< ਹਿਜ਼ਕੀਏਲ 5 >
1 ੧ ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ।
「人子啊,你要拿一把快刀,當作剃頭刀,用這刀剃你的頭髮和你的鬍鬚,用天平將鬚髮平分。
2 ੨ ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਉੱਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ।
圍困城的日子滿了,你要將三分之一在城中用火焚燒,將三分之一在城的四圍用刀砍碎,將三分之一任風吹散;我也要拔刀追趕。
3 ੩ ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ
你要從其中取幾根包在衣襟裏,
4 ੪ ਫੇਰ ਉਹਨਾਂ ਵਿੱਚੋਂ ਕੁਝ ਵਾਲ਼ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ। ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।
再從這幾根中取些扔在火中焚燒,從裏面必有火出來燒入以色列全家。
5 ੫ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ। ਮੈਂ ਉਸ ਨੂੰ ਕੌਮਾਂ ਦੇ ਵਿਚਕਾਰ ਰੱਖਿਆ ਹੈ ਅਤੇ ਉਹ ਦੇ ਆਲੇ-ਦੁਆਲੇ ਦੇਸ ਹਨ।
主耶和華如此說:這就是耶路撒冷。我曾將她安置在列邦之中;列國都在她的四圍。
6 ੬ ਉਸ ਨੇ ਮੇਰੇ ਨਿਆਂਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਂਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ।
她行惡,違背我的典章,過於列國;干犯我的律例,過於四圍的列邦,因為她棄掉我的典章。至於我的律例,她並沒有遵行。
7 ੭ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।
所以主耶和華如此說:因為你們紛爭過於四圍的列國,也不遵行我的律例,不謹守我的典章,並以遵從四圍列國的惡規尚不滿意,
8 ੮ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ।
所以主耶和華如此說:看哪,我與你反對,必在列國的眼前,在你中間,施行審判;
9 ੯ ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ।
並且因你一切可憎的事,我要在你中間行我所未曾行的,以後我也不再照着行。
10 ੧੦ ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।
在你中間父親要吃兒子,兒子要吃父親。我必向你施行審判,我必將你所剩下的分散四方。」
11 ੧੧ ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।
主耶和華說:「我指着我的永生起誓,因你用一切可憎的物、可厭的事玷污了我的聖所,故此,我定要使你人數減少,我眼必不顧惜你,也不可憐你。
12 ੧੨ ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।
你的民三分之一必遭瘟疫而死,在你中間必因饑荒消滅;三分之一必在你四圍倒在刀下;我必將三分之一分散四方,並要拔刀追趕他們。
13 ੧੩ ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ। ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਆਖਿਆ ਸੀ।
「我要這樣成就怒中所定的;我向他們發的忿怒止息了,自己就得着安慰。我在他們身上成就怒中所定的那時,他們就知道我-耶和華所說的是出於熱心;
14 ੧੪ ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ।
並且我必使你在四圍的列國中,在經過的眾人眼前,成了荒涼和羞辱。
15 ੧੫ ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ।
這樣,我必以怒氣和忿怒,並烈怒的責備,向你施行審判。那時,你就在四圍的列國中成為羞辱、譏刺、警戒、驚駭。這是我-耶和華說的。
16 ੧੬ ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।
那時,我要將滅人、使人饑荒的惡箭,就是射去滅人的,射在你們身上,並要加增你們的饑荒,斷絕你們所倚靠的糧食;
17 ੧੭ ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ। ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਆਖਿਆ ਹੈ।
又要使饑荒和惡獸到你那裏,叫你喪子,瘟疫和流血的事也必盛行在你那裏;我也要使刀劍臨到你。這是我-耶和華說的。」