< ਹਿਜ਼ਕੀਏਲ 8 >
1 ੧ ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ।
And it came to pass in the sixth year, in the sixth month, in the fifth day of the month, as I sat in my house, and the ancients of Juda sat before me, that the hand of the Lord God fell there upon me.
2 ੨ ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।
And I saw, and behold a likeness as the appearance of fire: from the appearance of his loins, and downward, fire: and from his loins, and upward, as the appearance of brightness, as the appearance of amber.
3 ੩ ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ੁਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ।
And the likeness of a hand was put forth and took me by a lock of my head: and the spirit lifted me up between the earth and the heaven, and brought me in the vision of God into Jerusalem, near the inner gate, that looked toward the north, where was set the idol of jealousy to provoke to jealousy.
4 ੪ ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।
And behold the glory of the God of Israel was there, according to the vision which I had seen in the plain.
5 ੫ ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਆਪਣੀਆਂ ਅੱਖਾਂ ਉਤਰ ਵੱਲ ਚੁੱਕ। ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ।
And he said to me: Son of man, lift up thy eyes towards the way of the north. And I lifted up my eyes towards the way of the north: and behold on the north side of the gate of the altar the idol of jealousy in the very entry.
6 ੬ ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
And he said to me: Son of man, dost thou see, thinkest thou, what these are doing, the great abominations that the house of Israel committeth here, that I should depart far off from my sanctuary? and turn thee yet again and thou shalt see greater abominations.
7 ੭ ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ।
And he brought me in to the door of the court: and I saw, and behold a hole in the wall.
8 ੮ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੰਧ ਨੂੰ ਤੋੜ ਅਤੇ ਜਦੋਂ ਮੈਂ ਕੰਧ ਨੂੰ ਤੋੜਿਆ, ਤਾਂ ਵੇਖੋ ਇੱਕ ਦਰਵਾਜ਼ਾ ਸੀ।
And he said to me: Son of man, dig in the wall. And when I had digged in the wall, behold a door.
9 ੯ ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ ਅਤੇ ਵੇਖ ਕਿ ਕਿਸ ਤਰ੍ਹਾਂ ਦੇ ਘਿਣਾਉਣੇ ਕੰਮ ਉਹ ਇੱਥੇ ਕਰਦੇ ਹਨ!
And he said to me: Go in, and see the wicked abominations which they commit here.
10 ੧੦ ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।
And I went in and saw, and behold every form of creeping things, and of living creatures, the abomination, and all the idols of the house of Israel, were painted on the wall all round about.
11 ੧੧ ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ। ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ।
And seventy men of the ancients of the house of Israel, and Jezonias the son of Saaphan stood in the midst of them, that stood before the pictures: and every one had a censer in his hand: and a cloud of smoke went up from the incense.
12 ੧੨ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ।
And he said to me: Surely thou seest. O son of man, what the ancients of the house of Israel do in the dark, every one in private in his chamber: for they say: The Lord seeth us not, the Lord hath forsaken the earth.
13 ੧੩ ਉਸ ਨੇ ਮੈਨੂੰ ਇਹ ਵੀ ਕਿਹਾ, ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ, ਜੋ ਉਹ ਕਰਦੇ ਹਨ।
And he said to me: If thou turn thee again, thou shalt see greater abominations which these commit.
14 ੧੪ ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵਾਜ਼ੇ ਤੇ ਲੈ ਆਇਆ ਤਾਂ ਵੇਖੋ, ਉੱਥੇ ਔਰਤਾਂ ਬੈਠੀਆਂ ਤੰਮੂਜ ਨੂੰ ਰੋ ਰਹੀਆਂ ਹਨ।
And he brought me in by the door of the gate of the Lord’s house, which looked to the north: and behold women sat there mourning for Adonis.
15 ੧੫ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਇਹ ਵੇਖਿਆ ਹੈ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
And he said to me: Surely thou hast seen, O son of man: but turn thee again: and thou shalt see greater abominations than these.
16 ੧੬ ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।
And he brought me into the inner court of the house of the Lord: and behold at the door of the temple of the Lord, between the porch and the altar, were about five and twenty men having their backs towards the temple of the Lord, and their faces to the east: and they adored towards the rising of the sun.
17 ੧੭ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ।
And he said to me: Surely thou hast seen, O son of man: is this a light thing to the house of Juda, that they should commit these abominations which they have committed here: because they have filled the land with iniquity, and have turned to provoke me to anger? and behold they put a branch to their nose.
18 ੧੮ ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।
Therefore I also will deal with them in my wrath: my eye shall not spare them, neither will I shew mercy: and when they shall cry to my ears with a loud voice, I will not hear them.