< ਅਜ਼ਰਾ 9 >
1 ੧ ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।
Now when these things were done, the princes came to me, saying, The people of Israel, and the priests, and the Levites, have not separated themselves from the people of the lands, doing according to their abominations, even of the Canaanites, the Hittites, the Perizzites, the Jebusites, the Ammonites, the Moabites, the Egyptians, and the Amorites.
2 ੨ ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”
For they have taken of their daughters for themselves, and for their sons: so that the holy seed have mixed themselves with the people of those lands: yea, the hand of the princes and rulers hath been first in this trespass.
3 ੩ ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
And when I heard this thing, I tore my garment and my mantle, and plucked off the hair of my head and of my beard, and sat down appalled.
4 ੪ ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।
Then were assembled to me every one that trembled at the words of the God of Israel, because of the transgression of those that had been carried away; and I sat appalled until the evening sacrifice.
5 ੫ ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
And at the evening sacrifice I arose from my heaviness; and having torn my garment and my mantle, I fell upon my knees, and spread out my hands to the LORD my God,
6 ੬ ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
And said, O my God, I am ashamed and blush to lift up my face to thee, my God: for our iniquities are increased over our head, and our trespass is grown up to the heavens.
7 ੭ ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”
Since the days of our fathers have we been in a great trespass to this day; and for our iniquities have we, our kings, and our priests, been delivered into the hand of the kings of the lands, to the sword, to captivity, and to a spoil, and to confusion of face, as it is this day.
8 ੮ ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।
And now for a little moment grace hath been shown from the LORD our God, to leave us a remnant to escape, and to give us a nail in his holy place, that our God may enlighten our eyes, and give us a little reviving in our bondage.
9 ੯ ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ।
For we were slaves; yet our God hath not forsaken us in our bondage, but hath extended mercy to us in the sight of the kings of Persia, to give us a reviving, to set up the house of our God, and to repair the desolations of it, and to give us a wall in Judah and in Jerusalem.
10 ੧੦ “ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,
And now, O our God, what shall we say after this? for we have forsaken thy commandments,
11 ੧੧ ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।
Which thou hast commanded by thy servants the prophets, saying, The land, where ye go to possess it, is an unclean land with the filthiness of the people of the lands, with their abominations, which have filled it from one end to another with their uncleanness.
12 ੧੨ ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।
Now therefore give not your daughters to their sons, neither take their daughters to your sons, nor seek their peace or their wealth for ever: that ye may be strong, and eat the good of the land, and leave it for an inheritance to your children for ever.
13 ੧੩ ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।
And after all that hath come upon us for our evil deeds, and for our great trespass, seeing that thou our God hast punished us less than our iniquities deserve, and hast given us such deliverance as this;
14 ੧੪ ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?
Should we again break thy commandments, and join in marriage with the people of these abominations? wouldest thou not be angry with us till thou hadst consumed us, so that there should be no remnant nor escaping?
15 ੧੫ ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”
O LORD God of Israel, thou art righteous: for we having escaped, remain yet, as it is this day: behold, we are before thee in our trespasses: for we cannot stand before thee because of this.