< ਅਜ਼ਰਾ 3 >

1 ਜਦੋਂ ਸੱਤਵਾਂ ਮਹੀਨਾ ਆਇਆ ਅਤੇ ਇਸਰਾਏਲੀ ਆਪੋ ਆਪਣੇ ਨਗਰਾਂ ਵਿੱਚ ਵੱਸ ਗਏ ਸਨ ਤਾਂ ਲੋਕ ਇੱਕ ਮਨ ਹੋ ਕੇ ਯਰੂਸ਼ਲਮ ਵਿੱਚ ਇਕੱਠੇ ਹੋਏ।
וַיִּגַּע הַחֹדֶשׁ הַשְּׁבִיעִי וּבְנֵי יִשְׂרָאֵל בֶּעָרִים וַיֵּאָסְפוּ הָעָם כְּאִישׁ אֶחָד אֶל־יְרוּשָׁלָֽ͏ִם׃
2 ਤਦ ਯੇਸ਼ੂਆ, ਯੋਸਾਦਾਕ ਦਾ ਪੁੱਤਰ ਆਪਣੇ ਜਾਜਕ ਭਰਾਵਾਂ ਦੇ ਨਾਲ ਅਤੇ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਉਸ ਦੇ ਭਰਾ ਉੱਠ ਖਲੋਤੇ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਸ ਦੇ ਉੱਤੇ ਹੋਮ ਬਲੀਆਂ ਚੜ੍ਹਾਉਣ ਜਿਸ ਤਰ੍ਹਾਂ ਪਰਮੇਸ਼ੁਰ ਦੇ ਦਾਸ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ।
וַיָּקָם יֵשׁוּעַ בֶּן־יֽוֹצָדָק וְאֶחָיו הַכֹּהֲנִים וּזְרֻבָּבֶל בֶּן־שְׁאַלְתִּיאֵל וְאֶחָיו וַיִּבְנוּ אֶת־מִזְבַּח אֱלֹהֵי יִשְׂרָאֵל לְהַעֲלוֹת עָלָיו עֹלוֹת כַּכָּתוּב בְּתוֹרַת מֹשֶׁה אִישׁ־הָאֱלֹהִֽים׃
3 ਤਦ ਉਨ੍ਹਾਂ ਨੇ ਜਗਵੇਦੀ ਨੂੰ ਉਸ ਦੇ ਸਥਾਨ ਉੱਤੇ ਬਣਾਇਆ ਕਿਉਂ ਜੋ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਦੇਸਾਂ ਦੇ ਲੋਕਾਂ ਦਾ ਡਰ ਸੀ ਅਤੇ ਉਹ ਉਸ ਦੇ ਉੱਤੇ ਯਹੋਵਾਹ ਲਈ ਹੋਮ ਬਲੀਆਂ ਅਰਥਾਤ ਸਵੇਰ ਅਤੇ ਸ਼ਾਮ ਦੀਆਂ ਹੋਮ ਬਲੀਆਂ ਚੜ੍ਹਾਉਣ ਲੱਗੇ।
וַיָּכִינוּ הַמִּזְבֵּחַ עַל־מְכוֹנֹתָיו כִּי בְּאֵימָה עֲלֵיהֶם מֵעַמֵּי הָאֲרָצוֹת ויעל וַיַּעֲלוּ עָלָיו עֹלוֹת לַֽיהוָה עֹלוֹת לַבֹּקֶר וְלָעָֽרֶב׃
4 ਅਤੇ ਉਨ੍ਹਾਂ ਨੇ ਬਿਵਸਥਾ ਵਿੱਚ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਰੋਜ਼ ਦੀਆਂ ਹੋਮ ਬਲੀਆਂ, ਇੱਕ-ਇੱਕ ਦਿਨ ਦੀ ਗਿਣਤੀ ਅਤੇ ਹੁਕਮਨਾਮੇ ਦੇ ਅਨੁਸਾਰ ਚੜ੍ਹਾਈਆਂ।
וֽ͏ַיַּעֲשׂוּ אֶת־חַג הַסֻּכּוֹת כַּכָּתוּב וְעֹלַת יוֹם בְּיוֹם בְּמִסְפָּר כְּמִשְׁפַּט דְּבַר־יוֹם בְּיוֹמֽוֹ׃
