< ਅਜ਼ਰਾ 3 >
1 ੧ ਜਦੋਂ ਸੱਤਵਾਂ ਮਹੀਨਾ ਆਇਆ ਅਤੇ ਇਸਰਾਏਲੀ ਆਪੋ ਆਪਣੇ ਨਗਰਾਂ ਵਿੱਚ ਵੱਸ ਗਏ ਸਨ ਤਾਂ ਲੋਕ ਇੱਕ ਮਨ ਹੋ ਕੇ ਯਰੂਸ਼ਲਮ ਵਿੱਚ ਇਕੱਠੇ ਹੋਏ।
到了七月,以色列人住在各城;那时他们如同一人,聚集在耶路撒冷。
2 ੨ ਤਦ ਯੇਸ਼ੂਆ, ਯੋਸਾਦਾਕ ਦਾ ਪੁੱਤਰ ਆਪਣੇ ਜਾਜਕ ਭਰਾਵਾਂ ਦੇ ਨਾਲ ਅਤੇ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਉਸ ਦੇ ਭਰਾ ਉੱਠ ਖਲੋਤੇ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਸ ਦੇ ਉੱਤੇ ਹੋਮ ਬਲੀਆਂ ਚੜ੍ਹਾਉਣ ਜਿਸ ਤਰ੍ਹਾਂ ਪਰਮੇਸ਼ੁਰ ਦੇ ਦਾਸ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ।
约萨达的儿子耶书亚和他的弟兄众祭司,并撒拉铁的儿子所罗巴伯与他的弟兄,都起来建筑以色列 神的坛,要照神人摩西律法书上所写的,在坛上献燔祭。
3 ੩ ਤਦ ਉਨ੍ਹਾਂ ਨੇ ਜਗਵੇਦੀ ਨੂੰ ਉਸ ਦੇ ਸਥਾਨ ਉੱਤੇ ਬਣਾਇਆ ਕਿਉਂ ਜੋ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਦੇਸਾਂ ਦੇ ਲੋਕਾਂ ਦਾ ਡਰ ਸੀ ਅਤੇ ਉਹ ਉਸ ਦੇ ਉੱਤੇ ਯਹੋਵਾਹ ਲਈ ਹੋਮ ਬਲੀਆਂ ਅਰਥਾਤ ਸਵੇਰ ਅਤੇ ਸ਼ਾਮ ਦੀਆਂ ਹੋਮ ਬਲੀਆਂ ਚੜ੍ਹਾਉਣ ਲੱਗੇ।
他们在原有的根基上筑坛,因惧怕邻国的民,又在其上向耶和华早晚献燔祭,
4 ੪ ਅਤੇ ਉਨ੍ਹਾਂ ਨੇ ਬਿਵਸਥਾ ਵਿੱਚ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਰੋਜ਼ ਦੀਆਂ ਹੋਮ ਬਲੀਆਂ, ਇੱਕ-ਇੱਕ ਦਿਨ ਦੀ ਗਿਣਤੀ ਅਤੇ ਹੁਕਮਨਾਮੇ ਦੇ ਅਨੁਸਾਰ ਚੜ੍ਹਾਈਆਂ।
又照律法书上所写的守住棚节,按数照例献每日所当献的燔祭;
5 ੫ ਇਸ ਤੋਂ ਬਾਦ ਸਦਾ ਦੀ ਹੋਮ ਬਲੀ ਅਤੇ ਅਮੱਸਿਆ ਅਤੇ ਯਹੋਵਾਹ ਦੇ ਸਾਰੇ ਠਹਿਰਾਏ ਹੋਏ ਤਿਉਹਾਰਾਂ ਅਤੇ ਪਵਿੱਤਰ ਕੀਤੀਆਂ ਵਸਤੂਆਂ ਦੀਆਂ ਭੇਟਾਂ ਚੜ੍ਹਾਈਆਂ ਅਤੇ ਹਰ ਪੁਰਸ਼ ਦੀ ਖੁਸ਼ੀ ਦੀ ਭੇਟ ਜੋ ਉਹ ਆਪਣੀ ਖੁਸ਼ੀ ਨਾਲ ਯਹੋਵਾਹ ਨੂੰ ਚੜ੍ਹਾਉਂਦਾ ਸੀ।
其后献常献的燔祭,并在月朔与耶和华的一切圣节献祭,又向耶和华献各人的甘心祭。
6 ੬ ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੋਂ, ਉਹ ਯਹੋਵਾਹ ਨੂੰ ਹੋਮ ਬਲੀਆਂ ਚੜ੍ਹਾਉਣ ਲੱਗੇ ਪਰ ਯਹੋਵਾਹ ਦੇ ਭਵਨ ਦੀ ਨੀਂਹ ਹੁਣ ਤੱਕ ਨਹੀਂ ਰੱਖੀ ਗਈ ਸੀ।
从七月初一日起,他们就向耶和华献燔祭。但耶和华殿的根基尚未立定。
7 ੭ ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫ਼ਾ ਨੂੰ ਲਿਆਉਣ।
