< ਹਿਜ਼ਕੀਏਲ 7 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ,
সদাপ্রভুর এই বাক্য আমার কাছে উপস্থিত হল,
2 ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ।
“হে মানবসন্তান, ইস্রায়েল দেশের প্রতি সার্বভৌম সদাপ্রভু এই কথা বলেন, “‘শেষ সময়! দেশের চার কোনায় শেষ সময় উপস্থিত হয়েছে!
3 ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ।
এখন সেই সময় তোমার উপর এসে পড়েছে এবং তোমার বিরুদ্ধে আমি আমার ক্রোধ ঢেলে দেব। তোমার আচরণ অনুসারে আমি তোমার বিচার করব এবং তোমার সমস্ত জঘন্য কাজের জন্য তোমাকে শাস্তি দেব।
4 ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!
আমি তোমার প্রতি করুণা দেখাব না; ক্ষমা করব না। আমি নিশ্চয়ই তোমার আচরণ ও তোমার মধ্যেকার জঘন্য কাজের জন্য তোমাকে শাস্তি দেব। “‘তখন তুমি জানবে যে আমিই সদাপ্রভু।’
5 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇੱਕ ਬਿਪਤਾ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ!
“সার্বভৌম সদাপ্রভু এই কথা বলেন: “‘বিপর্যয়! যে বিপর্যয়ের কথা শোনা যায়নি! দেখো, তা আসছে!
6 ਅੰਤ ਆ ਪਹੁੰਚਿਆ, ਹਾਂ, ਅੰਤ ਆ ਪਹੁੰਚਿਆ! ਅੰਤ ਤੇਰੇ ਵਿਰੁੱਧ ਜਾਗ ਉੱਠਿਆ! ਵੇਖ, ਉਹ ਆ ਪਹੁੰਚਿਆ ਹੈ!
শেষ সময় এসে পড়েছে! শেষ সময় এসে পড়েছে! তোমাদের বিরুদ্ধে তা জেগে উঠেছে। দেখো, তা আসছে!
7 ਹੇ ਧਰਤੀ ਦੇ ਰਹਿਣ ਵਾਲੇ! ਤੇਰੀ ਵਾਰੀ ਆ ਗਈ! ਸਮਾਂ ਆ ਗਿਆ ਹੈ! ਵਿਨਾਸ਼ ਦਾ ਦਿਨ ਆ ਗਿਆ ਹੈ, ਪਹਾੜਾਂ ਉੱਤੇ ਅੱਗੇ ਤੋਂ ਅਨੰਦ ਨਹੀਂ ਹੋਵੇਗਾ।
তোমাদের উপর সর্বনাশ এসে পড়েছে, তোমরা যারা এই দেশে বসবাস করো। সময় উপস্থিত! সেদিন কাছে এসেছে! পর্বতের উপরে আনন্দ নেই, আছে আতঙ্ক।
8 ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ।
আমি তোমার উপর আমার ক্রোধ ঢালতে যাচ্ছি ও আমার রাগ তোমার উপর ব্যয় করব; তোমার আচরণ অনুসারে আমি তোমার বিচার করব এবং তোমার সমস্ত জঘন্য কাজের জন্য তোমাকে শাস্তি দেব।
9 ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।
আমি তোমার প্রতি করুণা দেখাব না; আমি ক্ষমা করব না। আমি তোমার আচরণ ও তোমার মধ্যেকার জঘন্য কাজের পাওনা তোমাকে দেব। “‘তখন তুমি জানবে যে আমি সদাপ্রভুই তোমাকে আঘাত করি।
10 ੧੦ ਵੇਖ, ਉਹ ਦਿਨ ਵੇਖ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘਮੰਡ ਵਿੱਚ ਡੋਡੀਆਂ ਲੱਗੀਆਂ ਹਨ।
“‘দেখো, দিন এসেছে! তা এসে পড়েছে! সর্বনাশ ফেটে বেরিয়েছে, লাঠিতে কুঁড়ি ধরেছে, অহংকারের ফুল ফুটেছে!
