< ਅਜ਼ਰਾ 6 >
1 ੧ ਤਦ ਰਾਜਾ ਦਾਰਾ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਵਿੱਚ ਜਿੱਥੇ ਖਜ਼ਾਨਾ ਵੀ ਰੱਖਿਆ ਜਾਂਦਾ ਸੀ, ਪੜਤਾਲ ਕੀਤੀ ਗਈ।
Tunc Darius rex præcepit: et recensuerunt in bibliotheca librorum, qui erant repositi in Babylone,
2 ੨ ਮਾਦਈ ਨਾਮਕ ਸੂਬੇ ਦੇ ਅਹਮਥਾ ਨਗਰ ਦੇ ਮਹਿਲ ਵਿੱਚ ਇੱਕ ਪੁਸਤਕ ਮਿਲੀ, ਜਿਸ ਵਿੱਚ ਇਹ ਆਗਿਆ ਲਿਖੀ ਹੋਈ ਸੀ:
et inventum est in Ecbatanis, quod est castrum in Medena provincia volumen unum, talisque scriptus erat in eo commentarius:
3 ੩ “ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ। ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ।
Anno primo Cyri regis: Cyrus rex decrevit ut domus Dei ædificaretur, quæ est in Ierusalem, in loco ubi immolent hostias, et ut ponant fundamenta supportantia altitudinem cubitorum sexaginta, et latitudinem cubitorum sexaginta,
4 ੪ ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ; ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।
ordines de lapidibus impolitis tres, et sic ordines de lignis novis: sumptus autem de domo regis dabuntur.
5 ੫ ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ-ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦਿੱਤਾ ਜਾਵੇ।”
Sed et vasa templi Dei aurea et argentea, quæ Nabuchodonosor tulerat de templo Ierusalem, et attulerat ea in Babylonem, reddantur, et referantur in templum in Ierusalem in locum suum, quæ et posita sunt in templo Dei.
6 ੬ “ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।
Nunc ergo Thathanai dux regionis, quæ est trans Flumen, Stharbuzanai, et consiliarii vestri Apharsachæi, qui estis trans Flumen, procul recedite ab illis,
7 ੭ ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ। ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ।
et dimittite fieri templum Dei illud a duce Iudæorum, et a senioribus eorum, ut domum Dei illam ædificent in loco suo.
8 ੮ ਸਗੋਂ ਮੈਂ ਇਹ ਆਗਿਆ ਦਿੰਦਾ ਹਾਂ ਕਿ ਤੁਹਾਨੂੰ ਯਹੂਦੀਆਂ ਦੇ ਬਜ਼ੁਰਗਾਂ ਨਾਲ ਅਜਿਹਾ ਕਰਨਾ ਹੈ ਕਿ ਜਦ ਪਰਮੇਸ਼ੁਰ ਦਾ ਉਹ ਭਵਨ ਬਣਾਇਆ ਜਾਵੇ ਤਾਂ ਰਾਜਾ ਦੇ ਖ਼ਜ਼ਾਨੇ ਵਿੱਚੋਂ, ਅਰਥਾਤ ਦਰਿਆ ਪਾਰ ਦੇ ਲਗਾਨ ਵਿੱਚੋਂ ਇਹਨਾਂ ਮਨੁੱਖਾਂ ਨੂੰ ਫੁਰਤੀ ਨਾਲ ਖ਼ਰਚ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪਵੇ।
Sed et a me præceptum est quid oporteat fieri a presbyteris Iudæorum illis ut ædificetur domus Dei, scilicet ut de arca regis, id est, de tributis, quæ dantur de regione trans Flumen, studiose sumptus dentur viris illis ne impediatur opus.
9 ੯ ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।
Quod si necesse fuerit, et vitulos, et agnos, et hœdos in holocaustum Deo cæli, frumentum, sal, vinum, et oleum, secundum ritum Sacerdotum, qui sunt in Ierusalem, detur eis per singulos dies, ne sit in aliquo querimonia.
