< ਹਿਜ਼ਕੀਏਲ 8 >

1 ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ।
ויהי בשנה הששית בששי בחמשה לחדש אני יושב בביתי וזקני יהודה יושבים לפני ותפל עלי שם יד אדני יהוה
2 ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।
ואראה והנה דמות כמראה אש--ממראה מתניו ולמטה אש וממתניו ולמעלה כמראה זהר כעין החשמלה
3 ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ੁਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ।
וישלח תבנית יד ויקחני בציצת ראשי ותשא אתי רוח בין הארץ ובין השמים ותבא אתי ירושלמה במראות אלהים אל פתח שער הפנימית הפונה צפונה אשר שם מושב סמל הקנאה המקנה
4 ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।
והנה שם--כבוד אלהי ישראל כמראה אשר ראיתי בבקעה
5 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਆਪਣੀਆਂ ਅੱਖਾਂ ਉਤਰ ਵੱਲ ਚੁੱਕ। ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ।
ויאמר אלי--בן אדם שא נא עיניך דרך צפונה ואשא עיני דרך צפונה והנה מצפון לשער המזבח סמל הקנאה הזה בבאה
6 ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
ויאמר אלי--בן אדם הראה אתה מהם (מה הם) עשים תועבות גדלות אשר בית ישראל עשים פה לרחקה מעל מקדשי ועוד תשוב תראה תועבות גדלות
7 ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ।
ויבא אתי אל פתח החצר ואראה והנה חר אחד בקיר
8 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੰਧ ਨੂੰ ਤੋੜ ਅਤੇ ਜਦੋਂ ਮੈਂ ਕੰਧ ਨੂੰ ਤੋੜਿਆ, ਤਾਂ ਵੇਖੋ ਇੱਕ ਦਰਵਾਜ਼ਾ ਸੀ।
ויאמר אלי בן אדם חתר נא בקיר ואחתר בקיר והנה פתח אחד
9 ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ ਅਤੇ ਵੇਖ ਕਿ ਕਿਸ ਤਰ੍ਹਾਂ ਦੇ ਘਿਣਾਉਣੇ ਕੰਮ ਉਹ ਇੱਥੇ ਕਰਦੇ ਹਨ!
ויאמר אלי בא וראה את התועבות הרעות אשר הם עשים פה
10 ੧੦ ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।
ואבוא ואראה והנה כל תבנית רמש ובהמה שקץ וכל גלולי בית ישראל--מחקה על הקיר סביב סביב
11 ੧੧ ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ। ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ।
ושבעים איש מזקני בית ישראל ויאזניהו בן שפן עמד בתוכם עמדים לפניהם ואיש מקטרתו בידו ועתר ענן הקטרת עלה
12 ੧੨ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ।
ויאמר אלי הראית בן אדם אשר זקני בית ישראל עשים בחשך איש בחדרי משכיתו כי אמרים אין יהוה ראה אתנו--עזב יהוה את הארץ
13 ੧੩ ਉਸ ਨੇ ਮੈਨੂੰ ਇਹ ਵੀ ਕਿਹਾ, ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ, ਜੋ ਉਹ ਕਰਦੇ ਹਨ।
ויאמר אלי עוד תשוב תראה תועבות גדלות אשר המה עשים
14 ੧੪ ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵਾਜ਼ੇ ਤੇ ਲੈ ਆਇਆ ਤਾਂ ਵੇਖੋ, ਉੱਥੇ ਔਰਤਾਂ ਬੈਠੀਆਂ ਤੰਮੂਜ ਨੂੰ ਰੋ ਰਹੀਆਂ ਹਨ।
ויבא אתי אל פתח שער בית יהוה אשר אל הצפונה והנה שם הנשים ישבות מבכות את התמוז
15 ੧੫ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਇਹ ਵੇਖਿਆ ਹੈ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
ויאמר אלי הראית בן אדם עוד תשוב תראה תועבות גדלות מאלה
16 ੧੬ ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।
ויבא אתי אל חצר בית יהוה הפנימית והנה פתח היכל יהוה בין האולם ובין המזבח כעשרים וחמשה איש אחריהם אל היכל יהוה ופניהם קדמה והמה משתחויתם קדמה לשמש
17 ੧੭ ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ।
ויאמר אלי הראית בן אדם--הנקל לבית יהודה מעשות את התועבות אשר עשו פה כי מלאו את הארץ חמס וישבו להכעיסני והנם שלחים את הזמורה אל אפם
18 ੧੮ ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।
וגם אני אעשה בחמה לא תחוס עיני ולא אחמל וקראו באזני קול גדול ולא אשמע אותם

< ਹਿਜ਼ਕੀਏਲ 8 >