< ਅਜ਼ਰਾ 5 >
1 ੧ ਤਦ ਹੱਗਈ ਨਬੀ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਸਨ, ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਭਵਿੱਖਬਾਣੀ ਕਰਨ ਲੱਗੇ।
Now the prophets, Haggai the prophet, and Zechariah the son of Iddo, prophesied to the Jews who were in Judah and Jerusalem; in the name of the God of Israel they prophesied to them.
2 ੨ ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ।
Then rose up Zerubbabel the son of Shealtiel, and Jeshua the son of Jozadak, and began to build God's house which is at Jerusalem; and with them were the prophets of God, helping them.
3 ੩ ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਆ ਕੇ ਪੁੱਛਣ ਲੱਗੇ, “ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?”
At the same time came to them Tattenai, the governor beyond the River, and Shetharbozenai, and their companions, and said thus to them, "Who gave you a decree to build this house, and to finish this wall?"
4 ੪ ਉਨ੍ਹਾਂ ਨੇ ਇਹ ਵੀ ਪੁੱਛਿਆ ਕਿ “ਜਿਹੜੇ ਲੋਕ ਇਸ ਭਵਨ ਨੂੰ ਬਣਾ ਰਹੇ ਹਨ ਉਹਨਾਂ ਦੇ ਕੀ ਨਾਮ ਹਨ?”
Then they asked them, "What are the names of the men who are constructing this building?
5 ੫ ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ, ਇਸ ਲਈ ਜਦੋਂ ਤੱਕ ਇਹ ਗੱਲ ਦਾਰਾ ਤੱਕ ਨਾ ਪਹੁੰਚੀ ਅਤੇ ਇਸ ਦੇ ਬਾਰੇ ਚਿੱਠੀ ਦੇ ਰਾਹੀਂ ਉੱਤਰ ਨਾ ਮਿਲਿਆ, ਤਦ ਤੱਕ ਉਨ੍ਹਾਂ ਨੇ ਉਹਨਾਂ ਨੂੰ ਨਾ ਰੋਕਿਆ।
But the eye of their God was on the elders of the Jews, and they did not make them cease, until the matter should come to Daryavesh, and then answer should be returned by letter concerning it.
6 ੬ ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ, ਇਹ ਹੈ -
The copy of the letter that Tattenai, the governor beyond the River, and Shetharbozenai, and his companions the Apharsachites, who were beyond the River, sent to Daryavesh the king;
7 ੭ ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ - “ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ!”
they sent a letter to him, in which was written thus: To Daryavesh the king, all peace.
8 ੮ ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।
Be it known to the king, that we went into the province of Judah, to the house of the great God, which is built with great stones, and timber is laid in the walls; and this work goes on with diligence and prospers in their hands.
9 ੯ ਇਸ ਲਈ ਅਸੀਂ ਉਨ੍ਹਾਂ ਦੇ ਬਜ਼ੁਰਗਾਂ ਨੂੰ ਪੁੱਛਿਆ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀ ਕੰਧ ਨੂੰ ਪੂਰਾ ਕਰਦੇ ਹੋ?
Then we asked those elders, and said to them thus, "Who gave you a decree to build this house, and to finish this wall?"
10 ੧੦ ਅਤੇ ਅਸੀਂ ਉਨ੍ਹਾਂ ਦੇ ਨਾਮ ਵੀ ਪੁੱਛੇ ਤਾਂ ਜੋ ਅਸੀਂ ਉਨ੍ਹਾਂ ਮਨੁੱਖਾਂ ਦੇ ਨਾਮ ਲਿਖ ਕੇ ਤੁਹਾਨੂੰ ਖ਼ਬਰ ਦੇਈਏ ਕਿ ਉਹਨਾਂ ਦੇ ਆਗੂ ਕੌਣ ਹਨ।
We asked them their names also, to inform you that we might write the names of the men who were at their head.