11 ੧੧ ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ। ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ।
হিংস্রতা উঠে এসেছে অন্যায়কারীদের লাঠি দ্বারা শাস্তি দেওয়া হবে; কোনও মানুষ বাদ যাবে না, কোনও জনসাধারণও না, তাদের কোনও ধনসম্পদ, মূল্যবান কিছুই না।
12 ੧੨ ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ।
সময় হয়েছে! সেদিন এসে গেছে! ক্রেতা আনন্দ না করুক বা বিক্রেতা শোক না করুক, কারণ আমার ক্রোধ সমস্ত জনসাধারণের উপরে।
13 ੧੩ ਕੋਈ ਵੀ ਵੇਚਣ ਵਾਲਾ ਭਾਵੇਂ ਜੀਉਂਦਾ ਰਹੇ ਤਾਂ ਵੀ ਆਪਣੀ ਵਿਕੀ ਹੋਈ ਚੀਜ਼ ਦੇ ਕੋਲ ਨਹੀਂ ਮੁੜੇਗਾ, ਕਿਉਂਕਿ ਦਰਸ਼ਣ ਸਾਰੀ ਹੀ ਭੀੜ ਦੇ ਵਿਰੁੱਧ ਹੈ; ਉਹ ਨਹੀਂ ਮੁੜਨਗੇ, ਇਸ ਪਾਪ ਦੇ ਵਿੱਚ ਰਹਿਣ ਵਾਲਾ ਕੋਈ ਵੀ ਮਨੁੱਖ ਮਜ਼ਬੂਤ ਨਹੀਂ ਕੀਤਾ ਜਾਵੇਗਾ।
বিক্রেতা ফেরত পাবে না যে জমি বিক্রি হয়েছে, যতক্ষণ বিক্রেতা ও ক্রেতা উভয়েই বেঁচে থাকে। কারণ সমস্ত লোকের জন্য এই দর্শনে পরিবর্তন হবে না। তাদের পাপের জন্য একজনও তার জীবন রক্ষা করতে পারবে না।
14 ੧੪ ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ।
“‘যদিও তারা তূরী বাজিয়ে সবকিছু প্রস্তুত করেছে, কিন্তু কেউ যুদ্ধে যাবে না, কারণ সমস্ত জনসাধারণের উপরে আমার ক্রোধ আছে।
15 ੧੫ ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।
বাইরে তরোয়াল; ভিতরে দুর্ভিক্ষ ও মহামারি, যারা দেশের ভিতরে থাকবে তারা তরোয়াল দ্বারা মারা পড়বে, যারা নগরের ভিতরে থাকবে তাদের দুর্ভিক্ষ ও মহামারি গ্রাস করবে।
16 ੧੬ ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ।
যারা পালাতে পারবে তারা পাহাড়ে পালাবে। উপত্যকার ঘুঘুর মতো, তারা বিলাপ করবে, প্রত্যেকে নিজেদের পাপের জন্য।
17 ੧੭ ਸਾਰੇ ਹੱਥ ਨਿਰਬਲ ਹੋਣਗੇ ਅਤੇ ਸਾਰੇ ਗੋਡੇ ਪਾਣੀ ਵਾਂਗੂੰ ਕਮਜ਼ੋਰ ਹੋ ਜਾਣਗੇ।
প্রত্যেকের হাত অবশ হয়ে যাবে; প্রত্যেকের হাঁটু জলের মতো দুর্বল হয়ে পড়বে।
18 ੧੮ ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈਅ ਉਹਨਾਂ ਉੱਤੇ ਛਾ ਜਾਵੇਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ।
তারা চট পরবে ও ভীষণ ভয়ে কাঁপবে। লজ্জায় তাদের প্রত্যেকের মুখ ঢাকা পড়বে ও তাদের প্রত্যেকের মাথা কামানো হবে।
19 ੧੯ ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ। ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ। ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ।
“‘তারা রাস্তায় তাদের রুপো ফেলে দেবে এবং তাদের সোনা অশুচি জিনিস হবে। সদাপ্রভুর ক্রোধের দিন তাদের রুপো ও সোনা তাদের রক্ষা করতে পারবে না। তা দিয়ে তাদের খিদে মিটবে না বা পেট ভরবে না, কারণ সেগুলিই তাদের পাপের মধ্যে ফেলেছে।
