< ਅਜ਼ਰਾ 7 >
1 ੧ ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,
Many years later, during the reign of Artaxerxes king of Persia, Ezra son of Seraiah, the son of Azariah, the son of Hilkiah,
2 ੨ ਉਹ ਸ਼ੱਲੂਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ,
the son of Shallum, the son of Zadok, the son of Ahitub,
3 ੩ ਉਹ ਅਮਰਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ,
the son of Amariah, the son of Azariah, the son of Meraioth,
4 ੪ ਉਹ ਜ਼ਰਹਯਾਹ ਦਾ ਪੁੱਤਰ, ਉਹ ਉੱਜ਼ੀ ਦਾ ਪੁੱਤਰ, ਉਹ ਬੁੱਕੀ ਦਾ ਪੁੱਤਰ,
the son of Zerahiah, the son of Uzzi, the son of Bukki,
5 ੫ ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।
the son of Abishua, the son of Phinehas, the son of Eleazar, the son of Aaron the chief priest—
6 ੬ ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
this Ezra came up from Babylon. He was a scribe skilled in the Law of Moses, which the LORD, the God of Israel, had given. The king had granted Ezra all his requests, for the hand of the LORD his God was upon him.
7 ੭ ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਗਾਇਕਾਂ, ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਰਾਜਾ ਦੇ ਸੱਤਵੇਂ ਸਾਲ ਵਿੱਚ ਯਰੂਸ਼ਲਮ ਨੂੰ ਆਏ
So in the seventh year of King Artaxerxes, he went up to Jerusalem with some of the Israelites, including priests, Levites, singers, gatekeepers, and temple servants.
8 ੮ ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ।
Ezra arrived in Jerusalem in the fifth month of the seventh year of the king.
9 ੯ ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ
He had begun the journey from Babylon on the first day of the first month, and he arrived in Jerusalem on the first day of the fifth month, for the gracious hand of his God was upon him.
10 ੧੦ ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।
For Ezra had set his heart to study the Law of the LORD, to practice it, and to teach its statutes and ordinances in Israel.
11 ੧੧ ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
This is the text of the letter King Artaxerxes had given to Ezra the priest and scribe, an expert in the commandments and statutes of the LORD to Israel:
12 ੧੨ “ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
Artaxerxes, king of kings. To Ezra the priest, the scribe of the Law of the God of heaven: Greetings.
13 ੧੩ ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।
I hereby decree that any volunteers among the Israelites in my kingdom, including the priests and Levites, may go up with you to Jerusalem.
14 ੧੪ ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।
You are sent by the king and his seven counselors to evaluate Judah and Jerusalem according to the Law of your God, which is in your hand.
15 ੧੫ ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।
Moreover, you are to take with you the silver and gold that the king and his counselors have freely offered to the God of Israel, whose dwelling is in Jerusalem,
16 ੧੬ ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।
together with all the silver and gold you may find in all the province of Babylon, as well as the freewill offerings of the people and priests to the house of their God in Jerusalem.
17 ੧੭ ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ
With this money, therefore, you are to buy as many bulls, rams, and lambs as needed, together with their grain offerings and drink offerings, and offer them on the altar at the house of your God in Jerusalem.
18 ੧੮ ਅਤੇ ਬਚੇ ਹੋਏ ਚਾਂਦੀ ਤੇ ਸੋਨੇ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਿਓ।
You and your brothers may do whatever seems best with the rest of the silver and gold, according to the will of your God.
19 ੧੯ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਜਿਹੜੇ ਭਾਂਡੇ ਤੈਨੂੰ ਸੌਂਪੇ ਜਾਂਦੇ ਹਨ, ਉਨ੍ਹਾਂ ਨੂੰ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ।
You must deliver to the God of Jerusalem all the articles given to you for the service of the house of your God.
20 ੨੦ ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ।
And if anything else is needed for the house of your God that you may have occasion to supply, you may pay for it from the royal treasury.
21 ੨੧ “ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।
I, King Artaxerxes, decree to all the treasurers west of the Euphrates: Whatever Ezra the priest, the scribe of the Law of the God of heaven, may require of you, it must be provided promptly,
22 ੨੨ ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।
up to a hundred talents of silver, a hundred cors of wheat, a hundred baths of wine, a hundred baths of olive oil, and salt without limit.
23 ੨੩ ਜੋ ਕੁਝ ਵੀ ਸਵਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ!
Whatever is commanded by the God of heaven must be done diligently for His house. For why should wrath fall on the realm of the king and his sons?
24 ੨੪ ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
And be advised that you have no authority to impose tribute, duty, or toll on any of the priests, Levites, singers, doorkeepers, temple servants, or other servants of this house of God.
25 ੨੫ ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
And you, Ezra, according to the wisdom of your God which you possess, are to appoint magistrates and judges to judge all the people west of the Euphrates—all who know the laws of your God. And you are to teach these laws to anyone who does not know them.
26 ੨੬ ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।”
If anyone does not keep the law of your God and the law of the king, let a strict judgment be executed against him, whether death, banishment, confiscation of property, or imprisonment.
27 ੨੭ ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ ਕਰੇ ਜੋ ਯਰੂਸ਼ਲਮ ਵਿੱਚ ਹੈ।
Blessed be the LORD, the God of our fathers, who has put into the heart of the king to so honor the house of the LORD in Jerusalem,
28 ੨੮ ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।
and who has shown me favor before the king, his counselors, and all his powerful officials. And because the hand of the LORD my God was upon me, I took courage and gathered the leaders of Israel to return with me.