5 ਇਸ ਤੋਂ ਬਾਦ ਸਦਾ ਦੀ ਹੋਮ ਬਲੀ ਅਤੇ ਅਮੱਸਿਆ ਅਤੇ ਯਹੋਵਾਹ ਦੇ ਸਾਰੇ ਠਹਿਰਾਏ ਹੋਏ ਤਿਉਹਾਰਾਂ ਅਤੇ ਪਵਿੱਤਰ ਕੀਤੀਆਂ ਵਸਤੂਆਂ ਦੀਆਂ ਭੇਟਾਂ ਚੜ੍ਹਾਈਆਂ ਅਤੇ ਹਰ ਪੁਰਸ਼ ਦੀ ਖੁਸ਼ੀ ਦੀ ਭੇਟ ਜੋ ਉਹ ਆਪਣੀ ਖੁਸ਼ੀ ਨਾਲ ਯਹੋਵਾਹ ਨੂੰ ਚੜ੍ਹਾਉਂਦਾ ਸੀ।
וְאַחֲרֵיכֵן עֹלַת תָּמִיד וְלֶחֳדָשִׁים וּלְכָל־מוֹעֲדֵי יְהוָה הַמְקֻדָּשִׁים וּלְכֹל מִתְנַדֵּב נְדָבָה לַיהוָֽה׃
6 ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੋਂ, ਉਹ ਯਹੋਵਾਹ ਨੂੰ ਹੋਮ ਬਲੀਆਂ ਚੜ੍ਹਾਉਣ ਲੱਗੇ ਪਰ ਯਹੋਵਾਹ ਦੇ ਭਵਨ ਦੀ ਨੀਂਹ ਹੁਣ ਤੱਕ ਨਹੀਂ ਰੱਖੀ ਗਈ ਸੀ।
מִיּוֹם אֶחָד לַחֹדֶשׁ הַשְּׁבִיעִי הֵחֵלּוּ לְהַעֲלוֹת עֹלוֹת לַיהוָה וְהֵיכַל יְהוָה לֹא יֻסָּֽד׃
7 ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫ਼ਾ ਨੂੰ ਲਿਆਉਣ।
וַיִּתְּנוּ־כֶסֶף לַחֹצְבִים וְלֶחָרָשִׁים וּמַאֲכָל וּמִשְׁתֶּה וָשֶׁמֶן לַצִּֽדֹנִים וְלַצֹּרִים לְהָבִיא עֲצֵי אֲרָזִים מִן־הַלְּבָנוֹן אֶל־יָם יָפוֹא כְּרִשְׁיוֹן כּוֹרֶשׁ מֶֽלֶךְ־פָּרַס עֲלֵיהֶֽם׃
8 ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ।
וּבַשָּׁנָה הַשֵּׁנִית לְבוֹאָם אֶל־בֵּית הָֽאֱלֹהִים לִירוּשָׁלִַם בַּחֹדֶשׁ הַשֵּׁנִי הֵחֵלּוּ זְרֻבָּבֶל בֶּן־שְׁאַלְתִּיאֵל וְיֵשׁוּעַ בֶּן־יֽוֹצָדָק וּשְׁאָר אֲחֵיהֶם ׀ הַכֹּהֲנִים וְהַלְוִיִּם וְכָל־הַבָּאִים מֵהַשְּׁבִי יְרֽוּשָׁלִַם וַיַּעֲמִידוּ אֶת־הַלְוִיִּם מִבֶּן עֶשְׂרִים שָׁנָה וָמַעְלָה לְנַצֵּחַ עַל־מְלֶאכֶת בֵּית־יְהוָֽה׃
9 ਤਦ ਯੇਸ਼ੂਆ ਅਤੇ ਉਸ ਦੇ ਪੁੱਤਰ ਤੇ ਭਰਾ ਅਤੇ ਕਦਮੀਏਲ ਅਤੇ ਉਸ ਦੇ ਪੁੱਤਰ, ਜਿਹੜੇ ਯਹੂਦਾਹ ਦੇ ਵੰਸ਼ ਤੋਂ ਸਨ, ਅਤੇ ਹੇਨਾਦਾਦ ਦੇ ਪੁੱਤਰ ਤੇ ਭਰਾ ਵੀ ਜਿਹੜੇ ਲੇਵੀ ਸਨ, ਮਿਲ ਕੇ ਉੱਠੇ ਤਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਦੇਖਭਾਲ ਕਰਨ।
וַיַּעֲמֹד יֵשׁוּעַ בָּנָיו וְאֶחָיו קַדְמִיאֵל וּבָנָיו בְּנֵֽי־יְהוּדָה כְּאֶחָד לְנַצֵּחַ עַל־עֹשֵׂה הַמְּלָאכָה בְּבֵית הָאֱלֹהִים בְּנֵי חֵֽנָדָד בְּנֵיהֶם וַאֲחֵיהֶם הַלְוִיִּֽם׃
