< ਅਜ਼ਰਾ 1 >

1 ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:
וּבִשְׁנַ֣ת אַחַ֗ת לְכֹ֙ורֶשׁ֙ מֶ֣לֶךְ פָּרַ֔ס לִכְלֹ֥ות דְּבַר־יְהוָ֖ה מִפִּ֣י יִרְמְיָ֑ה הֵעִ֣יר יְהוָ֗ה אֶת־ר֙וּחַ֙ כֹּ֣רֶשׁ מֶֽלֶךְ־פָּרַ֔ס וַיַּֽעֲבֶר־קֹול֙ בְּכָל־מַלְכוּתֹ֔ו וְגַם־בְּמִכְתָּ֖ב לֵאמֹֽר׃
2 “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।
כֹּ֣ה אָמַ֗ר כֹּ֚רֶשׁ מֶ֣לֶךְ פָּרַ֔ס כֹּ֚ל מַמְלְכֹ֣ות הָאָ֔רֶץ נָ֣תַן לִ֔י יְהוָ֖ה אֱלֹהֵ֣י הַשָּׁמָ֑יִם וְהֽוּא־פָקַ֤ד עָלַי֙ לִבְנֹֽות־לֹ֣ו בַ֔יִת בִּירוּשָׁלַ֖͏ִם אֲשֶׁ֥ר בִּֽיהוּדָֽה׃
3 ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ ।
מִֽי־בָכֶ֣ם מִכָּל־עַמֹּ֗ו יְהִ֤י אֱלֹהָיו֙ עִמֹּ֔ו וְיַ֕עַל לִירוּשָׁלַ֖͏ִם אֲשֶׁ֣ר בִּיהוּדָ֑ה וְיִ֗בֶן אֶת־בֵּ֤ית יְהוָה֙ אֱלֹהֵ֣י יִשְׂרָאֵ֔ל ה֥וּא הָאֱלֹהִ֖ים אֲשֶׁ֥ר בִּירוּשָׁלָֽ͏ִם׃
4 ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।”
וְכָל־הַנִּשְׁאָ֗ר מִֽכָּל־הַמְּקֹמֹות֮ אֲשֶׁ֣ר ה֣וּא גָֽר־שָׁם֒ יְנַשְּׂא֙וּהוּ֙ אַנְשֵׁ֣י מְקֹמֹ֔ו בְּכֶ֥סֶף וּבְזָהָ֖ב וּבִרְכ֣וּשׁ וּבִבְהֵמָ֑ה עִם־הַ֨נְּדָבָ֔ה לְבֵ֥ית הָאֱלֹהִ֖ים אֲשֶׁ֥ר בִּירוּשָׁלָֽ͏ִם׃
5 ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ
וַיָּק֜וּמוּ רָאשֵׁ֣י הָאָבֹ֗ות לִֽיהוּדָה֙ וּבִנְיָמִ֔ן וְהַכֹּהֲנִ֖ים וְהַלְוִיִּ֑ם לְכֹ֨ל הֵעִ֤יר הָאֱלֹהִים֙ אֶת־רוּחֹ֔ו לַעֲלֹ֣ות לִבְנֹ֔ות אֶת־בֵּ֥ית יְהוָ֖ה אֲשֶׁ֥ר בִּירוּשָׁלָֽ͏ִם׃
6 ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ।
וְכָל־סְבִיבֹֽתֵיהֶם֙ חִזְּק֣וּ בִֽידֵיהֶ֔ם בִּכְלֵי־כֶ֧סֶף בַּזָּהָ֛ב בָּרְכ֥וּשׁ וּבַבְּהֵמָ֖ה וּבַמִּגְדָּנֹ֑ות לְבַ֖ד עַל־כָּל־הִתְנַדֵּֽב׃ ס
7 ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ।
וְהַמֶּ֣לֶךְ כֹּ֔ורֶשׁ הֹוצִ֖יא אֶת־כְּלֵ֣י בֵית־יְהוָ֑ה אֲשֶׁ֨ר הֹוצִ֤יא נְבֽוּכַדְנֶצַּר֙ מִיר֣וּשָׁלַ֔͏ִם וַֽיִּתְּנֵ֖ם בְּבֵ֥ית אֱלֹהָֽיו׃
8 ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ
וַיֹּֽוצִיאֵ֗ם כֹּ֚ורֶשׁ מֶ֣לֶךְ פָּרַ֔ס עַל־יַ֖ד מִתְרְדָ֣ת הַגִּזְבָּ֑ר וַֽיִּסְפְּרֵם֙ לְשֵׁשְׁבַּצַּ֔ר הַנָּשִׂ֖יא לִיהוּדָֽה׃
9 ਅਤੇ ਉਨ੍ਹਾਂ ਦੀ ਗਿਣਤੀ ਇਹ ਸੀ - ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ,
וְאֵ֖לֶּה מִסְפָּרָ֑ם אֲגַרְטְלֵ֨י זָהָ֜ב שְׁלֹשִׁ֗ים אֲגַרְטְלֵי־כֶ֙סֶף֙ אָ֔לֶף מַחֲלָפִ֖ים תִּשְׁעָ֥ה וְעֶשְׂרִֽים׃ ס
10 ੧੦ ਸੋਨੇ ਦੇ ਤੀਹ ਕਟੋਰਦਾਨ, ਚਾਂਦੀ ਦੇ ਇੱਕੋ ਜਿਹੇ ਚਾਰ ਸੌ ਦਸ ਕੌਲੇ ਅਤੇ ਦੂਜੇ ਭਾਂਡੇ ਇੱਕ ਹਜ਼ਾਰ।
כְּפֹורֵ֤י זָהָב֙ שְׁלֹשִׁ֔ים כְּפֹ֤ורֵי כֶ֙סֶף֙ מִשְׁנִ֔ים אַרְבַּ֥ע מֵאֹ֖ות וַעֲשָׂרָ֑ה כֵּלִ֥ים אֲחֵרִ֖ים אָֽלֶף׃ ס
11 ੧੧ ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ।
כָּל־כֵּלִים֙ לַזָּהָ֣ב וְלַכֶּ֔סֶף חֲמֵ֥שֶׁת אֲלָפִ֖ים וְאַרְבַּ֣ע מֵאֹ֑ות הַכֹּ֞ל הֶעֱלָ֣ה שֵׁשְׁבַּצַּ֗ר עִ֚ם הֵעָלֹ֣ות הַגֹּולָ֔ה מִבָּבֶ֖ל לִירוּשָׁלָֽ͏ִם׃ פ

< ਅਜ਼ਰਾ 1 >