< ਅਜ਼ਰਾ 1 >
1 ੧ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:
Now in the first year of Koresh king of Persia, that the word of YHWH by the mouth of Jeremiah might be accomplished, YHWH stirred up the spirit of Koresh king of Persia, so that he made a proclamation throughout all his kingdom, and put it also in writing, saying,
2 ੨ “ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।
"Thus says Koresh king of Persia, 'YHWH, the God of heaven, has given me all the kingdoms of the earth; and he has commanded me to build him a house in Jerusalem, which is in Judah.
3 ੩ ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ ।
Whoever there is among you of all his people, may his God be with him, and let him go up to Jerusalem, which is in Judah, and build the house of YHWH, the God of Israel (he is God), which is in Jerusalem.
4 ੪ ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।”
Whoever is left, in any place where he lives, let the men of his place help him with silver, with gold, with goods, and with animals, besides the freewill offering for God's house which is in Jerusalem.'"
5 ੫ ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ
Then the heads of ancestral houses of Judah and Benjamin, and the priests, and the Levites, even all whose spirit God had stirred to go up rose up to build the house of YHWH which is in Jerusalem.
6 ੬ ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ।
All those who were around them strengthened their hands with vessels of silver, with gold, with goods, and with animals, and with precious things, besides all that was willingly offered.
7 ੭ ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ।
Also Koresh the king brought forth the vessels of the house of YHWH, which Nebuchadnezzar had brought out of Jerusalem, and had put in the house of his gods;
8 ੮ ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ
even those, Koresh king of Persia brought out by the hand of Mithredath the treasurer, and numbered them to Sheshbazzar, the prince of Judah.
9 ੯ ਅਤੇ ਉਨ੍ਹਾਂ ਦੀ ਗਿਣਤੀ ਇਹ ਸੀ - ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ,
This is the number of them: thirty platters of gold, one thousand platters of silver, twenty-nine knives,
10 ੧੦ ਸੋਨੇ ਦੇ ਤੀਹ ਕਟੋਰਦਾਨ, ਚਾਂਦੀ ਦੇ ਇੱਕੋ ਜਿਹੇ ਚਾਰ ਸੌ ਦਸ ਕੌਲੇ ਅਤੇ ਦੂਜੇ ਭਾਂਡੇ ਇੱਕ ਹਜ਼ਾਰ।
thirty bowls of gold, silver bowls of a second sort four hundred and ten, and other vessels one thousand.
11 ੧੧ ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ।
All the vessels of gold and of silver were five thousand and four hundred. Sheshbazzar brought all these up, when the captives were brought up from Babylon to Jerusalem.