< ਹਿਜ਼ਕੀਏਲ 6 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
ヱホバの言われに臨みて言ふ
2 ੨ ਕਿ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਵੱਲ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।
人の子よ汝の面をイスラエルの山々にむけて預言して言ふべし
3 ੩ ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।
イスラエルの山よ主ヱホバの言を聽け主ヱホバ山と岡と谷と平原にむかひて斯いひたまふ視よ我劍を汝等に遣り汝らの崇邱を滅ぼす
4 ੪ ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।
汝等の壇は荒され日の像は毀たれん我汝らの中の殺さるる者をして汝らの偶像の前に仆れしむべし
5 ੫ ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ਅਤੇ ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਆਲੇ-ਦੁਆਲੇ ਖਿਲਾਰ ਦਿਆਂਗਾ।
我イスラエルの子孫の尸骸をその偶像の前に置ん汝らの骨をその壇の周圍に散さん
6 ੬ ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਥੰਮ੍ਹ ਢਾਹੇ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ।
凡て汝らの住ところにて邑々は滅され崇邱は荒されん斯して汝らの壇は壞れて荒れ汝らの偶像は毀たれて滅び汝等の日の像は斫たふされ汝等の作りし者は絕されん
7 ੭ ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!
又殺さるる者なんぢらの中に仆れん汝等これに由て吾ヱホバなるを知るにいたらん
8 ੮ ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ।
我或者を汝らにのこす即ち劍をのがれて異邦の中にをる者國々の中にちらさるる者是なり
9 ੯ ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ। ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ।
汝等の中の逃れたる者はその擄ゆかれし國々において我を記念ふに至らん是は我かれらの我をはなれたるその姦淫をなすの心を挫き且かれらの姦淫を好みてその偶像を慕ふところの目を挫くに由てなり而して彼等はその諸の憎むべき者をもて爲たるところの惡のために自ら恨むべし
10 ੧੦ ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਂਵੇਂ ਹੀ ਨਹੀਂ ਆਖਿਆ ਸੀ ਕਿ ਮੈਂ ਉਹਨਾਂ ਉੱਤੇ ਇਹ ਬੁਰਿਆਈ ਲਿਆਵਾਂਗਾ।
斯彼等はわがヱホバなるを知るにいたらん吾がこの災害をかれらになさんと語しことは徒然にならざるなり
11 ੧੧ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।
主ヱホバかく言たまふ汝手をもて撃ち足を踏ならして言へ嗚呼凡てイスラエルの家の惡き憎むべき者は禍なるかな皆刀と饑饉と疫病に仆るべし
12 ੧੨ ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ।
遠方にある者は疫病にて死に近方にある者は刀に仆れん又生存りて身を全うする者は饑饉に死ぬべし斯我わが憤怒を彼等に洩しつくすべし
13 ੧੩ ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
彼等の殺さるる者その偶像の中にありその壇の周圍にあり諸の高岡にあり諸の山の頂にあり諸の靑樹の下にあり諸の茂れる橡樹の下にあり彼等が馨しき香をその諸の偶像にささげたる處にあらん其時汝等はわがヱホバなるを知るべし
14 ੧੪ ਮੈਂ ਆਪਣਾ ਹੱਥ ਉਹਨਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੱਕ ਉਹਨਾਂ ਦੇ ਦੇਸ ਦੀਆਂ ਸਾਰੀਆਂ ਬਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
我手をかれらの上に伸べ凡てかれらの住居ところにて其地を荒してデブラの野にもまさる荒地となすべし是によりて彼らはわがヱホバなるを知るにいたらん