< ਹਿਜ਼ਕੀਏਲ 5 >

1 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ।
“Son of man, go and shave your head and your beard using a sharp sword like a barber's razor. Then divide up the hair using a set of scales.
2 ਫਿਰ ਜਦੋਂ ਘੇਰੇ ਦੇ ਦਿਨ ਪੂਰੇ ਹੋ ਜਾਣ ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇੱਧਰ ਉੱਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ।
Once the days of the siege have finished, burn up one third of the hair inside the city; slash at another third with a sword around the city; and scatter another third in the wind. I will let loose a sword behind them to chase them.
3 ਉਹਨਾਂ ਵਿੱਚੋਂ ਥੋੜ੍ਹੇ ਜਿਹੇ ਵਾਲ਼ ਗਿਣ ਕੇ ਲੈ ਅਤੇ ਉਹਨਾਂ ਨੂੰ ਆਪਣੇ ਪੱਲੇ ਵਿੱਚ ਬੰਨ੍ਹ
Take just a few hairs and tuck them into the hem of your clothes.
4 ਫੇਰ ਉਹਨਾਂ ਵਿੱਚੋਂ ਕੁਝ ਵਾਲ਼ ਲੈ ਕੇ ਕੱਢ ਕੇ ਅੱਗ ਵਿੱਚ ਸਾੜ ਦੇ। ਇਸ ਵਿੱਚੋਂ ਇੱਕ ਅਗਨੀ ਇਸਰਾਏਲ ਦੇ ਸਾਰੇ ਘਰਾਣੇ ਵਿੱਚ ਨਿੱਕਲੇਗੀ।
Take some of these and toss them into the fire to burn them. A fire will spread from there to burn everyone in Israel.
5 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਯਰੂਸ਼ਲਮ ਇਹੋ ਹੀ ਹੈ। ਮੈਂ ਉਸ ਨੂੰ ਕੌਮਾਂ ਦੇ ਵਿਚਕਾਰ ਰੱਖਿਆ ਹੈ ਅਤੇ ਉਹ ਦੇ ਆਲੇ-ਦੁਆਲੇ ਦੇਸ ਹਨ।
This is what the Lord God says: This represents Jerusalem. I placed her right in the middle of the nations, surrounded by other countries.
6 ਉਸ ਨੇ ਮੇਰੇ ਨਿਆਂਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਂਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ।
But she rebelled against my rules, acting more wickedly than the nations, and she defied my regulations more than the countries surrounding her. Her people rejected my rules and refused to follow my regulations.
7 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।
Consequently this is what the Lord God says: You have caused more trouble than the nations around you. You refused to follow my rules and keep my regulations. In fact you didn't even live up to the standards of the nations surrounding you.
8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ।
So this is what the Lord God says: Watch out, because it's me who is condemning you, Jerusalem! I'm going to carry out my sentence against you while the other nations watch.
9 ਮੈਂ ਤੇਰੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਤੇਰੇ ਨਾਲ ਉਹ ਕਰਾਂਗਾ, ਜੋ ਮੈਂ ਹੁਣ ਤੱਕ ਕਦੇ ਨਹੀਂ ਕੀਤਾ ਅਤੇ ਅੱਗੇ ਲਈ ਇਹੋ ਜਿਹਾ ਕਿਸੇ ਨਾਲ ਵੀ ਨਹੀਂ ਕਰਾਂਗਾ।
Because of all the disgusting things you've done, I'm going to do to you what I've never done before—and I won't ever do again.
10 ੧੦ ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।
In your city parents will eat their own children, and children will eat their parents. I'm going to punish you and scatter in every directions those who are left.
11 ੧੧ ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂ ਜੋ ਤੂੰ ਆਪਣਿਆਂ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ।
As I live, declares the Lord God, because you have made my sanctuary unclean with all your offensive idols and disgusting practices, I will stop treating you well. I won't be kind to you—I won't show you any pity.
12 ੧੨ ਤੇਰਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ। ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।
A third of your people will die from disease or starvation inside the city; a third will be killed by the sword outside the city walls; and a third I will scatter in the wind in all directions, and let loose a sword behind them to chase them.
13 ੧੩ ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ। ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਆਖਿਆ ਸੀ।
Once my anger is over and I've finished punishing them, then I'll be satisfied. When I've finished punishing them, then they'll know that I, the Lord, meant what I said when I spoke so strongly.
14 ੧੪ ਇਸ ਤੋਂ ਬਿਨਾਂ ਮੈਂ ਤੈਨੂੰ ਉਹਨਾਂ ਕੌਮਾਂ ਦੇ ਵਿੱਚ ਜੋ ਤੇਰੇ ਆਲੇ-ਦੁਆਲੇ ਹਨ ਅਤੇ ਉਹਨਾਂ ਸਾਰਿਆਂ ਦੀਆਂ ਨਜ਼ਰਾਂ ਵਿੱਚ ਜੋ ਉੱਥੋਂ ਲੰਘਣਗੇ, ਉਜਾੜ ਅਤੇ ਬਦਨਾਮ ਬਣਾਵਾਂਗਾ।
I'm going to ruin you and humiliate you in front of the nations surrounding you, in the sight of every passer-by.
15 ੧੫ ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ।
You will be criticized and mocked, you'll be a warning and something horrifying to the surrounding nations when I carry out my sentence against you in my rage and furious anger. I the Lord have spoken.
16 ੧੬ ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।
When I pour down on you deadly arrows of famine and destruction they're intended to kill you. I will make your famine worse by stopping your food supply.
17 ੧੭ ਮੈਂ ਤੇਰੇ ਵਿੱਚ ਕਾਲ ਅਤੇ ਬੁਰੇ ਦਰਿੰਦੇ ਭੇਜਾਂਗਾ ਅਤੇ ਉਹ ਤੈਨੂੰ ਔਂਤਰਾ ਕਰਨਗੇ। ਤੇਰੇ ਵਿੱਚੋਂ ਦੀ ਬਵਾ ਅਤੇ ਖੂਨ-ਖ਼ਰਾਬਾ ਲੰਘੇਗਾ ਅਤੇ ਮੈਂ ਤੇਰੇ ਉੱਤੇ ਤਲਵਾਰ ਲਿਆਵਾਂਗਾ। ਮੈਂ ਯਹੋਵਾਹ ਨੇ ਇਹ ਆਖਿਆ ਹੈ।
I will send famine and wild animals to attack you. You'll have no children left. Disease and killing will sweep over you, and I will bring armies to attack you. I the Lord have spoken.”

< ਹਿਜ਼ਕੀਏਲ 5 >