10 ੧੦ ਤਾਂ ਜੋ ਉਹ ਸਵਰਗ ਦੇ ਪਰਮੇਸ਼ੁਰ ਦੇ ਸਾਹਮਣੇ ਸੁਗੰਧਾਂ ਵਾਲੀਆਂ ਭੇਟਾਂ ਚੜ੍ਹਾਉਣ ਅਤੇ ਰਾਜਾ ਅਤੇ ਰਾਜਕੁਮਾਰਾਂ ਦੇ ਲੰਮੇ ਜੀਵਨ ਲਈ ਪ੍ਰਾਰਥਨਾ ਕਰਨ।
Et offerant oblationes Deo cæli, orentque pro vita regis, et filiorum eius.
11 ੧੧ ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ।
A me ergo positum est decretum: Ut omnis homo, qui hanc mutaverit iussionem, tollatur lignum de domum ipsius, et erigatur, et configatur in eo, domus autem eius publicetur.
12 ੧੨ ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ।”
Deus autem, qui habitare fecit nomen suum ibi, dissipet omnia regna, et populum qui extenderit manum suam ut repugnet, et dissipet domum Dei illam, quæ est in Ierusalem. Ego Darius statui decretum, quod studiose impleri volo.
13 ੧੩ ਤਦ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਰਾਜਾ ਦੀ ਭੇਜੀ ਹੋਈ ਆਗਿਆ ਅਨੁਸਾਰ ਫੁਰਤੀ ਨਾਲ ਕੰਮ ਕੀਤਾ।
Igitur Thathanai dux regionis trans Flumen, et Stharbuzanai, et consiliarii eius, secundum quod præceperat Darius rex, sic diligenter executi sunt.
14 ੧੪ ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।
Seniores autem Iudæorum ædificabant, et prosperabantur iuxta prophetiam Aggæi prophetæ, et Zachariæ filii Addo: et ædificaverunt et construxerunt iubente Deo Israel, et iubente Cyro, et Dario, et Artaxerxe regibus Persarum:
15 ੧੫ ਉਹ ਭਵਨ ਰਾਜਾ ਦਾਰਾ ਦੇ ਰਾਜ ਦੇ ਛੇਵੇਂ ਸਾਲ ਵਿੱਚ ਅਦਾਰ ਦੇ ਮਹੀਨੇ ਦੇ ਤੀਜੇ ਦਿਨ ਪੂਰਾ ਹੋ ਗਿਆ।
et compleverunt domum Dei istam, usque ad diem tertium mensis Adar, qui est annus sextus regni Darii regis.
16 ੧੬ ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।
Fecerunt autem filii Israel Sacerdotes et Levitæ, et reliqui filiorum transmigrationis, dedicationem Domus Dei in gaudio.
17 ੧੭ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।
Et obtulerunt in dedicationem domus Dei, vitulos centum, arietes ducentos, agnos quadringentos, hircos caprarum pro peccato totius Israel duodecim, iuxta numerum tribuum Israel.
18 ੧੮ ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ।
Et statuerunt Sacerdotes in ordinibus suis, et Levitas in vicibus suis super opera Dei in Ierusalem, sicut scriptum est in libro Moysi.
19 ੧੯ ਫਿਰ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਨੇ ਪਸਾਹ ਮਨਾਇਆ,
Fecerunt autem filii Israel transmigrationis, Pascha, quartadecima die mensis primi.
20 ੨੦ ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।
Purificati enim fuerant Sacerdotes et Levitæ quasi unus: omnes mundi ad immolandum pascha universis filiis transmigrationis, et fratribus suis Sacerdotibus, et sibi.
21 ੨੧ ਤਦ ਉਨ੍ਹਾਂ ਇਸਰਾਏਲੀਆਂ ਨੇ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਅਤੇ ਉਸ ਦੇਸ਼ ਦੀਆਂ ਪਰਾਈਆਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਤੋਂ ਅਲੱਗ ਹੋ ਗਏ ਸਨ, ਤਾਂ ਜੋ ਪਰਮੇਸ਼ੁਰ ਦੀ ਭਾਲ ਕਰਨ, ਪਸਹ ਖਾਧਾ।
Et comederunt filii Israel, qui reversi fuerant de transmigratione, et omnes qui se separaverant a coinquinatione Gentium terræ ad eos, ut quærerent Dominum Deum Israel.
22 ੨੨ ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸ਼ੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ।
Et fecerunt sollemnitatem azymorum septem diebus in lætitia, quoniam lætificaverat eos Dominus, et converterat cor regis Assur ad eos, ut adiuvaret manus eorum in opere domus Domini Dei Israel.