< ਅਜ਼ਰਾ 6 >

1 ਤਦ ਰਾਜਾ ਦਾਰਾ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਵਿੱਚ ਜਿੱਥੇ ਖਜ਼ਾਨਾ ਵੀ ਰੱਖਿਆ ਜਾਂਦਾ ਸੀ, ਪੜਤਾਲ ਕੀਤੀ ਗਈ।
Thus King Darius ordered a search of the archives stored in the treasury of Babylon.
2 ਮਾਦਈ ਨਾਮਕ ਸੂਬੇ ਦੇ ਅਹਮਥਾ ਨਗਰ ਦੇ ਮਹਿਲ ਵਿੱਚ ਇੱਕ ਪੁਸਤਕ ਮਿਲੀ, ਜਿਸ ਵਿੱਚ ਇਹ ਆਗਿਆ ਲਿਖੀ ਹੋਈ ਸੀ:
And a scroll was found in the fortress of Ecbatana, in the province of Media, with the following written on it: Memorandum:
3 “ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ। ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ।
In the first year of King Cyrus, he issued a decree concerning the house of God in Jerusalem: Let the house be rebuilt as a place for offering sacrifices, and let its foundations be firmly laid. It is to be sixty cubits high and sixty cubits wide,
4 ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ; ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।
with three layers of cut stones and one of timbers. The costs are to be paid from the royal treasury.
5 ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ-ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦਿੱਤਾ ਜਾਵੇ।”
Furthermore, the gold and silver articles of the house of God, which Nebuchadnezzar took from the temple in Jerusalem and carried to Babylon, must also be returned to the temple in Jerusalem and deposited in the house of God.
6 “ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।
Therefore Darius decreed: To Tattenai governor of the region west of the Euphrates, Shethar-bozenai, and your associates and officials in the region: You must stay away from that place!
7 ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ। ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ।
Leave this work on the house of God alone. Let the governor and elders of the Jews rebuild this house of God on its original site.
8 ਸਗੋਂ ਮੈਂ ਇਹ ਆਗਿਆ ਦਿੰਦਾ ਹਾਂ ਕਿ ਤੁਹਾਨੂੰ ਯਹੂਦੀਆਂ ਦੇ ਬਜ਼ੁਰਗਾਂ ਨਾਲ ਅਜਿਹਾ ਕਰਨਾ ਹੈ ਕਿ ਜਦ ਪਰਮੇਸ਼ੁਰ ਦਾ ਉਹ ਭਵਨ ਬਣਾਇਆ ਜਾਵੇ ਤਾਂ ਰਾਜਾ ਦੇ ਖ਼ਜ਼ਾਨੇ ਵਿੱਚੋਂ, ਅਰਥਾਤ ਦਰਿਆ ਪਾਰ ਦੇ ਲਗਾਨ ਵਿੱਚੋਂ ਇਹਨਾਂ ਮਨੁੱਖਾਂ ਨੂੰ ਫੁਰਤੀ ਨਾਲ ਖ਼ਰਚ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪਵੇ।
I hereby decree what you must do for these elders of the Jews who are rebuilding this house of God: The cost is to be paid in full to these men from the royal treasury out of the taxes of the provinces west of the Euphrates, so that the work will not be hindered.
9 ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।
Whatever is needed—young bulls, rams, and lambs for burnt offerings to the God of heaven, as well as wheat, salt, wine, and oil, as requested by the priests in Jerusalem—must be given to them daily without fail.
10 ੧੦ ਤਾਂ ਜੋ ਉਹ ਸਵਰਗ ਦੇ ਪਰਮੇਸ਼ੁਰ ਦੇ ਸਾਹਮਣੇ ਸੁਗੰਧਾਂ ਵਾਲੀਆਂ ਭੇਟਾਂ ਚੜ੍ਹਾਉਣ ਅਤੇ ਰਾਜਾ ਅਤੇ ਰਾਜਕੁਮਾਰਾਂ ਦੇ ਲੰਮੇ ਜੀਵਨ ਲਈ ਪ੍ਰਾਰਥਨਾ ਕਰਨ।
Then they will be able to offer sacrifices of a sweet aroma to the God of heaven and to pray for the lives of the king and his sons.
11 ੧੧ ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ।
I also decree that if any man interferes with this directive, a beam is to be torn from his house and raised up, and he is to be impaled on it. And his own house shall be made a pile of rubble for this offense.
12 ੧੨ ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ।”
May God, who has caused His Name to dwell there, overthrow any king or people who lifts a hand to alter this decree or to destroy this house of God in Jerusalem. I, Darius, have issued the decree. Let it be carried out with diligence.
13 ੧੩ ਤਦ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਰਾਜਾ ਦੀ ਭੇਜੀ ਹੋਈ ਆਗਿਆ ਅਨੁਸਾਰ ਫੁਰਤੀ ਨਾਲ ਕੰਮ ਕੀਤਾ।
In response, Tattenai the governor of the region west of the Euphrates, Shethar-bozenai, and their associates diligently carried out what King Darius had decreed.
14 ੧੪ ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।
So the Jewish elders built and prospered through the prophesying of Haggai the prophet and Zechariah son of Iddo. They finished building according to the command of the God of Israel and the decrees of Cyrus, Darius, and Artaxerxes, kings of Persia.
15 ੧੫ ਉਹ ਭਵਨ ਰਾਜਾ ਦਾਰਾ ਦੇ ਰਾਜ ਦੇ ਛੇਵੇਂ ਸਾਲ ਵਿੱਚ ਅਦਾਰ ਦੇ ਮਹੀਨੇ ਦੇ ਤੀਜੇ ਦਿਨ ਪੂਰਾ ਹੋ ਗਿਆ।
And this temple was completed on the third day of the month of Adar, in the sixth year of the reign of King Darius.
16 ੧੬ ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।
Then the people of Israel—the priests, the Levites, and the rest of the exiles—celebrated the dedication of the house of God with joy.
17 ੧੭ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।
For the dedication of the house of God they offered a hundred bulls, two hundred rams, four hundred lambs, and a sin offering for all Israel of twelve male goats, one for each tribe of Israel.
18 ੧੮ ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ।
They also appointed the priests by their divisions and the Levites by their groups to the service of God in Jerusalem, according to what is written in the Book of Moses.
19 ੧੯ ਫਿਰ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਨੇ ਪਸਾਹ ਮਨਾਇਆ,
On the fourteenth day of the first month, the exiles kept the Passover.
20 ੨੦ ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।
All the priests and Levites had purified themselves and were ceremonially clean. And the Levites slaughtered the Passover lamb for all the exiles, for their priestly brothers, and for themselves.
21 ੨੧ ਤਦ ਉਨ੍ਹਾਂ ਇਸਰਾਏਲੀਆਂ ਨੇ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਅਤੇ ਉਸ ਦੇਸ਼ ਦੀਆਂ ਪਰਾਈਆਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਤੋਂ ਅਲੱਗ ਹੋ ਗਏ ਸਨ, ਤਾਂ ਜੋ ਪਰਮੇਸ਼ੁਰ ਦੀ ਭਾਲ ਕਰਨ, ਪਸਹ ਖਾਧਾ।
The Israelites who had returned from exile ate it, together with all who had separated themselves from the uncleanness of the peoples of the land to seek the LORD, the God of Israel.
22 ੨੨ ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸ਼ੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ।
For seven days they kept the Feast of Unleavened Bread with joy, because the LORD had made them joyful and turned the heart of the king of Assyria toward them to strengthen their hands in the work on the house of the God of Israel.

< ਅਜ਼ਰਾ 6 >