10 ੧੦ ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ।
וְיִסְּדוּ הַבֹּנִים אֶת־הֵיכַל יְהוָה וַיַּעֲמִידוּ הַכֹּהֲנִים מְלֻבָּשִׁים בַּחֲצֹֽצְרוֹת וְהַלְוִיִּם בְּנֵֽי־אָסָף בַּֽמְצִלְתַּיִם לְהַלֵּל אֶת־יְהוָה עַל־יְדֵי דָּוִיד מֶֽלֶךְ־יִשְׂרָאֵֽל׃
11 ੧੧ ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!” ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।
וֽ͏ַיַּעֲנוּ בְּהַלֵּל וּבְהוֹדֹת לַֽיהוָה כִּי טוֹב כִּֽי־לְעוֹלָם חַסְדּוֹ עַל־יִשְׂרָאֵל וְכָל־הָעָם הֵרִיעוּ תְרוּעָה גְדוֹלָה בְהַלֵּל לַֽיהוָה עַל הוּסַד בֵּית־יְהוָֽה׃
12 ੧੨ ਪਰੰਤੂ ਜਾਜਕਾਂ ਅਤੇ ਲੇਵੀਆਂ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਵਿੱਚੋਂ ਬਹੁਤ ਸਾਰੇ ਬਜ਼ੁਰਗ ਲੋਕ, ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ, ਜਿਸ ਵੇਲੇ ਇਸ ਭਵਨ ਦੀ ਨੀਂਹ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਰੱਖੀ ਗਈ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ, ਅਤੇ ਬਹੁਤੇ ਅਨੰਦ ਹੋ ਕੇ ਉੱਚੇ ਸ਼ਬਦ ਨਾਲ ਲਲਕਾਰੇ।
וְרַבִּים מֵהַכֹּהֲנִים וְהַלְוִיִּם וְרָאשֵׁי הָאָבוֹת הַזְּקֵנִים אֲשֶׁר רָאוּ אֶת־הַבַּיִת הָֽרִאשׁוֹן בְּיָסְדוֹ זֶה הַבַּיִת בְּעֵינֵיהֶם בֹּכִים בְּקוֹל גָּדוֹל וְרַבִּים בִּתְרוּעָה בְשִׂמְחָה לְהָרִים קֽוֹל׃
13 ੧੩ ਇਸ ਲਈ ਲੋਕ, ਅਨੰਦ ਦੀ ਲਲਕਾਰ, ਅਤੇ ਪਰਜਾ ਦੇ ਰੋਣ ਦੀ ਅਵਾਜ਼ ਵਿੱਚ ਫ਼ਰਕ ਨਾ ਕਰ ਸਕੇ, ਕਿਉਂ ਜੋ ਲੋਕ ਉੱਚੀ-ਉੱਚੀ ਲਲਕਾਰਦੇ ਸਨ ਅਤੇ ਰੌਲ਼ਾ ਦੂਰ ਤੱਕ ਸੁਣਾਈ ਦਿੰਦਾ ਸੀ!
וְאֵין הָעָם מַכִּירִים קוֹל תְּרוּעַת הַשִּׂמְחָה לְקוֹל בְּכִי הָעָם כִּי הָעָם מְרִיעִים תְּרוּעָה גְדוֹלָה וְהַקּוֹל נִשְׁמַע עַד־לְמֵרָחֽוֹק׃

< ਅਜ਼ਰਾ 3 >