< ਅਜ਼ਰਾ 9 >

1 ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।
И егда совершена быша сия, приступиша ко мне князие, глаголюще: не отлучишася людие Израилевы и священницы и левити от людий земных, (но) в мерзостех их (суть), иже суть Хананее, Еффее, Ферезее, Иевусее, Аммонитяне, Моавитяне и Мосеритяне и Аморреане,
2 ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”
понеже пояша от дщерей их себе и сыном своим, и смесися семя святое с людьми земными, и рука князей и воевод в преступлении сем в начале.
3 ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
И егда услышах словеса сия, раздрах ризы моя, и вострепетах, и терзах власы главы моея и брады моея, и седох тужа.
4 ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।
И собрашася ко мне вси боящиися слова Бога Израилева за преступление пришедших от пленения, и аз седях прискорбен даже до жертвы вечерния.
5 ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
И в жертву вечернюю востах от сетования моего, и внегда раздрах ризы моя, и трепетах, и преклоних колена моя, и прострох руце мои ко Господу Богу моему
6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
и рекох: Господи Боже мой, стыждуся и срамляюся воздвигнути лице мое к Тебе, яко беззакония наша умножишася паче глав наших, и прегрешения наша возрастоша даже до небесе:
7 ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”
от дний отец наших в преступлении велицем есмы даже до дне сего, и в беззакониих наших предани есмы мы и царие наши и священницы наши и сынове наши в руку царей языческих, в мечь и в пленение, и в расхищение и в стыдение лица нашего, якоже в день сей:
8 ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।
и ныне умилостивися над нами Бог наш, еже оставити ны во спасение и дати нам твердость на месте святыни Его, еже просветити очеса наша и дати оживление малое в работе нашей:
9 ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ।
яко раби есмы, и в работе нашей не остави нас Господь Бог наш: и преклони на нас милосердие пред цари Персскими, дати нам живот, еже воздвигнути им дом Богу нашему и возставити запустевшая его, и дати нам ограждение во Иудеи и Иерусалиме:
10 ੧੦ “ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,
и ныне что речем, Боже наш, по сем? Яко оставихом повеления Твоя,
11 ੧੧ ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।
яже дал еси нам рукою раб Твоих пророков, глаголя: земля, на нюже вы входите наследити ю, земля нечиста есть, по нечистоте людий языческих, в мерзостех их, имиже наполниша ю от уст даже до уст во сквернениих своих,
12 ੧੨ ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।
и ныне дщерей ваших не дадите сыном их и дщерей их не приемлите сыновом вашым, и не ищите мира их и блага их даже до века, яко да укрепитеся и снесте благая земли, и наследие дадите сыновом вашым даже до века:
13 ੧੩ ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।
и по всех, яже приидоша на нас в делех наших злых и гресе нашем велицем, понеже несть якоже Бог наш, иже избавил еси нас от беззаконий наших и дал еси нам спасение:
14 ੧੪ ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?
зане обратихомся разорити заповеди Твоя и смеситися с людьми земными: не прогневайся на нас даже до скончания, еже не быти останку и спасаемому:
15 ੧੫ ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”
Господи Боже Израилев, праведен еси Ты, яко остахомся спасени, якоже день сей: се, мы пред Тобою есмы вси в беззакониих наших, понеже не возможно стати пред Тобою сего ради.

< ਅਜ਼ਰਾ 9 >