਰ ਵੱਲ ਦੋ ਸੌ ਪੰਜਾਹ, ਦੱਖਣ ਵੱਲ ਦੋ ਸੌ ਪੰਜਾਹ, ਪੂਰਬ ਵੱਲ ਦੋ ਸੌ ਪੰਜਾਹ ਅਤੇ ਪੱਛਮ ਵੱਲ ਦੋ ਸੌ ਪੰਜਾਹ ਹੱਥ।
18 ੧੮ ਪਵਿੱਤਰ ਭੇਟਾਂ ਦੇ ਸਾਹਮਣੇ ਰਹਿੰਦੀ ਲੰਬਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਉਹ ਪਵਿੱਤਰ ਭੇਟਾਂ ਦੇ ਸਾਹਮਣੇ ਹੋਵੇਗੀ ਅਤੇ ਉਹ ਦਾ ਹਾਸਲ ਉਹਨਾਂ ਦੇ ਖਾਣ-ਪੀਣ ਲਈ ਹੋਵੇਗਾ, ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ।
19 ੧੯ ਸ਼ਹਿਰ ਵਿੱਚ ਕੰਮ ਕਰਨ ਵਾਲੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਉਸ ਦੀ ਸੇਵਾ ਕਰਨਗੇ।
20 ੨੦ ਭੇਟਾਂ ਦੇ ਸਾਰੇ ਭਾਗ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਪੱਚੀ ਹਜ਼ਾਰ ਹੋਵੇਗੀ, ਤੁਸੀਂ ਪਵਿੱਤਰ ਭੇਟਾਂ ਦੇ ਭਾਗ ਨੂੰ ਵਰਗਾਕਾਰ ਦੀ ਸ਼ਕਲ ਵਿੱਚ ਸ਼ਹਿਰ ਦੀ ਮਿਰਾਸ ਦੇ ਨਾਲ ਛੱਡੋਗੇ।
21 ੨੧ ਰਹਿੰਦਾ ਜਿਹੜਾ ਪਵਿੱਤਰ ਭੇਟਾਂ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾਂ ਦੇ ਭਾਗ ਦੇ ਪੱਚੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੱਚੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ, ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤਰ ਭੇਟਾਂ ਦਾ ਭਾਗ ਅਤੇ ਪਵਿੱਤਰ ਸਥਾਨ ਅਤੇ ਭਵਨ ਉਹ ਦੇ ਵਿਚਕਾਰ ਹੋਵੇਗਾ।
22 ੨੨ ਲੇਵੀ ਦੀ ਮਿਰਾਸ ਵਿੱਚੋਂ ਅਤੇ ਸ਼ਹਿਰ ਦੀ ਮਿਰਾਸ ਵਿੱਚੋਂ ਜਿਹੜੀ ਰਾਜਕੁਮਾਰ ਦੀ ਮਿਰਾਸ ਦੇ ਵਿਚਕਾਰ ਹੈ, ਯਹੂਦਾਹ ਦੀ ਹੱਦ ਅਤੇ ਬਿਨਯਾਮੀਨ ਦੀ ਹੱਦ ਦੇ ਵਿਚਾਲੇ, ਰਾਜਕੁਮਾਰ ਦੇ ਲਈ ਹੋਵੇਗੀ।
23 ੨੩ ਬਾਕੀ ਗੋਤਾਂ ਦੇ ਲਈ ਅਜਿਹਾ ਹੋਵੇਗਾ ਕਿ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਬਿਨਯਾਮੀਨ ਦੇ ਲਈ ਇੱਕ ਭਾਗ ਹੋਵੇਗਾ।
24 ੨੪ ਬਿਨਯਾਮੀਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਸ਼ਿਮਓਨ ਦੇ ਲਈ ਇੱਕ ਭਾਗ ਹੋਵੇਗਾ।
