< ਅਜ਼ਰਾ 4 >

1 ਜਦੋਂ ਯਹੂਦਾਹ ਅਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਇਹ ਸੁਣਿਆ ਕਿ ਗ਼ੁਲਾਮੀ ਤੋਂ ਛੁੱਟ ਕੇ ਆਏ ਹੋਏ ਲੋਕ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਭਵਨ ਬਣਾ ਰਹੇ ਹਨ,
וישמעו צרי יהודה ובנימן כי בני הגולה בונים היכל ליהוה אלהי ישראל
2 ਤਦ ਜ਼ਰੂੱਬਾਬਲ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਕਹਿਣ ਲੱਗੇ, “ਸਾਨੂੰ ਵੀ ਆਪਣੇ ਨਾਲ ਬਣਾਉਣ ਦਿਉ ਕਿਉਂਕਿ ਤੁਹਾਡੀ ਤਰ੍ਹਾਂ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸ਼ੂਰ ਦੇ ਰਾਜਾ ਏਸਰ-ਹੱਦੋਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ, ਉਸੇ ਲਈ ਬਲੀ ਚੜ੍ਹਾਉਂਦੇ ਰਹੇ ਹਾਂ।”
ויגשו אל זרבבל ואל ראשי האבות ויאמרו להם נבנה עמכם--כי ככם נדרוש לאלהיכם ולא (ולו) אנחנו זבחים מימי אסר חדן מלך אשור המעלה אתנו פה
3 ਪਰੰਤੂ ਜ਼ਰੂੱਬਾਬਲ ਅਤੇ ਯੇਸ਼ੂਆ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਬਾਕੀ ਆਗੂਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਉਣ ਵਿੱਚ, ਤੁਹਾਡਾ ਸਾਡੇ ਨਾਲ ਕੋਈ ਕੰਮ ਨਹੀਂ; ਅਸੀਂ ਆਪ ਹੀ ਮਿਲ ਕੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਉਸ ਨੂੰ ਬਣਾਵਾਂਗੇ ਜਿਵੇਂ ਫ਼ਾਰਸ ਦੇ ਰਾਜਾ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ।”
ויאמר להם זרבבל וישוע ושאר ראשי האבות לישראל--לא לכם ולנו לבנות בית לאלהינו כי אנחנו יחד נבנה ליהוה אלהי ישראל כאשר צונו המלך כורש מלך פרס
4 ਤਦ ਉਸ ਦੇਸ਼ ਦੇ ਲੋਕ ਯਹੂਦਾਹ ਦੀ ਪਰਜਾ ਦੇ ਹੱਥ ਢਿੱਲੇ ਕਰਨ ਲੱਗੇ ਅਤੇ ਉਨ੍ਹਾਂ ਨੂੰ ਡਰਾ ਕੇ ਭਵਨ ਬਣਾਉਣ ਦੇ ਕੰਮ ਵਿੱਚ ਰੁਕਾਵਟ ਪਾਉਣ ਲੱਗੇ।
ויהי עם הארץ--מרפים ידי עם יהודה ומבלהים (ומבהלים) אותם לבנות
5 ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।
וסכרים עליהם יועצים להפר עצתם--כל ימי כורש מלך פרס ועד מלכות דריוש מלך פרס
6 ਅਤੇ ਅਹਸ਼ਵੇਰੋਸ਼ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਦੋਸ਼ ਪੱਤਰ ਲਿਖ ਕੇ ਉਸ ਨੂੰ ਭੇਜੇ।
ובמלכות אחשורוש בתחלת מלכותו--כתבו שטנה על ישבי יהודה וירושלם
7 ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰਦਾਥ, ਟਾਬਲ ਅਤੇ ਉਸ ਦੇ ਬਾਕੀ ਸਾਥੀਆਂ ਨੇ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਨੂੰ ਚਿੱਠੀ ਲਿਖੀ ਅਤੇ ਇਹ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਭਾਸ਼ਾ ਵਿੱਚ ਲਿਖੀ ਗਈ।
