< ਹਿਜ਼ਕੀਏਲ 7 >
1 ੧ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ,
Moreover the word of Jehovah came unto me, saying,
2 ੨ ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ।
And thou, son of man, thus saith the Lord Jehovah unto the land of Israel, An end: the end is come upon the four corners of the land.
3 ੩ ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ।
Now is the end upon thee, and I will send mine anger upon thee, and will judge thee according to thy ways; and I will bring upon thee all thine abominations.
4 ੪ ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!
And mine eye shall not spare thee, neither will I have pity; but I will bring thy ways upon thee, and thine abominations shall be in the midst of thee: and ye shall know that I am Jehovah.
5 ੫ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇੱਕ ਬਿਪਤਾ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ!
Thus saith the Lord Jehovah: An evil, an only evil; behold, it cometh.
6 ੬ ਅੰਤ ਆ ਪਹੁੰਚਿਆ, ਹਾਂ, ਅੰਤ ਆ ਪਹੁੰਚਿਆ! ਅੰਤ ਤੇਰੇ ਵਿਰੁੱਧ ਜਾਗ ਉੱਠਿਆ! ਵੇਖ, ਉਹ ਆ ਪਹੁੰਚਿਆ ਹੈ!
An end is come, the end is come; it awaketh against thee; behold, it cometh.
7 ੭ ਹੇ ਧਰਤੀ ਦੇ ਰਹਿਣ ਵਾਲੇ! ਤੇਰੀ ਵਾਰੀ ਆ ਗਈ! ਸਮਾਂ ਆ ਗਿਆ ਹੈ! ਵਿਨਾਸ਼ ਦਾ ਦਿਨ ਆ ਗਿਆ ਹੈ, ਪਹਾੜਾਂ ਉੱਤੇ ਅੱਗੇ ਤੋਂ ਅਨੰਦ ਨਹੀਂ ਹੋਵੇਗਾ।
Thy doom is come unto thee, O inhabitant of the land: the time is come, the day is near, [a day of] tumult, and not [of] joyful shouting, upon the mountains.
8 ੮ ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ।
Now will I shortly pour out my wrath upon thee, and accomplish mine anger against thee, and will judge thee according to thy ways; and I will bring upon thee all thine abominations.
9 ੯ ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।
And mine eye shall not spare, neither will I have pity: I will bring upon thee according to thy ways; and thine abominations shall be in the midst of thee; and ye shall know that I, Jehovah, do smite.
10 ੧੦ ਵੇਖ, ਉਹ ਦਿਨ ਵੇਖ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘਮੰਡ ਵਿੱਚ ਡੋਡੀਆਂ ਲੱਗੀਆਂ ਹਨ।
Behold, the day, behold, it cometh: thy doom is gone forth; the rod hath blossomed, pride hath budded.
11 ੧੧ ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ। ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ।
Violence is risen up into a rod of wickedness; none of them [shall remain], nor of their multitude, nor of their wealth: neither shall there be eminency among them.
12 ੧੨ ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ।
The time is come, the day draweth near: let not the buyer rejoice, nor the seller mourn; for wrath is upon all the multitude thereof.
13 ੧੩ ਕੋਈ ਵੀ ਵੇਚਣ ਵਾਲਾ ਭਾਵੇਂ ਜੀਉਂਦਾ ਰਹੇ ਤਾਂ ਵੀ ਆਪਣੀ ਵਿਕੀ ਹੋਈ ਚੀਜ਼ ਦੇ ਕੋਲ ਨਹੀਂ ਮੁੜੇਗਾ, ਕਿਉਂਕਿ ਦਰਸ਼ਣ ਸਾਰੀ ਹੀ ਭੀੜ ਦੇ ਵਿਰੁੱਧ ਹੈ; ਉਹ ਨਹੀਂ ਮੁੜਨਗੇ, ਇਸ ਪਾਪ ਦੇ ਵਿੱਚ ਰਹਿਣ ਵਾਲਾ ਕੋਈ ਵੀ ਮਨੁੱਖ ਮਜ਼ਬੂਤ ਨਹੀਂ ਕੀਤਾ ਜਾਵੇਗਾ।
For the seller shall not return to that which is sold, although they be yet alive: for the vision is touching the whole multitude thereof, none shall return; neither shall any strengthen himself in the iniquity of his life.
14 ੧੪ ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ।
They have blown the trumpet, and have made all ready; but none goeth to the battle; for my wrath is upon all the multitude thereof.