11 ੧੧ ਉਹਨਾਂ ਨੇ ਸਾਨੂੰ ਇਹ ਉੱਤਰ ਦਿੱਤਾ ਕਿ ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ੁਰ ਦੇ ਦਾਸ ਹਾਂ, ਅਤੇ ਉਸੇ ਭਵਨ ਨੂੰ ਬਣਾਉਂਦੇ ਹਾਂ, ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।
Thus they returned us answer, saying, "We are the servants of the God of heaven and earth, and are building the house that was built these many years ago, which a great king of Israel built and finished.
12 ੧੨ ਪਰ ਜਦ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਸ ਨੇ ਉਹਨਾਂ ਨੂੰ ਬਾਬਲ ਦੇ ਕਸਦੀ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਉਜਾੜ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਨੂੰ ਲੈ ਗਿਆ।
But after that our fathers had provoked the God of heaven to wrath, he gave them into the hand of Nebuchadnezzar king of Babylon, the Chaldean, who destroyed this house, and carried the people away into Babylon.
13 ੧੩ ਪਰ ਬਾਬਲ ਦੇ ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਆਗਿਆ ਦਿੱਤੀ ਕਿ ਪਰਮੇਸ਼ੁਰ ਦਾ ਇਹ ਭਵਨ ਬਣਾਇਆ ਜਾਵੇ।
But in the first year of Koresh king of Babylon, Koresh the king made a decree to build this house of God.
14 ੧੪ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ।
The gold and silver vessels also of God's house, which Nebuchadnezzar took out of the temple that was in Jerusalem, and brought into the temple of Babylon, those Koresh the king took out of the temple of Babylon, and they were delivered to one whose name was Sheshbazzar, whom he had made governor;
15 ੧੫ ਅਤੇ ਉਸ ਨੇ ਕਿਹਾ, “ਇਨ੍ਹਾਂ ਭਾਂਡਿਆ ਨੂੰ ਲੈ ਕੇ ਜਾ ਅਤੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਪਰਮੇਸ਼ੁਰ ਦਾ ਭਵਨ ਉਸ ਦੇ ਸਥਾਨ ਤੇ ਬਣਾਇਆ ਜਾਵੇ।”
and he said to him, 'Take these vessels, go, put them in the temple that is in Jerusalem, and let God's house be built in its place.'
16 ੧੬ ਤਦ ਉਸੇ ਸ਼ੇਸ਼ਬੱਸਰ ਨੇ ਆ ਕੇ ਪਰਮੇਸ਼ੁਰ ਦੇ ਭਵਨ ਦੀ ਜੋ ਯਰੂਸ਼ਲਮ ਵਿੱਚ ਹੈ ਨੀਂਹ ਰੱਖੀ, ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਹ ਬਣ ਰਿਹਾ ਹੈ ਪਰ ਅਜੇ ਪੂਰਾ ਨਹੀਂ ਹੋਇਆ।
Then the same Sheshbazzar came, and laid the foundations of God's house which is in Jerusalem: and since that time even until now has it been in building, and yet it is not completed.
17 ੧੭ “ਇਸ ਲਈ ਜੇ ਮਹਾਰਾਜ ਨੂੰ ਠੀਕ ਲੱਗੇ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ, ਜੋ ਬਾਬਲ ਵਿੱਚ ਹੈ ਇਸ ਗੱਲ ਦੀ ਖੋਜ ਕੀਤੀ ਜਾਵੇ ਕਿ ਕੋਰਸ਼ ਰਾਜਾ ਨੇ ਸੱਚ-ਮੁੱਚ ਇਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਤਦ ਮਹਾਰਾਜ ਇਸ ਗੱਲ ਵਿੱਚ ਆਪਣੀ ਇੱਛਾ ਸਾਡੇ ਉੱਤੇ ਪ੍ਰਗਟ ਕਰਨ।”
Now therefore, if it seem good to the king, let a search be made in the king's treasure house, which is there at Babylon, whether it be so, that a decree was made of Koresh the king to build this house of God at Jerusalem; and let the king send his pleasure to us concerning this matter."