25 ੨੫ ਸ਼ਿਮਓਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਿੱਸਾਕਾਰ ਦੇ ਲਈ ਇੱਕ ਭਾਗ ਹੋਵੇਗਾ।
26 ੨੬ ਯਿੱਸਾਕਾਰ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਜ਼ਬੂਲੁਨ ਦੇ ਲਈ ਇੱਕ ਭਾਗ ਹੋਵੇਗਾ।
27 ੨੭ ਜ਼ਬੂਲੁਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਗਾਦ ਦੇ ਲਈ ਇੱਕ ਭਾਗ ਹੋਵੇਗਾ।
28 ੨੮ ਗਾਦ ਦੀ ਹੱਦ ਦੇ ਨਾਲ ਲੱਗਵੀਂ ਦੱਖਣ ਵੱਲ ਦੱਖਣੀ ਕੰਢੇ ਦੀ ਹੱਦ ਤਾਮਾਰ ਤੋਂ ਲੈ ਕੇ ਮਰੀਬੋਥ-ਕਾਦੇਸ਼ ਦੇ ਪਾਣੀ ਤੋਂ ਮਿਸਰ ਦੀ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਹੋਵੇਗੀ।
29 ੨੯ ਇਹ ਉਹ ਦੇਸ ਹੈ ਜਿਹ ਨੂੰ ਤੁਸੀਂ ਮਿਰਾਸ ਦੇ ਲਈ ਪਰਚੀਆਂ ਪਾ ਕੇ ਇਸਰਾਏਲ ਦੇ ਗੋਤਾਂ ਦੇ ਵਿੱਚ ਵੰਡੋਗੇ ਅਤੇ ਇਹ ਉਹਨਾਂ ਦੇ ਭਾਗ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।
30 ੩੦ ਸ਼ਹਿਰ ਤੋਂ ਬਾਹਰ ਜਾਣ ਵਾਲੇ ਰਾਹ ਇਹ ਹਨ - ਉਤਰ ਵੱਲ ਮਿਣਤੀ ਚਾਰ ਹਜ਼ਾਰ ਪੰਜ ਸੌ
31 ੩੧ ਅਤੇ ਸ਼ਹਿਰ ਦੇ ਫਾਟਕਾਂ ਦੇ ਨਾਮ ਇਸਰਾਏਲ ਗੋਤਾਂ ਦੇ ਨਾਵਾਂ ਤੇ ਰੱਖੇ ਜਾਣਗੇ। ਤਿੰਨ ਫਾਟਕ ਉੱਤਰ ਵੱਲ - ਇੱਕ ਫਾਟਕ ਰਊਬੇਨ ਦਾ, ਇੱਕ ਫਾਟਕ ਯਹੂਦਾਹ ਦਾ, ਇੱਕ ਫਾਟਕ ਲੇਵੀ ਦਾ ਹੋਵੇਗਾ।
32 ੩੨ ਪੂਰਬ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਯੂਸੁਫ਼ ਦਾ, ਇੱਕ ਫਾਟਕ ਬਿਨਯਾਮੀਨ ਦਾ, ਇੱਕ ਫਾਟਕ ਦਾਨ ਦਾ ਹੋਵੇਗਾ।
33 ੩੩ ਦੱਖਣ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਸ਼ਿਮਓਨ ਦਾ, ਇੱਕ ਫਾਟਕ ਯਿੱਸਾਕਾਰ ਦਾ, ਅਤੇ ਇੱਕ ਫਾਟਕ ਜ਼ਬੂਲੁਨ ਦਾ ਹੋਵੇਗਾ।
34 ੩੪ ਪੱਛਮ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਗਾਦ ਦਾ, ਇੱਕ ਫਾਟਕ ਆਸ਼ੇਰ ਦਾ, ਇੱਕ ਫਾਟਕ ਨਫ਼ਤਾਲੀ ਦਾ ਹੋਵੇਗਾ।
35 ੩੫ ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਸ਼ਾਮਾ ਹੈ।”