ובימי ארתחששתא כתב בשלם מתרדת טבאל ושאר כנותו על ארתחששתא מלך פרס וכתב הנשתון כתוב ארמית ומתרגם ארמית
8 ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਨੇ ਅਰਤਹਸ਼ਸ਼ਤਾ ਰਾਜਾ ਨੂੰ ਯਰੂਸ਼ਲਮ ਦੇ ਵਿਰੁੱਧ ਇਸ ਤਰ੍ਹਾਂ ਇੱਕ ਚਿੱਠੀ ਲਿਖੀ,
רחום בעל טעם ושמשי ספרא כתבו אגרה חדה על ירושלם--לארתחששתא מלכא כנמא
9 ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੁਸ਼ਨਕਾਈ, ਦਹਾਵੀ, ਏਲਾਮੀ,
אדין רחום בעל טעם ושמשי ספרא ושאר כנותהון--דיניא ואפרסתכיא טרפליא אפרסיא ארכוי (ארכויא) בבליא שושנכיא דהוא (דהיא) עלמיא
10 ੧੦ ਅਤੇ ਉਨ੍ਹਾਂ ਕੌਮਾਂ ਨੇ, ਜਿਨ੍ਹਾਂ ਨੂੰ ਮਹਾਨ ਅਤੇ ਆਦਰਯੋਗ ਆਸਨੱਪਰ ਨੇ ਪਾਰ ਲਿਆ ਕੇ ਸਾਮਰਿਯਾ ਨਗਰ ਤੇ ਫ਼ਰਾਤ ਨਦੀ ਦੂਜੇ ਪਾਸੇ ਦੇ ਬਾਕੀ ਦੇਸ਼ ਵਿੱਚ ਵਸਾਇਆ ਸੀ, ਇੱਕ ਚਿੱਠੀ ਲਿਖੀ।
ושאר אמיא די הגלי אסנפר רבא ויקירא והותב המו בקריה די שמרין--ושאר עבר נהרה וכענת
11 ੧੧ ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ।
דנה פרשגן אגרתא די שלחו עלוהי על ארתחששתא מלכא--עבדיך (עבדך) אנש עבר נהרה וכענת
12 ੧੨ ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ।
ידיע להוא למלכא די יהודיא די סלקו מן לותך עלינא אתו לירושלם קריתא מרדתא ובאישתא בנין ושורי אשכללו (ושוריא שכללו) ואשיא יחיטו
13 ੧੩ ਹੁਣ ਰਾਜਾ ਨੂੰ ਖ਼ਬਰ ਹੋਵੇ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾਂ ਪੂਰੀਆਂ ਹੋ ਜਾਣ ਤਾਂ ਉਹ ਲਗਾਨ, ਚੁੰਗੀ ਤੇ ਨਜ਼ਰਾਨਾ ਨਹੀਂ ਦੇਣਗੇ ਅਤੇ ਅੰਤ ਵਿੱਚ ਸ਼ਾਹੀ ਆਮਦਨ ਵਿੱਚ ਘਾਟਾ ਪੈ ਜਾਵੇਗਾ।
כען ידיע להוא למלכא די הן קריתא דך תתבנא ושוריא ישתכללון--מנדה בלו והלך לא ינתנון ואפתם מלכים תהנזק
14 ੧੪ ਅਸੀਂ ਤਾਂ ਰਾਜਾ ਦਾ ਲੂਣ ਖਾਂਦੇ ਹਾਂ, ਇਸ ਲਈ ਇਹ ਠੀਕ ਨਹੀਂ ਕਿ ਸਾਡੇ ਸਾਹਮਣੇ ਰਾਜਾ ਦਾ ਅਪਮਾਨ ਹੋਵੇ, ਇਸ ਕਾਰਨ ਅਸੀਂ ਇਹ ਚਿੱਠੀ ਲਿਖ ਕੇ ਰਾਜਾ ਨੂੰ ਸੂਚਨਾ ਦਿੱਤੀ ਹੈ।
כען כל קבל די מלח היכלא מלחנא וערות מלכא לא אריך לנא למחזא על דנה--שלחנא והודענא למלכא
15 ੧੫ ਤੁਹਾਡੇ ਪੁਰਖਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਖੋਜ ਕੀਤੀ ਜਾਵੇ, ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਰਾਜ ਨੂੰ ਪੱਕਾ ਪਤਾ ਲੱਗ ਜਾਵੇਗਾ ਕਿ ਇਹ ਇੱਕ ਵਿਦਰੋਹੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਅਤੇ ਪ੍ਰਾਚੀਨ ਕਾਲ ਤੋਂ ਉਸ ਵਿੱਚ ਦੰਗੇ ਹੁੰਦੇ ਰਹੇ ਹਨ। ਇਸੇ ਕਾਰਨ ਹੀ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ।
