< ਅਜ਼ਰਾ 4 >
1 ੧ ਜਦੋਂ ਯਹੂਦਾਹ ਅਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਇਹ ਸੁਣਿਆ ਕਿ ਗ਼ੁਲਾਮੀ ਤੋਂ ਛੁੱਟ ਕੇ ਆਏ ਹੋਏ ਲੋਕ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਭਵਨ ਬਣਾ ਰਹੇ ਹਨ,
Now when the adversaries of Judah and Benjamin heard that the people from the exile were building a temple to the LORD, the God of Israel;
2 ੨ ਤਦ ਜ਼ਰੂੱਬਾਬਲ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਕਹਿਣ ਲੱਗੇ, “ਸਾਨੂੰ ਵੀ ਆਪਣੇ ਨਾਲ ਬਣਾਉਣ ਦਿਉ ਕਿਉਂਕਿ ਤੁਹਾਡੀ ਤਰ੍ਹਾਂ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸ਼ੂਰ ਦੇ ਰਾਜਾ ਏਸਰ-ਹੱਦੋਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ, ਉਸੇ ਲਈ ਬਲੀ ਚੜ੍ਹਾਉਂਦੇ ਰਹੇ ਹਾਂ।”
then they drew near to Zerubbabel, and to the heads of ancestral houses, and said to them, "Let us build with you; for we seek your God, as you do; and we sacrifice to him since the days of Esarhaddon king of Assyria, who brought us up here."
3 ੩ ਪਰੰਤੂ ਜ਼ਰੂੱਬਾਬਲ ਅਤੇ ਯੇਸ਼ੂਆ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਬਾਕੀ ਆਗੂਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਉਣ ਵਿੱਚ, ਤੁਹਾਡਾ ਸਾਡੇ ਨਾਲ ਕੋਈ ਕੰਮ ਨਹੀਂ; ਅਸੀਂ ਆਪ ਹੀ ਮਿਲ ਕੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਉਸ ਨੂੰ ਬਣਾਵਾਂਗੇ ਜਿਵੇਂ ਫ਼ਾਰਸ ਦੇ ਰਾਜਾ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ।”
But Zerubbabel, and Jeshua, and the rest of the heads of ancestral houses of Israel, said to them, "You have nothing to do with us in building a house to our God; but we ourselves together will build to the LORD, the God of Israel, as king Koresh the king of Persia has commanded us."
4 ੪ ਤਦ ਉਸ ਦੇਸ਼ ਦੇ ਲੋਕ ਯਹੂਦਾਹ ਦੀ ਪਰਜਾ ਦੇ ਹੱਥ ਢਿੱਲੇ ਕਰਨ ਲੱਗੇ ਅਤੇ ਉਨ੍ਹਾਂ ਨੂੰ ਡਰਾ ਕੇ ਭਵਨ ਬਣਾਉਣ ਦੇ ਕੰਮ ਵਿੱਚ ਰੁਕਾਵਟ ਪਾਉਣ ਲੱਗੇ।
Then the people of the land weakened the hands of the people of Judah, and troubled them in building,
5 ੫ ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।
and hired counselors against them, to frustrate their purpose, all the days of Koresh king of Persia, even until the reign of Daryavesh king of Persia.
6 ੬ ਅਤੇ ਅਹਸ਼ਵੇਰੋਸ਼ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਦੋਸ਼ ਪੱਤਰ ਲਿਖ ਕੇ ਉਸ ਨੂੰ ਭੇਜੇ।
In the reign of Achashyerosh, in the beginning of his reign, they wrote an accusation against the inhabitants of Judah and Jerusalem.
7 ੭ ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰਦਾਥ, ਟਾਬਲ ਅਤੇ ਉਸ ਦੇ ਬਾਕੀ ਸਾਥੀਆਂ ਨੇ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਨੂੰ ਚਿੱਠੀ ਲਿਖੀ ਅਤੇ ਇਹ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਭਾਸ਼ਾ ਵਿੱਚ ਲਿਖੀ ਗਈ।
In the days of Artachshasta wrote Bishlam, Mithredath, Tabeel, and the rest of his companions, to Artachshasta king of Persia; and the writing of the letter was written in Aramaic, and set forth in the Aramaic language.
8 ੮ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਨੇ ਅਰਤਹਸ਼ਸ਼ਤਾ ਰਾਜਾ ਨੂੰ ਯਰੂਸ਼ਲਮ ਦੇ ਵਿਰੁੱਧ ਇਸ ਤਰ੍ਹਾਂ ਇੱਕ ਚਿੱਠੀ ਲਿਖੀ,
Rehum the chancellor and Shimshai the scribe wrote a letter against Jerusalem to Artachshasta the king as follows:
9 ੯ ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੁਸ਼ਨਕਾਈ, ਦਹਾਵੀ, ਏਲਾਮੀ,
[From] Rehum the commander, and Shimshai the scribe, and the rest of their companions, the Dinaites, and the Apharsathchites, the Tarpelites, the Apharsites, the Archevites, the Babylonians, the Shushanchites, the Dehaites, the Elamites,
10 ੧੦ ਅਤੇ ਉਨ੍ਹਾਂ ਕੌਮਾਂ ਨੇ, ਜਿਨ੍ਹਾਂ ਨੂੰ ਮਹਾਨ ਅਤੇ ਆਦਰਯੋਗ ਆਸਨੱਪਰ ਨੇ ਪਾਰ ਲਿਆ ਕੇ ਸਾਮਰਿਯਾ ਨਗਰ ਤੇ ਫ਼ਰਾਤ ਨਦੀ ਦੂਜੇ ਪਾਸੇ ਦੇ ਬਾਕੀ ਦੇਸ਼ ਵਿੱਚ ਵਸਾਇਆ ਸੀ, ਇੱਕ ਚਿੱਠੀ ਲਿਖੀ।
and the rest of the nations whom the great and noble Asnappar brought over, and set in the cities of Samaria, and in the rest of the country beyond the River.