他们又将银子给石匠、木匠,把粮食、酒、油给西顿人、泰尔人,使他们将香柏树从黎巴嫩运到海里,浮海运到约帕,是照波斯王塞鲁士所允准的。
8 ੮ ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ।
百姓到了耶路撒冷 神殿的地方。第二年二月,撒拉铁的儿子所罗巴伯,约萨达的儿子耶书亚和其余的弟兄,就是祭司、利未人,并一切被掳归回耶路撒冷的人,都兴工建造;又派利未人,从二十岁以外的,督理建造耶和华殿的工作。
9 ੯ ਤਦ ਯੇਸ਼ੂਆ ਅਤੇ ਉਸ ਦੇ ਪੁੱਤਰ ਤੇ ਭਰਾ ਅਤੇ ਕਦਮੀਏਲ ਅਤੇ ਉਸ ਦੇ ਪੁੱਤਰ, ਜਿਹੜੇ ਯਹੂਦਾਹ ਦੇ ਵੰਸ਼ ਤੋਂ ਸਨ, ਅਤੇ ਹੇਨਾਦਾਦ ਦੇ ਪੁੱਤਰ ਤੇ ਭਰਾ ਵੀ ਜਿਹੜੇ ਲੇਵੀ ਸਨ, ਮਿਲ ਕੇ ਉੱਠੇ ਤਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਦੇਖਭਾਲ ਕਰਨ।
于是犹大的后裔,就是耶书亚和他的子孙与弟兄,甲篾和他的子孙,利未人希拿达的子孙与弟兄,都一同起来,督理那在 神殿做工的人。
10 ੧੦ ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ।
匠人立耶和华殿根基的时候,祭司皆穿礼服吹号,亚萨的子孙利未人敲钹,照以色列王大卫所定的例,都站着赞美耶和华。
11 ੧੧ ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!” ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।
他们彼此唱和,赞美称谢耶和华说: 他本为善, 他向以色列人永发慈爱。 他们赞美耶和华的时候,众民大声呼喊,因耶和华殿的根基已经立定。
12 ੧੨ ਪਰੰਤੂ ਜਾਜਕਾਂ ਅਤੇ ਲੇਵੀਆਂ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਵਿੱਚੋਂ ਬਹੁਤ ਸਾਰੇ ਬਜ਼ੁਰਗ ਲੋਕ, ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ, ਜਿਸ ਵੇਲੇ ਇਸ ਭਵਨ ਦੀ ਨੀਂਹ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਰੱਖੀ ਗਈ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ, ਅਤੇ ਬਹੁਤੇ ਅਨੰਦ ਹੋ ਕੇ ਉੱਚੇ ਸ਼ਬਦ ਨਾਲ ਲਲਕਾਰੇ।
然而有许多祭司、利未人、族长,就是见过旧殿的老年人,现在亲眼看见立这殿的根基,便大声哭号,也有许多人大声欢呼,
13 ੧੩ ਇਸ ਲਈ ਲੋਕ, ਅਨੰਦ ਦੀ ਲਲਕਾਰ, ਅਤੇ ਪਰਜਾ ਦੇ ਰੋਣ ਦੀ ਅਵਾਜ਼ ਵਿੱਚ ਫ਼ਰਕ ਨਾ ਕਰ ਸਕੇ, ਕਿਉਂ ਜੋ ਲੋਕ ਉੱਚੀ-ਉੱਚੀ ਲਲਕਾਰਦੇ ਸਨ ਅਤੇ ਰੌਲ਼ਾ ਦੂਰ ਤੱਕ ਸੁਣਾਈ ਦਿੰਦਾ ਸੀ!
甚至百姓不能分辨欢呼的声音和哭号的声音;因为众人大声呼喊,声音听到远处。