< ਹਿਜ਼ਕੀਏਲ 9 >

1 ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤਰ ਫੜਿਆ ਹੋਵੇ।
He cried also in my ears with a loud voice, saying, Cause them that have charge over the city to draw near, even every man with his destroying weapon in his hand.
2 ਵੇਖੋ, ਛੇ ਮਨੁੱਖ ਉੱਪਰ ਦੇ ਦਰਵਾਜ਼ੇ ਵਿੱਚੋਂ ਦੀ ਜੋ ਉੱਤਰ ਵੱਲ ਹੈ, ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤਰ ਸੀ। ਉਹਨਾਂ ਦੇ ਵਿੱਚੋਂ ਇੱਕ ਮਨੁੱਖ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਉਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖੜ੍ਹੇ ਹੋਏ।
And, behold, six men came from the way of the higher gate, which lieth toward the north, and every man a slaughter weapon in his hand; and one man among them was clothed with linen, with a writer’s inkhorn by his side: and they went in, and stood beside the brasen altar.
3 ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।
And the glory of the God of Israel had gone up from the cherub, on which he was, to the threshold of the house. And he called to the man clothed with linen, who had the writer’s inkhorn by his side;
4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।
And the LORD said to him, Go through the midst of the city, through the midst of Jerusalem, and set a mark upon the foreheads of the men that sigh and that cry for all the abominations that are done in the midst of it.
5 ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।
And to the others he said in my hearing, Go ye after him through the city, and smite: let not your eye spare, neither have ye pity:
6 ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।
Slay utterly old and young, both maids, and little children, and women: but come not near any man upon whom is the mark; and begin at my sanctuary. Then they began at the elders who were before the house.
7 ਉਸ ਨੇ ਉਹਨਾਂ ਨੂੰ ਆਖਿਆ ਕਿ ਭਵਨ ਨੂੰ ਭਰਿਸ਼ਟ ਕਰੋ ਅਤੇ ਵੇਹੜਿਆਂ ਨੂੰ ਵੱਢਿਆ ਹੋਇਆਂ ਨਾਲ ਭਰ ਦਿਓ! ਅੱਗੇ ਵਧੋ! ਇਸ ਲਈ ਉਹ ਤੁਰ ਪਏ ਅਤੇ ਸ਼ਹਿਰ ਉੱਤੇ ਹਮਲਾ ਕੀਤਾ।
And he said to them, Defile the house, and fill the courts with the slain: go ye forth. And they went forth, and slew in the city.
8 ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ! ਹੇ ਪ੍ਰਭੂ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ?
And it came to pass, while they were slaying them, and I was left, that I fell upon my face, and cried, and said, Ah Lord GOD! wilt thou destroy the whole remnant of Israel in thy pouring out of thy fury upon Jerusalem?
9 ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ।
Then said he to me, The iniquity of the house of Israel and Judah is exceeding great, and the land is full of blood, and the city full of perverseness: for they say, The LORD hath forsaken the earth, and the LORD seeth not.
10 ੧੦ ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।
And as for me also, my eye shall not spare, neither will I have pity, but I will recompense their way upon their head.
11 ੧੧ ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ।
And, behold, the man clothed with linen, who had the inkhorn by his side, reported the matter, saying, I have done as thou hast commanded me.

< ਹਿਜ਼ਕੀਏਲ 9 >