11 ੧੧ ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ।
This is the copy of the letter that they sent to Artachshasta the king: Your servants the men beyond the River. And now,
12 ੧੨ ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ।
be it known to the king, that the Jews who came up from you have come to us to Jerusalem; they are building the rebellious and wicked city, and have finished the walls, and repaired the foundations.
13 ੧੩ ਹੁਣ ਰਾਜਾ ਨੂੰ ਖ਼ਬਰ ਹੋਵੇ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾਂ ਪੂਰੀਆਂ ਹੋ ਜਾਣ ਤਾਂ ਉਹ ਲਗਾਨ, ਚੁੰਗੀ ਤੇ ਨਜ਼ਰਾਨਾ ਨਹੀਂ ਦੇਣਗੇ ਅਤੇ ਅੰਤ ਵਿੱਚ ਸ਼ਾਹੀ ਆਮਦਨ ਵਿੱਚ ਘਾਟਾ ਪੈ ਜਾਵੇਗਾ।
Be it known now to the king that if this city is built, and the walls finished, they will not pay tribute, custom, or toll, and in the end it will be hurtful to the kings.
14 ੧੪ ਅਸੀਂ ਤਾਂ ਰਾਜਾ ਦਾ ਲੂਣ ਖਾਂਦੇ ਹਾਂ, ਇਸ ਲਈ ਇਹ ਠੀਕ ਨਹੀਂ ਕਿ ਸਾਡੇ ਸਾਹਮਣੇ ਰਾਜਾ ਦਾ ਅਪਮਾਨ ਹੋਵੇ, ਇਸ ਕਾਰਨ ਅਸੀਂ ਇਹ ਚਿੱਠੀ ਲਿਖ ਕੇ ਰਾਜਾ ਨੂੰ ਸੂਚਨਾ ਦਿੱਤੀ ਹੈ।
Now because we eat the salt of the palace, and it is not appropriate for us to see the king's dishonor, therefore have we sent and informed the king;
15 ੧੫ ਤੁਹਾਡੇ ਪੁਰਖਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਖੋਜ ਕੀਤੀ ਜਾਵੇ, ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਰਾਜ ਨੂੰ ਪੱਕਾ ਪਤਾ ਲੱਗ ਜਾਵੇਗਾ ਕਿ ਇਹ ਇੱਕ ਵਿਦਰੋਹੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਅਤੇ ਪ੍ਰਾਚੀਨ ਕਾਲ ਤੋਂ ਉਸ ਵਿੱਚ ਦੰਗੇ ਹੁੰਦੇ ਰਹੇ ਹਨ। ਇਸੇ ਕਾਰਨ ਹੀ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ।
that search may be made in the book of the records of your fathers: so you shall find in the book of the records, and know that this city is a rebellious city, and hurtful to kings and provinces, and that they have moved sedition within the same of old time; for which cause was this city laid waste.
16 ੧੬ ਅਸੀਂ ਰਾਜਾ ਨੂੰ ਚਿਤਾਉਣੀ ਦਿੰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਸ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆ ਦੇ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹੇਗਾ।”
We inform the king that, if this city be built, and the walls finished, by this means you shall have no portion beyond the River.
17 ੧੭ ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ!”
Then the king sent an answer to Rehum the chancellor, and to Shimshai the scribe, and to the rest of their companions who dwell in Samaria, and in the rest of the country beyond the River: Peace, and so forth.
18 ੧੮ ਜੋ ਚਿੱਠੀ ਤੁਸੀਂ ਸਾਨੂੰ ਭੇਜੀ, ਉਹ ਮੇਰੇ ਸਾਹਮਣੇ ਸਾਫ਼-ਸਾਫ਼ ਪੜ੍ਹ ਕੇ ਸੁਣਾਈ ਗਈ।
The letter which you sent to us has been plainly read before me.
19 ੧੯ ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।
I decreed, and search has been made, and it is found that this city of old time has made insurrection against kings, and that rebellion and sedition have been made in it.
20 ੨੦ ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆ ਦੇ ਪਾਰ ਦੇ ਸਾਰੇ ਦੇਸਾਂ ਉੱਤੇ ਰਾਜ ਕੀਤਾ ਹੈ ਅਤੇ ਲਗਾਨ, ਚੁੰਗੀ ਤੇ ਨਜ਼ਰਾਨਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ।
There have been mighty kings also over Jerusalem, who have ruled over all the country beyond the River; and tribute, custom, and toll, was paid to them.
21 ੨੧ ਹੁਣ ਤੁਸੀਂ ਹੁਕਮ ਦਿਓ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੱਕ ਮੇਰੇ ਵੱਲੋਂ ਆਗਿਆ ਨਾ ਮਿਲੇ, ਇਹ ਸ਼ਹਿਰ ਨਾ ਬਣਾਇਆ ਜਾਵੇ।
Make a decree now to cause these men to cease, and that this city not be built, until a decree shall be made by me.
22 ੨੨ ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?
Take heed that you not be slack herein: why should damage grow to the hurt of the kings?
23 ੨੩ ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।
Then when the copy of king Artachshasta's letter was read before Rehum, and Shimshai the scribe, and their companions, they went in haste to Jerusalem to the Jews, and made them to cease by force and power.
24 ੨੪ ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ।
Then ceased the work of God's house which is at Jerusalem; and it ceased until the second year of the reign of Daryavesh king of Persia.