< ਅਜ਼ਰਾ 7 >
1 ੧ ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,
Now after these things, in the reign of Artaxerxes king of Persia, Ezra the son of Seraiah, the son of Azariah, the son of Hilkiah,
2 ੨ ਉਹ ਸ਼ੱਲੂਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ,
the son of Shallum, the son of Zadok, the son of Ahitub,
3 ੩ ਉਹ ਅਮਰਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ,
the son of Amariah, the son of Azariah, the son of Meraioth,
4 ੪ ਉਹ ਜ਼ਰਹਯਾਹ ਦਾ ਪੁੱਤਰ, ਉਹ ਉੱਜ਼ੀ ਦਾ ਪੁੱਤਰ, ਉਹ ਬੁੱਕੀ ਦਾ ਪੁੱਤਰ,
the son of Zerahiah, the son of Uzzi, the son of Bukki,
5 ੫ ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।
the son of Abishua, the son of Phinehas, the son of Eleazar, the son of Aaron the chief priest:
6 ੬ ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
this Ezra went up from Babylon; and he was a ready scribe in the law of Moses, which the LORD, the God of Israel, had given: and the king granted him all his request, according to the hand of the LORD his God upon him.
7 ੭ ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਗਾਇਕਾਂ, ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਰਾਜਾ ਦੇ ਸੱਤਵੇਂ ਸਾਲ ਵਿੱਚ ਯਰੂਸ਼ਲਮ ਨੂੰ ਆਏ
And there went up some of the children of Israel, and of the priests, and the Levites, and the singers, and the porters, and the Nethinim, unto Jerusalem, in the seventh year of Artaxerxes the king.
8 ੮ ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ।
And he came to Jerusalem in the fifth month, which was in the seventh year of the king.
9 ੯ ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ
For upon the first [day] of the first month began he to go up from Babylon, and on the first [day] of the fifth month came he to Jerusalem, according to the good hand of his God upon him.
10 ੧੦ ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।
For Ezra had set his heart to seek the law of the LORD, and to do it, and to teach in Israel statutes and judgments.
11 ੧੧ ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
Now this is the copy of the letter that the king Artaxerxes gave unto Ezra the priest, the scribe, even the scribe of the words of the commandments of the LORD, and of his statutes to Israel.
12 ੧੨ “ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
Artaxerxes, king of kings, unto Ezra the priest, the scribe of the law of the God of heaven, perfect and so forth,
13 ੧੩ ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।
I make a decree, that all they of the people of Israel, and their priests and the Levites, in my realm, which are minded of their own free will to go to Jerusalem, go with thee.
14 ੧੪ ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।
Forasmuch as thou art sent of the king and his seven counsellors, to inquire concerning Judah and Jerusalem, according to the law of thy God which is in thine hand;
15 ੧੫ ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।
and to carry the silver and gold, which the king and his counsellors have freely offered unto the God of Israel, whose habitation is in Jerusalem,
16 ੧੬ ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।
and all the silver and gold that thou shalt find in all the province of Babylon, with the freewill offering of the people, and of the priests, offering willingly for the house of their God which is in Jerusalem;
17 ੧੭ ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ
therefore thou shalt with all diligence buy with this money bullocks, rams, lambs, with their meal offerings and their drink offerings, and shalt offer them upon the altar of the house of your God which is in Jerusalem.
18 ੧੮ ਅਤੇ ਬਚੇ ਹੋਏ ਚਾਂਦੀ ਤੇ ਸੋਨੇ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਿਓ।
And whatsoever shall seem good to thee and to thy brethren to do with the rest of the silver and the gold, that do ye after the will of your God.
19 ੧੯ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਜਿਹੜੇ ਭਾਂਡੇ ਤੈਨੂੰ ਸੌਂਪੇ ਜਾਂਦੇ ਹਨ, ਉਨ੍ਹਾਂ ਨੂੰ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ।
And the vessels that are given thee for the service of the house of thy God, deliver thou before the God of Jerusalem.
20 ੨੦ ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ।
And whatsoever more shall be needful for the house of thy God, which thou shalt have occasion to bestow, bestow it out of the king’s treasure house.
21 ੨੧ “ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।
And I, even I Artaxerxes the king, do make a decree to all the treasurers which are beyond the river, that whatsoever Ezra the priest, the scribe of the law of the God of heaven, shall require of you, it be done with all diligence,
22 ੨੨ ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।
unto an hundred talents of silver, and to an hundred measures of wheat, and to an hundred baths of wine, and to an hundred baths of oil, and salt without prescribing how much.
23 ੨੩ ਜੋ ਕੁਝ ਵੀ ਸਵਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ!
Whatsoever is commanded by the God of heaven, let it be done exactly for the house of the God of heaven; for why should there be wrath against the realm of the king and his sons?
24 ੨੪ ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
Also we certify you, that touching any of the priests and Levites, the singers, porters, Nethinim, or servants of this house of God, it shall not be lawful to impose tribute, custom, or toll, upon them.
25 ੨੫ ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
And thou, Ezra, after the wisdom of thy God that is in thine hand, appoint magistrates and judges, which may judge all the people that are beyond the river, all such as know the laws of thy God; and teach ye him that knoweth them not.
26 ੨੬ ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।”
And whosoever will not do the law of thy God, and the law of the king, let judgment be executed upon him with all diligence, whether it be unto death, or to banishment, or to confiscation of goods, or to imprisonment.
27 ੨੭ ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ ਕਰੇ ਜੋ ਯਰੂਸ਼ਲਮ ਵਿੱਚ ਹੈ।
Blessed be the LORD, the God of our fathers, which hath put such a thing as this in the king’s heart, to beautify the house of the LORD which is in Jerusalem;
28 ੨੮ ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।
and hath extended mercy unto me before the king, and his counsellors, and before all the king’s mighty princes. And I was strengthened according to the hand of the LORD my God upon me, and I gathered together out of Israel chief men to go up with me.