20 ੨੦ ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ।
তাদের সুন্দর গহনার জন্য তারা গর্ববোধ করত এবং সেগুলি ব্যবহার করে ঘৃণ্য প্রতিমা। তারা সেগুলি দিয়ে জঘন্য মূর্তি তৈরি করত; সুতরাং আমি তাদের জন্য সেগুলি অশুচি করে দেব।
21 ੨੧ ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭਰਿਸ਼ਟ ਕਰਨਗੇ।
আমি তাদের সম্পদ লুট হিসেবে বিদেশিদের হাতে দেব এবং লুটের জিনিস হিসেবে পৃথিবীর দুষ্ট লোকদের হাতে তুলে দেব, তারা সেগুলি অপবিত্র করবে।
22 ੨੨ ਮੈਂ ਆਪਣਾ ਮੂੰਹ ਉਹਨਾਂ ਵੱਲੋਂ ਫੇਰ ਲਵਾਂਗਾ, ਜਦ ਉਹ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰਨਗੇ। ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭਰਿਸ਼ਟ ਕਰਨਗੇ।
আমি তাদের থেকে মুখ ঘুরিয়ে নেব, এবং যে স্থান আমি ধন বলে মনে করি চোরেরা তা অপবিত্র করবে, তারা সেখানে ঢুকবে এবং তা অপবিত্র করবে।
23 ੨੩ ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ।
“‘শিকল প্রস্তুত করো! কেননা দেশ রক্তপাতে পূর্ণ এবং নগর হিংস্রতায় পরিপূর্ণ।
24 ੨੪ ਇਸ ਲਈ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਉਹ ਉਹਨਾਂ ਦੇ ਘਰਾਂ ਦੇ ਮਾਲਕ ਬਣਨਗੇ, ਮੈਂ ਜ਼ੋਰਾਵਰਾਂ ਦਾ ਘਮੰਡ ਮਿਟਾ ਦਿਆਂਗਾ ਅਤੇ ਉਹਨਾਂ ਦੇ ਪਵਿੱਤਰ ਸਥਾਨ ਭਰਿਸ਼ਟ ਕੀਤੇ ਜਾਣਗੇ।
তাদের ঘরবাড়ি দখল করার জন্য আমি জাতিদের মধ্যে সবচেয়ে দুষ্ট জাতিকে নিয়ে আসব; আমি শক্তিশালীদের অহংকার ভেঙে দেব, আর তাদের পবিত্র জায়গাগুলি অপবিত্র হবে।
25 ੨੫ ਤਬਾਹੀ ਆਉਂਦੀ ਹੈ ਅਤੇ ਉਹ ਸ਼ਾਂਤੀ ਨੂੰ ਲੱਭਣਗੇ, ਪਰ ਉਹ ਹੈ ਨਹੀਂ।
সন্ত্রাস আসলে, তারা বৃথা শান্তির খোঁজ করবে।
26 ੨੬ ਬਿਪਤਾ ਤੇ ਬਿਪਤਾ ਅਤੇ ਅਫ਼ਵਾਹ ਤੇ ਅਫ਼ਵਾਹ ਆਉਂਦੀ ਹੈ। ਤਦ ਉਹ ਨਬੀ ਕੋਲੋਂ ਦਰਸ਼ਣ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ।
বিপদের উপর বিপদ আসবে, এবং গুজবের উপর গুজব। তারা ভাববাদীর কাছ থেকে দর্শন পাবার জন্য যাবে; প্রাচীন লোকদের উপদেশের মতন যাজকদের বিধান সম্বন্ধে শিক্ষা হারিয়ে যাবে।
27 ੨੭ ਰਾਜਾ ਸੋਗ ਕਰੇਗਾ, ਸ਼ਹਿਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ। ਮੈਂ ਉਹਨਾਂ ਦੇ ਚਾਲ ਚਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ।
রাজা বিলাপ করবে, রাজকুমার হতাশাগ্রস্ত হবে, আর দেশের লোকদের হাত কাঁপবে। আমি তাদের আচরণ অনুযায়ী তাদের সঙ্গে ব্যবহার করব, আর তাদের মানদণ্ড অনুযায়ী আমি তাদের বিচার করব। “‘তখন তারা জানবে যে আমিই সদাপ্রভু।’”

< ਹਿਜ਼ਕੀਏਲ 7 >