< ਹਿਜ਼ਕੀਏਲ 1 >
1 ੧ ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।
Y fue que a los treinta años, en el mes cuarto, a los cinco del mes, estando yo en medio de los cautivos junto al río de Quebar, los cielos se abrieron, y vi visiones de Dios.
2 ੨ ਉਸ ਮਹੀਨੇ ਦੀ ਪੰਜ ਤਾਰੀਖ਼ ਨੂੰ ਯਹੋਯਾਕੀਨ ਰਾਜੇ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ
A los cinco del mes, que fue en el quinto año de la transmigración del rey Joaquín,
3 ੩ ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ।
vino Palabra del SEÑOR a Ezequiel sacerdote, hijo de Buzi, en la tierra de los caldeos, junto al río de Quebar; y vino allí sobre él la mano del SEÑOR.
4 ੪ ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ।
Y miré, y he aquí un viento tempestuoso venía del aquilón, y una gran nube, y un fuego que venía revolviéndose, y tenía en derredor suyo un resplandor, y en medio de él, en medio del fuego una cosa que parecía como de ámbar,
5 ੫ ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,
y en medio de ella, la figura de cuatro animales. Y éste era su parecer: había en ellos semejanza de hombre.
6 ੬ ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ
Y cada uno tenía cuatro rostros, y cuatro alas.
7 ੭ ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ।
Y los pies de ellos eran derechos, y la planta de sus pies como la planta de pie de becerro; y centelleaban a manera de bronce muy bruñido.
8 ੮ ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ
Y debajo de sus alas, a sus cuatro lados, tenían manos de hombre; y sus rostros y sus alas por los cuatro lados.
9 ੯ ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।
Con las alas se juntaban el uno al otro. No se volvían cuando andaban; cada uno caminaba en derecho de su rostro.
10 ੧੦ ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।
Y la figura de sus rostros era rostros de hombre; y rostros de león a la parte derecha en los cuatro; y a la izquierda rostros de buey en los cuatro; asimismo había en los cuatro rostros de águila.
11 ੧੧ ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।
Tales eran sus rostros; y tenían sus alas extendidas por encima, cada uno dos, las cuales se juntaban; y las otras dos cubrían sus cuerpos.
12 ੧੨ ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।
Y cada uno caminaba en derecho de su rostro; hacia donde el Espíritu diera que anduviesen, andaban; cuando andaban, no se volvían.
13 ੧੩ ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।
En cuanto a la semejanza de los animales, su parecer era como de carbones de fuego encendidos, como parecer de hachones encendidos: el fuego discurría entre los animales, y el resplandor del fuego; y del fuego salían relámpagos.
14 ੧੪ ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।
Y los animales corrían y tornaban a semejanza de relámpagos.
15 ੧੫ ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।
Y estando yo mirando los animales, he aquí una rueda en la tierra, con sus cuatro haces junto a los animales.
16 ੧੬ ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।
Y el parecer de las ruedas y su hechura parecía de Tarsis ( o de Turquesa ). Y todas cuatro tenían una misma semejanza: su apariencia y su hechura como es una rueda en medio de otra rueda.
17 ੧੭ ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ।
Cuando andaban, andaban sobre sus cuatro costados; no se volvían cuando andaban.
18 ੧੮ ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ।
Y sus costillas eran altas y temerosas, y llenas de ojos alrededor en todas cuatro.
19 ੧੯ ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ।
Y cuando los animales andaban, las ruedas andaban junto a ellos; y cuando los animales se levantaban de la tierra, las ruedas se levantaban.
20 ੨੦ ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ।
Hacia donde el espíritu diera que anduviesen, andaban; hacia donde diera el espíritu que anduviesen, las ruedas también se levantaban tras ellos; porque el espíritu de los animales estaba en las ruedas.
21 ੨੧ ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।
Cuando ellos andaban, andaban ellas; y cuando ellos se paraban, se paraban ellas; y cuando se levantaban de la tierra, las ruedas se levantaban tras ellos; porque el espíritu de los animales estaba en las ruedas.
22 ੨੨ ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ।
Y sobre las cabezas de cada animal aparecía un cielo a manera de un cristal maravilloso, extendido encima sobre sus cabezas.
23 ੨੩ ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ।
Y debajo del cielo estaban las alas de ellos derechas la una a la otra; a cada uno dos, y otras dos con que se cubrían sus cuerpos.
24 ੨੪ ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
Y oí el sonido de sus alas cuando andaban, como sonido de muchas aguas, como la voz del Omnipotente, cuando andaban; la voz de la palabra, como la voz de un ejército. Cuando se paraban, aflojaban sus alas.
25 ੨੫ ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
Y se oía voz de arriba del cielo que estaba sobre sus cabezas, cuando se paraban y aflojaban sus alas,
26 ੨੬ ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।
Y sobre el cielo que estaba sobre sus cabezas, había una figura de un trono que parecía de piedra de zafiro; y sobre la figura del trono había una semejanza que parecía de hombre sentado sobre él.
27 ੨੭ ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ।
Y vi una cosa que parecía como de ámbar, que parecía que había fuego dentro de ella, la cual se veía desde sus lomos para arriba; y desde sus lomos para abajo, vi que parecía como fuego, y que tenía resplandor alrededor
28 ੨੮ ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।
que parecía el arco del cielo que está en las nubes el día que llueve, así era el parecer del resplandor alrededor. Esta fue la visión de la semejanza de la gloria del SEÑOR. Y yo lo vi, y caí sobre mi rostro, y oí voz de uno que hablaba.