15 ੧੫ ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।
The sword is without, and the pestilence and the famine within: he that is in the field shall die with the sword; and he that is in the city, famine and pestilence shall devour him.
16 ੧੬ ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ।
But those of them that escape shall escape, and shall be on the mountains like doves of the valleys, all of them moaning, every one in his iniquity.
17 ੧੭ ਸਾਰੇ ਹੱਥ ਨਿਰਬਲ ਹੋਣਗੇ ਅਤੇ ਸਾਰੇ ਗੋਡੇ ਪਾਣੀ ਵਾਂਗੂੰ ਕਮਜ਼ੋਰ ਹੋ ਜਾਣਗੇ।
All hands shall be feeble, and all knees shall be weak as water.
18 ੧੮ ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈਅ ਉਹਨਾਂ ਉੱਤੇ ਛਾ ਜਾਵੇਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ।
They shall also gird themselves with sackcloth, and horror shall cover them; and shame shall be upon all faces, and baldness upon all their heads.
19 ੧੯ ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ। ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ। ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ।
They shall cast their silver in the streets, and their gold shall be as an unclean thing; their silver and their gold shall not be able to deliver them in the day of the wrath of Jehovah: they shall not satisfy their souls, neither fill their bowels; because it hath been the stumblingblock of their iniquity.
20 ੨੦ ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ।
As for the beauty of his ornament, he set it in majesty; but they made the images of their abominations [and] their detestable things therein: therefore have I made it unto them as an unclean thing.
21 ੨੧ ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭਰਿਸ਼ਟ ਕਰਨਗੇ।
And I will give it into the hands of the strangers for a prey, and to the wicked of the earth for a spoil; and they shall profane it.
22 ੨੨ ਮੈਂ ਆਪਣਾ ਮੂੰਹ ਉਹਨਾਂ ਵੱਲੋਂ ਫੇਰ ਲਵਾਂਗਾ, ਜਦ ਉਹ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰਨਗੇ। ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭਰਿਸ਼ਟ ਕਰਨਗੇ।
My face will I turn also from them, and they shall profane my secret [place]; and robbers shall enter into it, and profane it.
23 ੨੩ ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ।
Make the chain; for the land is full of bloody crimes, and the city is full of violence.
24 ੨੪ ਇਸ ਲਈ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਉਹ ਉਹਨਾਂ ਦੇ ਘਰਾਂ ਦੇ ਮਾਲਕ ਬਣਨਗੇ, ਮੈਂ ਜ਼ੋਰਾਵਰਾਂ ਦਾ ਘਮੰਡ ਮਿਟਾ ਦਿਆਂਗਾ ਅਤੇ ਉਹਨਾਂ ਦੇ ਪਵਿੱਤਰ ਸਥਾਨ ਭਰਿਸ਼ਟ ਕੀਤੇ ਜਾਣਗੇ।
Wherefore I will bring the worst of the nations, and they shall possess their houses: I will also make the pride of the strong to cease; and their holy places shall be profaned.
25 ੨੫ ਤਬਾਹੀ ਆਉਂਦੀ ਹੈ ਅਤੇ ਉਹ ਸ਼ਾਂਤੀ ਨੂੰ ਲੱਭਣਗੇ, ਪਰ ਉਹ ਹੈ ਨਹੀਂ।
Destruction cometh; and they shall seek peace, and there shall be none.
26 ੨੬ ਬਿਪਤਾ ਤੇ ਬਿਪਤਾ ਅਤੇ ਅਫ਼ਵਾਹ ਤੇ ਅਫ਼ਵਾਹ ਆਉਂਦੀ ਹੈ। ਤਦ ਉਹ ਨਬੀ ਕੋਲੋਂ ਦਰਸ਼ਣ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ।
Mischief shall come upon mischief, and rumor shall be upon rumor; and they shall seek a vision of the prophet; but the law shall perish from the priest, and counsel from the elders.
27 ੨੭ ਰਾਜਾ ਸੋਗ ਕਰੇਗਾ, ਸ਼ਹਿਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ। ਮੈਂ ਉਹਨਾਂ ਦੇ ਚਾਲ ਚਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ।
The king shall mourn, and the prince shall be clothed with desolation, and the hands of the people of the land shall be troubled: I will do unto them after their way, and according to their deserts will I judge them; and they shall know that I am Jehovah.