די יבקר בספר דכרניא די אבהתך ותהשכח בספר דכרניא ותנדע די קריתא דך קריא מרדא ומהנזקת מלכין ומדנן ואשתדור עבדין בגוה מן יומת עלמא על דנה--קריתא דך החרבת
16 ੧੬ ਅਸੀਂ ਰਾਜਾ ਨੂੰ ਚਿਤਾਉਣੀ ਦਿੰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਸ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆ ਦੇ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹੇਗਾ।”
מהודעין אנחנה למלכא די הן קריתא דך תתבנא ושוריה ישתכללון לקבל דנה--חלק בעבר נהרא לא איתי לך
17 ੧੭ ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ!”
פתגמא שלח מלכא על רחום בעל טעם ושמשי ספרא ושאר כנותהון די יתבין בשמרין--ושאר עבר נהרה שלם וכעת
18 ੧੮ ਜੋ ਚਿੱਠੀ ਤੁਸੀਂ ਸਾਨੂੰ ਭੇਜੀ, ਉਹ ਮੇਰੇ ਸਾਹਮਣੇ ਸਾਫ਼-ਸਾਫ਼ ਪੜ੍ਹ ਕੇ ਸੁਣਾਈ ਗਈ।
נשתונא די שלחתון עלינא--מפרש קרי קדמי
19 ੧੯ ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।
ומני שים טעם ובקרו והשכחו די קריתא דך מן יומת עלמא על מלכין מתנשאה ומרד ואשתדור מתעבד בה
20 ੨੦ ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆ ਦੇ ਪਾਰ ਦੇ ਸਾਰੇ ਦੇਸਾਂ ਉੱਤੇ ਰਾਜ ਕੀਤਾ ਹੈ ਅਤੇ ਲਗਾਨ, ਚੁੰਗੀ ਤੇ ਨਜ਼ਰਾਨਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ।
ומלכין תקיפין הוו על ירושלם ושליטין בכל עבר נהרה ומדה בלו והלך מתיהב להון
21 ੨੧ ਹੁਣ ਤੁਸੀਂ ਹੁਕਮ ਦਿਓ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੱਕ ਮੇਰੇ ਵੱਲੋਂ ਆਗਿਆ ਨਾ ਮਿਲੇ, ਇਹ ਸ਼ਹਿਰ ਨਾ ਬਣਾਇਆ ਜਾਵੇ।
כען שימו טעם לבטלא גבריא אלך וקריתא דך לא תתבנא עד מני טעמא יתשם
22 ੨੨ ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?
וזהירין הוו שלו למעבד על דנה למה ישגא חבלא להנזקת מלכין
23 ੨੩ ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।
אדין מן די פרשגן נשתונא די ארתחששתא מלכא קרי קדם רחום ושמשי ספרא וכנותהון אזלו בבהילו לירושלם על יהודיא ובטלו המו באדרע וחיל
24 ੨੪ ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ।
באדין בטלת עבידת בית אלהא די בירושלם והות בטלא עד שנת תרתין למלכות דריוש מלך פרס

< ਅਜ਼ਰਾ 4 >